ਰਿਸ਼ਵਤ ਲੈਂਦਾ ਏ.ਐਸ.ਆਈ,20 ਹਜ਼ਾਰ ਰੁਪਏ ਸਮੇਤ ਵਿਜੀਲੈਂਸ ਨੇ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 20 ਜਨਵਰੀ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਥਾਣਾ ਡੇਰਾਬੱਸੀ ਜਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਏ.ਐਸ.ਆਈ. ਓਂਕਾਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਰਾਜੂ ਵਾਸੀ ਡੇਰਾਬੱਸੀ, ਜਿਲਾ ਐਸ.ਏ.ਐਸ ਨਗਰ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਉਸ ਦੀ ਲੜਕੀ ਦੇ ਪਤੀ ਖਿਲਾਫ ਪੁਲਿਸ ਰਿਪੋਰਟ ਵਿਚ ਉਸ ਦੀ ਮਦਦ ਕਰਨ ਬਦਲੇ ਉਕਤ ਏ.ਐਸ.ਆਈ ਵਲੋ 20,000 ਰੁਪਏ ਦੀ ਮੰਗ ਕੀਤੀ ਗਈ ਹੈ ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਫਲਾਇੰਗ ਸਕੂਐਡ ਥਾਣਾ ਐਸ.ਏ.ਐਸ ਨਗਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।