ਸੰਗਰੂਰ ਵਿੱਚ ਸਕੂਲ ਵੈਨ ਨੂੰ ਲੱਗੀ ਅੱਗ, 4 ਬੱਚਿਆਂ ਦੀ ਹੋਈ ਮੌਤ

ਸੰਗਰੂਰ: ਪੰਜਾਬ ਦੇ ਸੰਗਰੂਰ ਵਿੱਚ ਸ਼ਨੀਵਾਰ ਯਾਨੀ ਅੱਜ ਦੁਪਹਿਰ ਨੂੰ ਇੱਕ ਸਕੂਲ ਵੈਨ ਨੂੰ ਅੱਗ ਲੱਗ ਗਈ। ਹਾਦਸੇ ਵਿਚ 4 ਬੱਚਿਆਂ ਦੀ ਝੁਲਸਣ ਕਾਰਨ ਮੌਤ ਹੋ ਗਈ। ਇਸ ਹਾਦਸੇ ਵਿੱਚ 8 ਬੱਚਿਆਂ ਨੂੰ ਬਚਾ ਲਿਆ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੈਨ ਵਿਚ 12 ਬੱਚੇ ਸਨ। ਅੱਗ ਇੰਨੀ ਭਿਆਨਕ ਸੀ ਕਿ ਪੂਰੀ ਵੈਨ ਸੜ ਗਈ। ਪੁਲਿਸ ਨੇ ਦੱਸਿਆ ਕਿ ਸਕੂਲ ਦੀ ਛੁੱਟੀ ਤੋਂ ਬਾਅਦ ਵੈਨ ਬੱਚਿਆਂ ਨਾਲ ਲੌਂਗੋਵਾਲ ਵੱਲ ਜਾ ਰਹੀ ਸੀ। ਰਸਤੇ ਵਿਚ ਪਿੰਡ ਕੇਹਰ ਸਿੰਘ ਨੇੜੇ ਵੈਨ ਵਿਚ ਅਚਾਨਕ ਅੱਗ ਲੱਗ ਗਈ।