ਮਾਉਟ ਲਿਟਰਾ ਜੀ ਸਕੂਲ ਵਿਚ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਮੋਗਾ, 13 ਜਨਵਰੀ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਖੇ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ, ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਲੋਹੜੀ ਦੀ ਪਵਿੱਤਰ ਅਗਨੀ ਵਿਚ ਤਿਲ, ਗੁੜ, ਮੂੰਗਫਲੀ, ਰੇਵੜੀ ਪਾ ਕੇ ਕੀਤੀ। ਇਸ਼ ਮੌਕੇ ਵਿਦਿਆਰਥੀਆਂ ਵੱਲੋਂ ਲੋਹੜੀ ਦੇ ਤਿਉਹਾਰ ਨਾਲ ਸਬੰਧਤ ਆਰਟੀਕਲ ਬੋਲੇ ਗਏ ਅਤੇ ਸੁੰਦਰ ਚਾਰਟ ਅਤੇ ਡਰਾਇੰਗ ਆਦਿ ਬਣਾਈ। ਬੱਚਿਆਂ ਨੇ ਸੁੰਦਰ ਮੁੰਦਰੀਏ ਹੋ ਤੇਰਾ ਕੌਣ ਵਿਚਾਰਾ ਦੁੱਲਾ ਭੱਟੀ ਵਾਲਾ ਗੀਤ ਦਾ ਗਾਇਨ ਕੀਤਾ। ਇਸ ਮੌਕੇ ਬੱਚਿਆਂ ਨੇ ਬੋਲੀਆਂ ਤੇ ਗਿੱਧਾ ਪੈ ਕੇ ਸਮਾਗਮ ਵਿਚ ਧਮਾਲ ਮਚਾਈ। ਇਸ ਮੌਕੇ ਤੇ ਸਮਾਗਮ ਨੂੰ ਸੰਬੋਧਨ ਕਰਦੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਲੋਹੜੀ ਉਤਰ ਭਾਰਤ ਦਾ ਇਕ ਪ੍ਰਸਿੱਧ ਤਿਉਹਾਰ ਹੈ। ਇਹ ਮਕਰ ਸੰਕ੍ਰਾਤੀ ਦੇ ਇਕ ਦਿਨ ਪਹਿਲੇ ਮਨਾਇਆ ਜਾਂਦਾ ਹੈ। ਮਕਰ ਸੰਕਰਾਂਤੀ ਦੀ ਸੰਧਿਆ ਤੇ ਇਸ ਤਿਉਹਾਰ ਦੀ ਸ਼ੁਰੂਆਥ ਹੁੰਦੀ ਹੈ। ਰਾਤ ਦੇ ਸਮੇਂ ਖੁਲੀ ਜਗ੍ਹਾਂ ਤੇ ਪਰਿਵਾਰ ਅਤੇ ਆਸਪਾਸ ਦੇ ਲੋਕ ਮਿਲ ਕੇ ਅੱਗ ਕੇ ਕਿਨਾਰੇ ਘੇਰਾ ਬਣਾ ਕੇ ਲੋਹੜੀ ਦੀ ਅੱਗ ਨੂੰ ਜਲਾਉਦੇ ਹਨ। ਉਹਨਾਂ ਸਾਰਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜਰ ਸਨ।