ਵਿਜੀਲੈਂਸ ਵੱਲੋਂ ਤਹਿਸੀਲਦਾਰ ਦਾ ਰੀਡਰ ਅਤੇ ਸੇਵਾਦਾਰ ਰਿਸ਼ਵਤ ਲੈਂਦੇ ਕਾਬੂ

ਚੰਡੀਗੜ੍ਹ, 14 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :  ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਤਹਿਸੀਲਦਾਰ ਦਫਤਰ ਹੁਸ਼ਿਆਰਪੁਰ ਵਿਖੇ ਤਾਇਨਾਤ ਰੀਡਰ ਅਤੇ ਸੇਵਾਦਾਰ ਨੰੂ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰੀਡਰ ਸਵਰਣ ਚੰਦ ਅਤੇ ਸੇਵਾਦਰ ਰਾਕੇਸ਼ ਕੁਮਾਰ ਨੂੰ ਸ਼ਿਕਾਇਤਕਰਤਾ ਹਰਦੀਪ ਸਿੰਘ ਵਾਸੀ ਪਿੰਡ ਅੱਜੋਵਾਲ ਜਿਲਾ ਹੁਸ਼ਿਆਰਪੁਰ ਦੀ ਸ਼ਿਕਾਇਤ ਉਤੇ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਰੀਡਰ ਅਤੇ ਸੇਵਾਦਾਰ ਵਲੋਂ ਪਲਾਟ ਦੀ ਰਜਿਸਟਰੀ ਕਰਨ ਬਦਲੇ 14000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 10,000 ਵਿਚ ਤੈਅ ਹੋਇਆ ਹੈ,ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਹਾਂ ਦੋਸ਼ੀਆਂ ਨੰੂ  ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਲੋਂ ਗਿ੍ਰਫਤਾਰ ਕਰ ਲਿਆ ਗਿਆ। ਉਨਾ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਜਲੰਧਰ ਸਥਿਤ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।