ਮੇਜਰ ਸਿੰਘ ਗਿੱਲ ਨੇ ਲੋਕਾਂ ਨੂੰ ਨਿਰਵਿਘਨ ਗੈਸ ਸਪਲਾਈ ਦਾ ਦਿੱਤਾ ਭਰੋਸਾ,ਘਰਾਂ ਵਿਚ ਬਣੇ ਰਹਿਣ ਦੀ ਕੀਤੀ ਅਪੀਲ

Tags: 

ਮੋਗਾ,26 ਮਾਰਚ (ਜਸ਼ਨ) :ਸਮੁੱਚੇ ਦੇਸ਼ ਵਿਚ ਕਰੋਨਾ ਵਾਇਰਸ ਖਿਲਾਫ਼ ਜੰਗ ਛਿੜੀ ਹੋਈ ਹੈ ਇਸੇ ਦੌਰਾਨ ਗਿੱਲ ਗੈਸ ਏਜੰਸੀ ਮੋਗਾ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਸਿੰਘ ਗਿੱਲ ਨੇ ਲੋਕਾਂ ਨੂੰ ਨਿਰਵਿਘਨ ਗੈਸ ਸਪਲਾਈ ਦਾ ਭਰੋਸਾ ਦਿੰਦਿਆਂ ਘਰਾਂ ਵਿਚ ਬਣੇ ਰਹਿਣ ਦੀ ਅਪੀਲ ਕੀਤੀ। ਉਹਨਾਂ ਆਖਿਆ ਕਿ ਕਰੋਨਾ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਕਰਫਿਊ ਲਗਾਇਆ ਗਿਆ ਹੈ । ਉਹਨਾਂ  'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਸਰਕਾਰ ਦੇ ਹਰ ਕਦਮ ਦਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਕਿ ਅਸੀਂ ਆਪਣੇ ਬੱਚਿਆਂ ਅਤੇ ਆਪਣੀਆਂ ਜਾਨਾਂ ਸੁਰੱਖਿਅਤ ਕਰ ਸਕੀਏ। ਮੇਜਰ ਸਿੰਘ ਗਿੱਲ ਨੇ ਕਿਹਾ ਕਿ ਕਰੋਨਾ ਖਿਲਾਫ਼ ਸਾਨੂੰ ਸਭ ਨੂੰ ਸਰਕਾਰ ਨਾਲ ਸਹਿਯੋਗ ਕਰਨਾ ਚਾਹੀਦਾ ਹੈ । ******* ਵੀਡੀਓ ਦੇਖਣ ਲਈ ਹੇਠ ਦਿੱਤਾ ਲਿੰਕ ਕਲਿੱਕ ਕਰੋ ਜੀ -