ਚੇਅਰਮੈਨ ਵਿਨੋਦ ਬਾਂਸਲ ਦੇ ਗ੍ਰਹਿ ਵਿਖੇ ਪਹੁੰਚੇੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਖਿਆ ‘‘ ਸਹਿਕਾਰੀ ਸਭਾਵਾਂ ਦੀ ਕੁਸ਼ਲ ਕਾਰਗੁਜ਼ਾਰੀ ਸਦਕਾ ਪੇਂਡੁੂ ਅਰਥਚਾਰੇ ਦੇ ਵਿਕਾਸ ਵਿਚ ਵਾਧਾ ਹੋਇਆ’’

ਮੋਗਾ,22 ਜਨਵਰੀ (ਜਸ਼ਨ): ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਹਲਕਾ ਬਾਘਾਪੁਰਾਣਾ ਵਿਖੇ ਮਾਰਕੀਟ ਕਮੇਟੀ ਬਾਘਾਪੁਰਾਣਾ ਦੇ ਚੇਅਰਮੈਨ ਅਤੇ ਵਾਇਸ ਚੇਅਰਮੈਨ ਦੇ ਤਾਜਪੋਸ਼ੀ ਸਮਾਗਮਾਂ ’ਤੇ ਵਿਸ਼ੇਸ਼ ਤੌਰ ’ਤੇ ਪਹੰੁਚੇ। ਮੋਗਾ ਪਹੁੰਚਣ ਤੋਂ ਪਹਿਲਾਂ ਵਿਧਾਇਕ ਡਾ: ਹਰਜੋਤ ਕਮਲ ਸਿੰਘ ਦੇ ਦਫਤਰ ਵਿਖੇ ਉਹਨਾਂ ਦਾ ਨਿੱਘਾ ਸਵਾਗਤ ਕਰਨ ਉਪਰੰਤ ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ਼੍ਰੀ ਵਿਨੋਦ ਬਾਂਸਲ ਦੇ ਗ੍ਰਹਿ ਵਿਖੇ ਸੰਖੇਪ ਮਿਲਣੀ ਪ੍ਰੋਗਰਾਮ ਹੋਇਆ । ਚੇਅਰਮੈਨ ਵਿਨੋਦ ਬਾਂਸਲ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਬੁੱਕੇ ਦਿੰਦਿਆਂ ਨਿੱਘਾ ਸਵਾਗਤ ਕੀਤਾ ਗਿਆ । ਸਵਾਗਤ ਕਰਨ ਮੌਕੇ ਵਿਧਾਇਕ ਡਾ: ਹਰਜੋਤ ਕਮਲ ,ਵਿਧਾਇਕ ਕੁਲਬੀਰ ਜ਼ੀਰਾ,ਕਾਂਗਰਸ ਦੇ ਸੂਬਾ ਸਕੱਤਰ ਰਵੀ ਗਰੇਵਾਲ,ਚੇਅਰਮੈਨ ਦਵਿੰਦਰ ਸਿੰਘ ਰਿੰਪੀ ਆਦਿ ਹਾਜ਼ਰ ਸਨ।

ਇਸ ਮੌਕੇ ਸਮੂਹ ਆਗੂਆਂ ਨੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਸੂਬੇ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਫਲਤਾ ਨਾਲ ਚੱਲ ਰਹੇ ਵਿਕਾਸ ਕਾਰਜਾਂ ’ਤੇ ਵਿਚਾਰ ਚਰਚਾ ਕੀਤੀ। ਇਸ ਮੌਕੇ ਸ. ਰੰਧਾਵਾ ਨੇ ਕਿਸਾਨਾਂ ਦੀ ਭਲਾਈ ਲਈ ਸਹਿਕਾਰਤਾ ਵਿਭਾਗ ਵੱਲੋਂ ਸਸਤਾ ਤੇ ਆਸਾਨ ਕਰਜ਼ਾ,ਵਾਤਾਵਰਣ ਬਚਾੳੂ ਖੇਤੀ ਸੰਦਾਂ ,ਕਰਜ਼ਾ ਰਾਹਤ ਸਕੀਮ ਤੋਂ ਇਲਾਵਾ ਵਾਜਬ ਭਾਅ ’ਤੇ ਮਿਆਰੀ ਖਾਦਾਂ ਅਤੇ ਦਵਾਈਆਂ ਆਦਿ ਸਕੀਮਾਂ ਬਾਰੇ ਵਿਚਾਰ ਵਟਾਦਰਾ ਕੀਤਾ । ਸ. ਰੰਧਾਵਾ ਨੇ ਆਖਿਆ ਕਿ ਸਹਿਕਾਰੀ ਸੰਸਥਾਵਾਂ ਨੇ ਕਿਸਾਨਾਂ ਦੀ ਆਰਥਿਕ ਸਥਿਤੀ ਸੁਧਾਰਨ ਅਤੇ ਪੰਜਾਬ ਵਿਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ,ਕੁਲਬੀਰ ਜ਼ੀਰਾ ਅਤੇ ਚੇਅਰਮੈਨ ਵਿਨੋਦ ਬਾਂਸਲ ਨੇ ਇਸ ਗੱਲ ਦੀ ਖੁਸ਼ੀ ਪ੍ਰਗਟ ਕੀਤੀ ਕਿ ਸਹਿਕਾਰੀ ਸਭਾਵਾਂ ਦੀ ਕੁਸ਼ਲ ਕਾਰਗੁਜ਼ਾਰੀ ਸਦਕਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ  ਕਿਸਾਨਾਂ ਦੇ ਦਰਵਾਜ਼ੇ ‘ਤੇ ਲਿਆਂਦਾ ਹੈ ਜਿਸ ਨਾਲ ਪੇਂਡੁੂ ਅਰਥਚਾਰੇ ਦੇ ਵਿਕਾਸ ਵਿਚ ਵਾਧਾ ਦਰਜ ਕੀਤਾ ਗਿਆ ਹੈ । ਸ. ਰੰਧਾਵਾ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਕਿਸਾਨਾਂ ਦੇ ਭਲੇ ਲਈ ਦਿਲ ਖੁਲ੍ਹਾ ਰੱਖਿਆ ਹੋਇਆ ਹੈ ਅਤੇ ਉਹਨਾਂ ਨੂੰ ਪੂਰਨ ਆਸ ਹੈ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦਾ ਕਿਸਾਨ ਪੂਰੀ ਤਰਾਂ ਖੁਸ਼ਹਾਲ ਹੋਵੇਗਾ।

ਇਸ ਮੌਕੇ ਚੇਅਰਮੈਨ ਵਿਨੋਦ ਬਾਂਸਲ ਨੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਲੋਈ ਦੇ ਕੇ ਸਨਮਾਨਿਤ ਵੀ ਕੀਤਾ।