ਮਾਉਟ ਲਿਟਰਾ ਜ਼ੀ ਸਕੂਲ ‘ਚ ਨੈਸ਼ਨਲ ਵੋਟਰ ਦਿਵਸ ਮਨਾਇਆ

ਮੋਗਾ, 27 ਜਨਵਰੀ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਚੇਅਰਮੈਨ ਅਨੁਜ ਗੁਪਤਾ ਦੀ ਅਗਵਾਈ ਹੇਠ ਨੈਸ਼ਨਲ ਵੋਟਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਚੇਅਰਮੈਨ ਅਨੁਜ ਗੁਪਤਾ ਨੇ ਕਿਹਾ ਕਿ ਹਰ ਸਾਲ 25 ਜਨਵਰੀ ਨੂੰ ਨੈਸ਼ਨਲ ਵੋਟਰ ਦਿਵਸ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਸਾਡਾ ਮੁੱਢਲਾ ਫ਼ਰਜ਼ ਬਣਦਾ ਹੈ ਕਿ ਅਸੀਂ ਭਾਰਤ ਦੇ ਨਾਲ ਲੋਕਤੰਤਰ ਵਿਚ ਵਿਸ਼ਵਾਸ ਰੱਖਦੇ ਹੋਏ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੇ ਲੋਕਤੰਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਾਂਗੇ ਅਤੇ ਸੁਤੰਤਰਤਾ ਨਿਰਪੱਖ ਅਤੇ ਸ਼ਾਂਤੀ ਪੂਰਨ ਹੋਂਦ ਦੀ ਗਹਿਮਾਂ ਨੂੰ ਬਰਕਾਰ ਬਰਕਰਾਰ ਰੱਖਦੇ ਹੋਏ ਨਿੱਡਰ ਹੋ ਕੇ ਧਰਮ ,ਵਰਗ, ਜਾਤੀ, ਸਮੁਦਾਇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਵਿਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਾਂਗੇ।ਇਸ ਮੌਕੇ ਪਿ੍ਰੰਸੀਪਲ ਡਾ. ਨਿਰਮਲ ਧਾਰੀ, ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।