ਗੋਲਡਨ ਐਜੂਕੇਸ਼ਨਸ ਸੰਸਥਾ ਲਗਾਤਾਰ ਕਰ ਰਹੀ ਵਿਦਿਆਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ

ਮੋਗਾ,15 ਫਰਵਰੀ(ਜਸ਼ਨ):ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਨੇ ਇੱਕ ਦਿਨ ਵਿਚ ਤਿੰਨ ਸਟੂਡੈਂਟ ਵੀਜੇ ਲਗਵਾ ਕੇ ਉਹਨਾਂ ਦੇ ਵਿਦੇਸ਼ੀਂ ਪੜ੍ਹਾਈ ਕਰਨ ਦੇ ਸੁਪਨੇ ਨੂੰ ਸਾਕਾਰ ਕੀਤਾ ਹੈ। ਸੰਸਥਾ ਦੇ ਮਾਹਿਰ ਸਟਾਫ਼ ਵੱਲੋਂ ਅਭਿਸ਼ੇਕ ਸੇਠੀ,ਰਾਜੀਵ ਬਜਾਜ ਅਤੇ ਮਨਪ੍ਰੀਤ ਕੌਰ ਦੇ ਕੈਨੇਡਾ ਦੇ ਸਟੱਡੀ ਵੀਜ਼ੇ ਲਗਵਾ ਕੇ ਦਿੱਤੇ ਗਏ।

ਸੰਸਥਾ ਦੇ ਡਾਇਰੈਕਟਰ ਰਮਨ ਅਰੋੜਾ ਅਤੇ ਓਹਨਾ ਦੇ ਸਟਾਫ ਮੈਂਬਰਾਂ ਨੇ ਉਹਨਾਂ ਨੂੰ ਵੀਜ਼ਾ ਸੌਂਪਦਿਆਂ ਹੋਇਆਂ ਸ਼ੁੱਭ ਕਾਮਨਾਵਾਂ ਦਿਤੀਆਂ। ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਸੰਸਥਾ ਵੱਲੋਂ ਵੱਖ-ਵੱਖ ਸ਼ਹਿਰਾਂ (ਬਾਘਾ ਪੁਰਾਣਾ, ਕੋਟਕਪੂਰਾ, ਨਿਹਾਲ ਸਿੰਘ ਵਾਲਾ, ਜਗਰਾਓਂ, ਮੱਖੂ, ਧਰਮਕੋਟ) ਵਿੱਚ ਆਪਣੀਆਂ ਬਰਾਂਚਾ ਖੋਲੀਆਂ ਗਈਆ ਹਨ। ਇਸ ਦੌਰਾਨ ਅਭਿਸ਼ੇਕ ਸੇਠੀ,ਰਾਜੀਵ ਬਜਾਜ ਅਤੇ ਮਨਪ੍ਰੀਤ ਕੌਰ ਨੇ ਵੀਜ਼ਾ ਲੈਣ ਉਪਰੰਤ ਰਮਨ ਅਰੋੜਾ, ਅਮਿਤ ਪਲਤਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।