ਗੁਰਦੁਆਰਾ ਚੰਦ ਪੁਰਾਣਾ ਵਿਖੇ 30 ਨੂੰ ਕੀਤੇ ਜਾਣਗੇ 21 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਆਨੰਦ ਕਾਰਜ- ਬਾਬਾ ਗੁਰਦੀਪ ਸਿੰਘ

ਬਾਘਾਪੁਰਾਣਾ,25 ਜਨਵਰੀ (ਜਸ਼ਨ)- ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਜਿੱਥੇ ਹਮੇਸ਼ਾ ਹੀ ਸਮਾਜ ਭਲਾਈ ਦੇ ਕਾਰਜ ਸਮੂਹ ਸੰਗਤ ਦੇ ਸਹਿਯੋਗ ਨਾਲ ਕੀਤੇ ਜਾਂਦੇ ਹਨ । ਇਨ੍ਹਾਂ ਸਮਾਜ ਭਾਈ ਕੰਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਮੁੱਖ ਸੇਵਾਦਾਰ ਸਮਾਜ ਸੇਵੀ ਸੰਤ ਬਾਬਾ ਗੁਰਦੀਪ ਸਿੰਘ ਵਲੋਂ ਸਮੂਹ ਸੰਗਤ, ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਅਤੇ ਉੱਘੇ ਸਮਾਜ ਸੇਵੀ ਜਗਤਾਰ ਸਿੰਘ ਤਾਰੀ ਹਾਂਗਕਾਂਗ ਵਾਲੇ, ਹੈਰੀ ਬਰਾੜ ਹਾਂਗਕਾਂਗ ਵਾਲਿਆਂ ਦੇ ਪੂਰਨ ਸਹਿਯੋਗ ਤੇ ਉੱਦਮ ਸਦਕਾ 21 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸਮੂਹਿਕ ਆਨੰਦ ਕਾਰਜ 30 ਜਨਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਕੀਤੇ ਜਾਣਗੇ। ਬਾਬਾ ਗੁਰਦੀਪ ਸਿੰਘ ਨੇ ਦੱਸਿਆ ਕਿ ਇਹ ਵਿਆਹ ਬਹੁਤ ਹੀ ਵਧੀਆ ਤਰੀਕੇ ਨਾਲ ਬਰਾਤੀਆਂ ਦੀ ਪੂਰੀ ਸੇਵਾ ਕੀਤੀ ਜਾਂਦੀ ਹੈ । ਬਾਬਾ ਗੁਰਦੀਪ ਸਿੰਘ ਨੇ ਆਖਿਆ ਕਿ ਕੰਨਿਆਦਾਨ ਸਭ ਤੋਂ ਉੱਤਮ ਦਾਨ ਹੈ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਨੇਕ ਕਾਰਜ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਕਿ ਸਾਡੀ ਕਿਰਤ ਕਮਾਈ ਸਫ਼ਲੀ ਹੋ ਸਕੇ। ਉਹਨਾਂ ਸਮੂਹ ਸੰਗਤਾਂ ਨੂੰ ਵਿਆਹ ਸਮਾਗਮਾਂ ਵਿਚ ਸ਼ਾਮਲ ਹੋ ਕੇ ਬੱਚੀਆਂ ਨੂੰ ਅਸ਼ੀਰਵਾਦ ਦੇਣ ਦੀ ਅਪੀਲ ਕੀਤੀ।