ਮਾਉਟ ਲਿਟਰਾ ਜੀ ਸਕੂਲ ਨੇ ਇੰਗਲਿਸ਼ ਓਲਪਿਆਂਡ ‘ਚ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਮੋਗਾ, 17 ਜਨਵਰੀ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਓਲਪਿਆਂਡ ਫੈਡਰੇਸ਼ਨ ਵੱਲੋਂ ਕਰਵਾਏ ਗਏ ਇੰਟਰਨੈਸ਼ਨਲ ਇੰਗਲਿਸ਼ ਓਲਪਿਆਂਡ ਵਿਚ ਸੋਨ੍ਹੇ ਦਾ ਮੈਡਲ ਜਿੱਤ ਤੇ ਸਕੂਲ ਤੇ ਮਾਪਿਆ ਦਾ ਨਾਂਅ ਰੋਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਇਸ ਟੈਸਟ ਵਿਚ ਸਾਰੇ ਵਰਗਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਗਿਆਰਵੀਂ ਕਲਾਸ ਦੀ ਸੰਦੀਪ ਕੌਰ ਨੇ ਇਸ ਓਲਪਿਆਂਡ ਵਿਚ ਗੋਲਡ ਮੈਡਲ ਦਾ ਖਿਤਾਬ ਹਾਸਲ ਕੀਤਾ। ਉਹਨਾਂ ਸਾਰੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਓਲਪਿਆਂਡ ਵਿਚ ਆਉਣ ਅਤੇ ਮੈਡਲ ਹਾਸਲ ਕਰਨ ਤੇ ਵਧਾਈ ਦਿੱਤੀ। ਅੰਗਰੇਜ਼ੀ ਓਲਪਿਆਂਡ ਦੀ ਮੁੱਖੀ ਨੇਹਾ ਘਈ ਨੇ ਇਸ ਮੁਕਾਬਲੇ ਨੂੰ ਬਹੁਤ ਸਫਲਤਾ ਪੂਰਵਕ ਆਯੋਜਿਤ ਕੀਤਾ ਅਤੇ ਪ੍ਰਸ਼ੰਸਾ ਪੱਤਰ ਹਾਸਲ ਕੀਤਾ। ਸਾਰੇ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਅੱਜ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਜੇਤੂ ਵਿਦਿਆਰਥੀਆਂ ਨੂੰ ਉਹਨਾਂ ਦੀ ਸਫਲਤਾ ਤੇ ਵਧਾਈ ਦਿੰਦੇ ਹੋਏ ਇਸ ਪ੍ਰਕਾਰ ਅੱਗੇ ਵੀ ਹੋਰ ਮਿਹਨਤ ਕਰਨ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।