ਸਰਬੱਤ ਦਾ ਭਲਾ ਵੱਲੋਂ 444ਵਾਂ ਅੱਖਾਂ ਦਾ ਮੁਫਤ ਕੈਂਪ 25 ਨੂੰ ਮਾੜੀ ਮੁਸਤਫਾ ਵਿਖੇ - ਲੂੰਬਾ,ਰੂਰਲ ਐਨ.ਜੀ.ਓ. ਬਲਾਕ ਬਾਘਾ ਪੁਰਾਣਾ ਦੀ ਚੋਣ ਦੁਪਹਿਰ ਇੱਕ ਵਜੇ ਹੋਵੇਗੀ

Tags: 

ਮੋਗਾ/ਬਾਘਾ ਪੁਰਾਣਾ 22 ਜਨਵਰੀ (ਜਸ਼ਨ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵੱਲੋਂ ਡਾ. ਐਸ.ਪੀ. ਸਿੰਘ ਉਬਰਾਏ ਜੀ ਦੀ ਗਤੀਸ਼ੀਲ ਅਗਵਾਈ ਹੇਠ 444ਵਾਂ ਅੱਖਾਂ ਦਾ ਮੁਫਤ ਚੈਕਅੱਪ ਅਤੇ ਲੈਂਜ਼ ਕੈਂਪ ਮਿਤੀ 25 ਜਨਵਰੀ ਨੂੰ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਮਾੜੀ ਮੁਸਤਫਾ ਵਿਖੇ ਲਗਾਇਆ ਜਾਵੇਗਾ, ਜਿਸ ਵਿੱਚ ਜਗਦੰਬਾ ਆਈ ਹਸਪਤਾਲ ਬਾਘਾ ਪੁਰਾਣਾ ਦੀ ਟੀਮ ਵੱਲੋਂ ਮਰੀਜਾਂ ਦਾ ਚੈਕਅੱਪ ਕਰਕੇ ਉਹਨਾਂ ਨੂੰ ਮੁਫਤ ਦਵਾਈਆਂ ਅਤੇ ਐਨਕਾਂ ਦਿੱਤੀਆਂ ਜਾਣਗੀਆਂ ਅਤੇ ਅਪ੍ੇਸ਼ਨ ਲਈ ਚੁਣੇ ਗਏ ਮਰੀਜਾਂ ਦੇ ਅਪ੍ੇਸ਼ਨ 26 ਜਨਵਰੀ ਨੂੰ ਜਗਦੰਬਾ ਆਈ ਹਸਪਤਾਲ ਬਾਘਾ ਪੁਰਾਣਾ ਵਿਖੇ ਕੀਤੇ ਜਾਣਗੇ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਬੱਤ ਦਾ ਭਲਾ ਮੋਗਾ ਦੇ ਕੈਸ਼ੀਅਰ ਅਤੇ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਦੇ ਪ੍ਧਾਨ ਮਹਿੰਦਰ ਪਾਲ ਲੂੰਬਾ ਨੇ ਸਮਾਜ ਸੇਵੀ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਬੰਧੀ ਲੋੜਵੰਦ ਲੋਕਾਂ ਜਾਣਕਾਰੀ ਦੇਣ ਲਈ ਪਿੰਡਾਂ ਦੇ ਗੁਰਦੁਆਰਾ ਸਾਹਿਬ ਤੋਂ ਆਵਾਜ਼ ਦਵਾਈ ਜਾਵੇ ਅਤੇ ਲੋੜਵੰਦਾਂ ਨੂੰ ਇਸ ਕੈਂਪ ਵਿੱਚ ਪਹੁੰਚਾ ਕੇ ਸੇਵਾ ਵਿੱਚ ਹਿੱਸਾ ਪਾਉਣ ਲਈ ਕਿਹਾ । ਉਹਨਾਂ ਮਰੀਜਾਂ ਨੂੰ ਕੇਸੀ ਇਸ਼ਨਾਨ ਕਰਕੇ ਆਉਣ ਅਤੇ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣ ਲਈ ਕਿਹਾ । ਇਸ ਮੌਕੇ ਉਹਨਾਂ ਦੱਸਿਆ ਕਿ ਇਸੇ ਦਿਨ ਦੁਪਹਿਰ ਇੱਕ ਵਜੇ ਬਲਾਕ ਬਾਘਾ ਪੁਰਾਣਾ ਦੀਆਂ ਸਮਾਜ ਸੇਵੀ ਕਲੱਬਾਂ ਦੀ ਇਕੱਤਰਤਾ ਵੀ ਮਾੜੀ ਮੁਸਤਫਾ ਵਿਖੇ ਹੋਵੇਗੀ, ਜਿਸ ਵਿੱਚ ਪੁਰਾਣੀ ਬਲਾਕ ਕਮੇਟੀ ਨੂੰ ਭੰਗ ਕਰਕੇ ਨਵੀਂ ਬਲਾਕ ਕਮੇਟੀ ਦੀ ਚੋਣ ਕੀਤੀ ਜਾਵੇਗੀ । ਉਹਨਾਂ ਬਲਾਕ ਦੀਆਂ ਸਭ ਕੰਮ ਕਰ ਰਹੀਆਂ ਸਮਾਜ ਸੇਵੀ ਕਲੱਬਾਂ ਨੂੰ ਇਸ ਚੋਣ ਵਿੱਚ ਹਿੱਸਾ ਲੈਣ ਦੀ ਅਪੀਲ ਵੀ ਕੀਤੀ ।