ਵਧੀਕ ਡਿਪਟੀ ਕਮਿਸ਼ਨਰ ਅਨੀਤਾ ਦਰਸ਼ੀ ਨੇ ਲਿਆ ਫੁੱਲ ਡਰੈਸ ਰੀਹਰਸਲ ਦਾ ਜਾਇਜ਼ਾ,ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਲਹਿਰਾਉਣਗੇ ਮੋਗਾ ਵਿਖੇ ਕੌਮੀ ਝੰਡਾ

ਮੋਗਾ 24 ਜਨਵਰੀ(ਜਸ਼ਨ): ਜ਼ਿਲਾ ਪੱਧਰੀ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਅਨਾਜ ਮੰਡੀ ਮੋਗਾ ਵਿਖੇ ਕੌਮੀ ਝੰਡਾ ਲਹਿਰਾਉਣਗੇ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲੈਣਗੇ।

ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਅਨੀਤਾ ਦਰਸ਼ੀ ਨੇ ਗਣਤੰਤਰ ਦਿਵਸ ਸਮਾਰੋਹ ਲਈ ਅਨਾਜ ਮੰਡੀ ਮੋਗਾ ਵਿਖੇ ਹੋਈ ਅੰਤਿਮ ਤੇ ਫੁੱਲ ਡਰੈਸ ਰੀਹਰਸਲ ਦਾ ਜ਼ਾਇਜ਼ਾ ਲੈਣ ਸਮੇਂ ਦਿੱਤੀ। ਇਸ ਸਮੇਂ ਉਨ੍ਹਾਂ ਨਾਲ ਸੀਨੀਅਰ ਪੁਲਿਸ ਕਪਤਾਨ ਅਮਰਜੀਤ ਸਿੰਘ ਬਾਜਵਾ ਅਤੇ ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇਸ ਵਾਰ ਦੇ ਗਣਤੰਤਰ ਦਿਵਸ ਸਗਾਗਮ ਵਿੱਚ ਮਹਿਲਾ ਅਫ਼ਸਰ ਉਪ ਕਪਤਾਨ ਪੁਲਿਸ ਮੋਗਾ ਹਰਪਿੰਦਰ ਕੌਰ ਬਰਾੜ ਮਾਰਚ ਪਾਸਟ ਦੇ ਪ੍ਰੇਡ ਕਮਾਂਡਰ ਵਜੋ ਆਪਣੀ ਡਿਊਟੀ ਨਿਭਾਉਣਗੇ।  ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡ, ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪਰੇਡ ਵਿੱਚ ਹਿੱਸਾ ਲਿਆ। ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ.ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਦੀਆਂ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਵਧੀਕ ਡਿਪਟੀ ਕਮਿਸ਼ਨਰ ਨੇ ਬਾਅਦ ਵਿੱਚ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਇਆ ਜਾਵੇ। ਉਨ੍ਹਾਂ ਰੀਹਰਸਲ ਦੌਰਾਨ ਸੱਭਿਆਚਾਰਕ ਪ੍ਰੋਗਰਾਮ ‘ਚ ਪਾਈਆਂ ਗਈਆਂ ਛੋਟੀਆਂ-ਮੋਟੀਆਂ ਤਰੁੱਟੀਆਂ ਨੂੰ ਦੂਰ ਕਰਨ ਲਈ ਸਬੰਧਤ ਅਧਿਆਪਕਾਂ ਨੂੰ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਆਜ਼ਾਦੀ ਘੁਲਾਟੀਆਂ ਤੇ ਵਿਸ਼ੇਸ਼ ਕਾਰਗੁਜ਼ਾਰੀ ਵਾਲੀਆਂ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਲੋੜਵੰਦ ਵਿਅਕਤੀਆਂ ਨੂੰ ਟ੍ਰਾਈ ਸਾਈਕਲ/ਸਿਲਾਈ ਮਸ਼ੀਨਾਂ ਵੀ ਦਿੱਤੀਆਂ ਜਾਣਗੀਆਂ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਮੱਦੇ-ਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਆਜਾਦੀ ਦਿਵਸ ਸਮਾਗਮ ਦੌਰਾਨ ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਝਾਕੀਆਂ ਕੱਢੀਆਂ ਜਾਣਗੀਆਂ। ਇਸ ਮੌਕੇ ਉਪ ਕਪਤਾਨ ਪੁਲਿਸ (ਹੈ) ਕੁਲਜਿੰਦਰ ਸਿੰਘ, ਜ਼ਿਲ੍ਹਾ ਸਿੱਖਿਅਆ ਅਫ਼ਸਰ (ਸੈ) ਜਸਪਾਲ ਸਿੰਘ ਔਲਖ,  ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਇੰਦਰਪਾਲ ਸਿੰਘ ਢਿੱਲੋਂ, ਦਿਲਬਾਗ ਸਿੰਘ ਰਮਸਾ ਕੋਆਰਡੀਨੇਟਰ ਅਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀਆਂ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕ੍ਰਮਚਾਰੀ ਹਾਜ਼ਰ ਸਨ।