ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਮੋਗਾ ਪੁੱਜਣ ’ਤੇ ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ‘ਚ ਕਾਂਗਰਸੀ ਆਗੂਆਂ ਨੇ ਕੀਤਾ ਨਿੱਘਾ ਸਵਾਗਤ

ਮੋਗਾ ,20 ਜਨਵਰੀ (ਜਸ਼ਨ):ਅੱਜ ਮੋਗਾ ਦੇ ਹਲਕਾ ਬਾਘਾਪੁਰਾਣਾ ਵਿਖੇ ਮਾਰਕਿਟ ਕਮੇਟੀ ਬਾਘਾਪੁਰਾਣਾ ਦੇ ਚੇਅਰਮੈਨ ਜਗਸੀਰ ਸਿੰਘ ਕਾਲੇਕੇ  ਅਤੇ ਵਾਇਸ ਚੇਅਰਮੈਨ ਸੁਭਾਸ਼ ਚੰਦਰ ਗੋਇਲ ਦੀ ਤਾਜਪੋਸ਼ੀ ਸਮਾਗਮ ’ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਸ਼ੇਸ਼ ਤੌਰ ’ਤੇ ਪਹੰੁਚੇ। ਬਾਘਾਪੁਰਾਣਾ ਜਾਣ ਤੋਂ ਪਹਿਲਾਂ ਸ਼੍ਰੀ ਰੰਧਾਵਾ ਦਾ ਸਵਾਗਤ ਮੋਗਾ ਵਿਖੇ ਵਿਧਾਇਕ ਡਾ: ਹਰਜੋਤ ਕਮਲ ਸਿੰਘ ਦੇ ਦਫਤਰ ਵਿਖੇ ਕੀਤਾ ਗਿਆ। ਇਸ ਮੌਕੇ ਡਾ: ਹਰਜੋਤ ਕਮਲ ਨੇ ਸ. ਰੰਧਾਵਾ ਨੂੰ ਬੁੱਕੇ ਭੇਟ ਕਰਦਿਆਂ ਜੀ ਆਇਆਂ ਆਖਿਆ ।  ਇਸ ਮੌਕੇ ਡਾ: ਹਰਜੋਤ ਕਮਲ ਨਾਲ ਵਿਧਾਇਕ ਕੁਲਬੀਰ ਜ਼ੀਰਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ,ਸੂਬਾ ਸਕੱਤਰ ਰਵੀ ਗਰੇਵਾਲ,ਡਾ ਗੁਰਕੀਰਤ ਗਿੱਲ,ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ,ਚੇਅਰਮੈਨ ਗੁਰਵਿੰਦਰ ਸਿੰਘ ਦੌਲਤਪੁਰਾ,ਹਿੰਮਤ ਸਿੰਘ ਜੱਬਲ ਮੀਤ ਪ੍ਰਧਾਨ ਮੋਗਾ ਕਾਂਗਰਸ , ਨਿਰਮਲ ਸਿੰਘ ਮੀਨੀਆ,ਰਾਮਪਾਲ ਧਵਨ,ਗੁਰਪ੍ਰੀਤਮ ਚੀਮਾ ,ਗੁਲਸ਼ਨ ਗਾਬਾ ਸਰਪੰਚ ਦੌਲਤਪੁਰਾ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਆਗੂ ਹਾਜ਼ਰ ਸਨ।