ਕਰੰਟ ਲੱਗਣ ਨਾਲ ਚਾਰ ਬੱਚਿਆਂ ਦੇ ਪਿਤਾ ਦੀ ਮੌਤ,ਚਾਰ ਸਾਲ ਪਹਿਲਾਂ ਪਤਨੀ ਦੀ ਵੀ ਹੋ ਚੁੱਕੀ ਹੈ ਮੌਤ

ਮੋਗਾ 23 ਜਨਵਰੀ (ਜਸ਼ਨ): ਥਾਣਾ ਕੋਟ ਈਸੇ ਖਾਂ ਦੇ ਅਧੀਨ ਪੈਂਦੇ ਪਿੰਡ ਚੂਹੜ ਚੱਕ ਵਿਖੇ ਬਿਜਲੀ ਦੀ ਤਾਰ ਠੀਕ ਕਰ ਰਹੇ ਵਿਅਕਤੀ ਦੀ ਅਚਾਨਕ ਕਰੰਟ ਲੱਗਣ ਨਾਲ ਮੌਤ ਹੋ ਗਈ। ਥਾਣਾ ਕੋਟ ਈਸੇ ਖਾਂ ਦੇ ਏ ਐਸ ਆਈ ਮਨਜੀਤ ਸਿੰਘ ਨੇ ਦੱਸਿਆ ਕਿ ਮਲਕੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਚੂਹੜਚੱਕ ਬਿਜਲੀ ਰਿਪੇਅਰ ਦਾ ਕੰਮ ਕਰਦਾ ਸੀ, ਮੰਗਲਵਾਰ ਨੂੰ ਉਸ ਦੇ ਘਰ ਦੀ ਬਿਜਲੀ ਖਰਾਬ ਹੋਣ ਤੇ ਉਹ ਬਿਜਲੀ ਠੀਕ ਕਰ ਰਿਹਾ ਸੀ ਤਾਂ ਇਸ ਦੌਰਾਨ ਉਸ ਨੂੰ ਕਰੰਟ ਲਗ ਗਿਆ ਅਤੇ ਮੌਕੇ ਤੇ ਹੀ ਉਸ ਦੀ ਮੌਤ ਹੋ ਗਈ। ਮਿ੍ਰਤਕ ਮਲਕੀਤ ਸਿੰਘ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਮਿ੍ਰਤਕ ਦੀ ਪਤਨੀ  ਜਸਪਾਲ ਕੌਰ ਦੀ ਵੀ 4 ਸਾਲ ਪਹਿਲਾਂ ਹਾਰਟ ਅਟੈਕ ਨਾਲ ਮੌਤ ਹੋ ਚੁੱਕੀ ਹੈ। ਮਿ੍ਰਤਕ ਆਪਣੇ ਪਿਛੇ ਆਪਣੇ ਤਿੰਨ ਲੜਕੇ ਅਤੇ ਇਕ ਲੜਕੀ ਛੱਡ ਗਿਆ ਹੈ।