ਜਗਸੀਰ ਸਿੰਘ ਕਾਲੇਕੇ ਨੇ ਮਾਰਕਿਟ ਕਮੇਟੀ ਬਾਘਾਪੁਰਾਣਾ ਦੇ ਚੇਅਰਮੈਨ ਅਤੇ ਸੁਭਾਸ਼ ਚੰਦਰ ਗੋਇਲ ਨੇ ਵਾਇਸ ਚੇਅਰਮੈਨ ਵਜੋ ਸੰਭਾਲਿਆ ਅਹੁਦਾ,ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਿੱਜੀ ਤੌਰ ਤੇ ਦਿੱਤੀਆਂ ਵਧਾਈਆਂ

ਬਾਘਾਪੁਰਾਣਾ (ਮੋਗਾ) 20 ਜਨਵਰੀ: (ਜਸ਼ਨ):ਜਗਸੀਰ ਸਿੰਘ ਕਾਲੇਕੇ ਨੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾਂ ਦੀ ਮੌਜੂਦਗੀ ਵਿੱਚ ਮਾਰਕਿਟ ਕਮੇਟੀ ਬਾਘਾਪੁਰਾਣਾ ਦੇ ਚੇਅਰਮੈਨ ਅਤੇ ਸੁਭਾਸ਼ ਚੰਦਰ ਗੋਇਲ ਨੇ ਮਾਰਕਿਟ ਕਮੇਟੀ ਦੇ ਵਾਇਸ ਚੇਅਰਮੈਨ ਵਜੋ ਅੱਜ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਪਾਰਲੀਮੈਟ ਮੈਬਰ ਮੁਹੰਮਦ ਸੰਦੀਕ, ਵਿਧਾਇਕ ਬਾਘਾਪੁਰਾਣਾ ਦਰਸ਼ਨ ਸਿੰਘ ਬਰਾੜ, ਵਿਧਾਇਕ ਮੋਗਾ ਡਾ. ਹਰਜੋਤ ਕਮਲ, ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ੍ਹ, ਵਿਧਾਇਕ ਕੁਲਬੀਰ ਸਿੰਘ ਜੀਰਾ, ਚੇਅਰਮੈਨ ਨਗਰ ਸੁਧਾਰ ਟਰੱਸਟ ਵਿਨੋਦ ਬਾਂਸਲ, ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ਬੀੜਚੜਿੱਕ ਅਤੇ ਕਾਂਗਰਸ ਪਾਰਟੀ ਦੇ ਬੁਲਾਰੇ ਕਮਲਜੀਤ ਸਿੰਘ ਬਰਾੜ ਹਾਜ਼ਰ ਸਨ। ਇਸ ਮੌਕੇ ਜਗਸੀਰ ਸਿੰਘ ਨੇ ਮੰਤਰੀ ਅਤੇ ਸਮੂਹ ਵਿਧਾਇਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਹਿਕਾਰਤਾ ਅਤੇ ਜੇਲ੍ਹਾਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਘਾਪੁਰਾਣਾ ਹਲਕੇ ਲਈ 20 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਉਨ੍ਹਾਂ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਨਿੱਜੀ ਤੌਰ ਤੇ ਵਧਾਈਆਂ ਵੀ ਦਿੱਤੀਆਂ। ਜੇਲ੍ਹਾਂ ਮੰਤਰੀ ਨੇ ਦਰਸ਼ਨ ਬਰਾੜ ਨੂੰ ਕਿਹਾ ਕਿ ਉਹ ਵੀ ਵਧਾਈ ਦੇ ਪਾਤਰ ਹਨ ਕਿਉਕਿ ਉਨ੍ਹਾਂ ਨੇ ਬਿਨ੍ਹਾਂ ਕਿਸੇ ਪੱਖਪਾਤ ਦੇ ਪਾਰਟੀ ਦੇ ਕੰਮ ਕਰਨ ਵਾਲੇ ਵਰਕਰਾਂ ਨੂੰ ਇਹ ਅਹੁਦੇ ਸੌਪੇ। ਉਨ੍ਹਾਂ ਨੇ ਦਰਸ਼ਨ ਸਿੰਘ ਬਰਾੜ ਵਰਗੇ ਸੱਚੇੇ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰਿਤ ਕਰਨ ਵਾਲੇ ਲੀਡਰਾਂ ਦੀ ਪੰਜਾਬ ਨੂੰ ਅਤੀ ਜਰੂਰਤ ਹੈ।ਇਸ ਮੌਕੇ ਵਿਧਾਇਕ ਬਾਘਾਪੁਰਾਣਾ ਦਰਸ਼ਨ ਸਿੰਘ ਬਰਾੜ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਾਂਗਰਸ ਸਰਕਾਰ ਵਿੱਚ ਉਨ੍ਹਾਂ ਨੂੰ ਕਦੇ ਵੀ ਵਿਕਾਸ ਕਾਰਜਾਂ ਲਈ ਗ੍ਰਾਂਟ ਦੀ ਥੁੜ ਨਹੀ ਮਹਿਸੂਸ ਹੋਈ। ਦਰਸ਼ਨ ਸਿੰਘ ਬਰਾੜ ਨੇ ਆਏ ਹੋਏ ਸਰਪੰਚਾਂ ਨੂੰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਆਪਣੀਆਂ ਆਪਣੀਆਂ ਮੰਗਾਂ ਭੇਜਣ ਲਈ ਕਿਹਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋ ਜਲਦੀ ਹੀ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਮੁਹੰਮਦ ਸਦੀਕ,ਵਿਧਾਇਕ ਹਰਜੋਤ ਕਮਲ, ਸੂਬਾ ਸਕੱਤਰ ਰਵੀ ਗਰੇਵਾਲ,ਕਮਲਜੀਤ ਸਿੰਘ ਬਰਾੜ, ਵੀ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਕੈਪਟਨ ਸਰਕਾਰ ਦਾ ਧੰਨਵਾਦ ਕਰਦਿਆਂ ਵਧਾਈਆਂ ਦਿੱਤੀਆਂ। ਇਸ ਮੌਕੇ ਹੋਰਨਾਂ ਤੋ ਇਲਾਵਾ ਅਰਮਜੀਤ ਕੌਰ ਬਰਾੜ, ਵੱਖ ਵੱਖ ਸਰਪੰਚ ਅਤੇ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।