ਅਕਾਲੀ ਦਲ ਦਾ ਦਿੱਲੀ ਚੋਂ ਭੱਜਣਾ ਬਾਦਲਾਂ ਦੀ ਪਤਲੀ ਹਾਲਤ ਦਾ ਪ੍ਰਤੀਕ : ਬੈਂਸ

ਲੁਧਿਆਣਾ, 21 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅਕਾਲੀ ਦਲ ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਭੱਜਣ ਤੇ ਅਕਾਲੀ ਦਲ ਨੂੰ ਕਟਿਹਰੇ ਵਿੱਚ ਖੜਾ ਕਰਦਿਆਂ ਕਿਹਾ ਹੈ ਕਿ ਇਸ ਨਾਲ ਇਹ ਸਾਬਿਤ ਹੋ ਗਿਆ ਹੈ ਕਿ ਬਾਦਲ ਪਰਿਵਾਰ ਦੀ ਹਾਲਤ ਪਤਲੀ ਹੈ ਅਤੇ ਲੋਕਾਂ ਨੂੰ ਗੁਮਰਾਹਕੁੰਨ ਬਿਆਨ ਦੇ ਕੇ ਭਰਮਾਉਣ ਦੀ ਨਾਕਾਮ ਕੋਸ਼ਿਸ਼ ਕਰ ਰਿਹਾ ਹੈ। ਉਨ•ਾਂ ਅਕਾਲੀ ਦਲ ਵਲੋਂ ਭਾਜਪਾ ਨਾਲ ਨਾਗਰਿਕਤਾ ਸੋਧ ਕਾਨੂੰਨ ਬਾਰੇ ਲਗਾਏ ਜਾ ਰਹੇ ਦੋਸ਼ਾਂ ਸਬੰÎਧੀ ਕਿਹਾ ਕਿ ਜੇਕਰ ਬਾਦਲ ਪਰਿਵਾਰ ਵਿੱਚ ਦਮ ਹੈ ਤਾਂ ਸਭ ਤੋਂ ਪਹਿਲਾਂ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਕੇਂਦਰ ਦੀ ਵਜੀਰੀ ਤੋਂ ਅਸਤੀਫਾ ਦੇਣਾ ਚਾਹੀਦਾ ਹੈÎ। ਵਿਧਾਇਕ ਬੈਂਸ ਅੱਜ ਕੋਟ ਮੰਗਲ ਸਿੰਘ ਵਿੱਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਵਿਧਾਇਕ ਬੈਂਸ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅੰਦਰੋਂ ਖੋਖਲਾ ਹੋ ਚੁੱਕਾ ਹੈ ਜੋ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਮੈਦਾਨ ਛੱਡ ਕੇ ਭੱਜ ਗਿਆ। ਉਨ•ਾਂ ਕਿਹਾ ਕਿ ਅਕਾਲੀ ਦਲ ਵਿੱਚੋਂ ਵੱਡੇ ਵੱਡੇ ਆਗੂਆਂ ਦਾ ਕਿਨਾਰਾ ਕਰਨਾ ਸਾਫ ਸੰਦੇਸ਼ ਦੇ ਰਿਹਾ ਹੈ ਕਿ ਅਕਾਲੀ ਦਲ ਬਾਦਲ ਦੀ ਪੁੱਠੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਆਖਿਰ ਸਿਰਫ ਤੇ ਸਿਰਫ ਬਾਦਲ ਪਰਿਵਾਰ ਹੀ ਰਹਿ ਜਾਵੇਗਾ। ਉਨ•ਾਂ ਅਕਾਲੀ ਦਲ ਵਲੋਂ ਦਿੱਤੀ ਤੋਂ ਭੱਜਣ ਨੂੰ ਕਾਇਰਤਾ ਦੱਸਦੇ ਹੋਏ ਕਿਹਾ ਕਿ ਅਕਾਲੀ ਦਲ ਬਾਦਲ ਪਰਿਵਾਰ ਝੂਠੇ ਬਿਆਨ ਦੇ ਕੇ ਲੋਕਾਂ ਨੂੰ ਗੁਮਰਾਹ ਕਰਨਾ ਬੰਦ ਕਰੇ ਕਿਉਂਕਿ ਪਹਿਲਾਂ ਅਕਾਲੀ ਦਲ ਨਾਗਰਿਕਤਾ ਸੋਧ ਕਾਨੂੰਨ ਸਬੰਧੀ ਭਾਜਪਾ ਦੇ ਨਾਲ ਸੀ ਅਤੇ ਜਦੋਂ ਦਿਲੀ ਦੀਆਂ ਚੋਣਾਂ ਤੋਂ ਭਾਜਪਾ ਨੇ ਸੀਟਾਂ ਦੇਣ ਨੂੰ ਨਾਂਹ ਕਰ ਦਿੱਤੀ ਤਾਂ ਲੋਕਾਂ ਨੂੰ ਗੁਮਰਾਹ ਕਰਕੇ ਆਪਣੇ ਸਾਖ ਬਚਾਉਣ ਲੱਗਾ ਹੋਇਆ  ਹੈ। ਉਨ•ਾਂ ਕਿਹਾ ਕਿ ਜੇਕਰ ਬਾਦਲ ਪਰਿਵਾਰ ਸਹੀ ਅਰਥਾਂ ਵਿੱਚ ਭਾਜਪਾ ਦੇ ਖਿਲਾਫ ਹੈ ਤਾਂ ਬਾਦਲ ਪਰਿਵਾਰ ਦੀ ਨੂੰਹ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਤੁਰੰਤ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ ਪਰ ਬੀਬੀ ਬਾਦਲ ਅਜਿਹਾ ਨਹੀਂ ਕਰੇਗੀ ਕਿਉਂਕਿ ਬਾਦਲ ਪਰਿਵਾਰ ਕੁਰਸੀ ਨਹੀਂ ਛÎਡ ਸਕਦਾ।