ਵਾਰਡ ਨੰਬਰ 20 ਦੇ ਲੋੜਵੰਦ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਰਾਸ਼ਨ ਦੀ ਕੀਤੀ ਵੰਡ

Tags: 

ਮੋਗਾ,7 ਅਪਰੈਲ (ਜਸ਼ਨ) :ਕਰੋਨਾ ਕਰਫਿਊ ਦੇ ਚੱਲਦਿਆਂ ਜਦੋਂ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਬਿਲਕੁੱਲ ਬੰਦ ਹੈ ਉਸ ਸਮੇਂ ਪੰਜਾਬ ਸਰਕਾਰ ਦੇ ਯਤਨਾਂ ਅਤੇ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਅਜਿਹੇ ਲੋੜਵੰਦ ਪਰਿਵਾਰਾਂ ਦੇ ਘਰਾਂ ਵਿਚ ਰਾਸ਼ਨ ਪੁੱਜਦਾ ਕਰਨ ਲਈ ਦਿਨ ਰਾਤ ਇਕ ਕੀਤਾ ਜਾ ਰਿਹਾ ਹੈ ਤਾਂ ਕਿ ਕੋਈ ਪਰਿਵਾਰ ਰੋਟੀ ਬਾਝੋ ਵਾਂਝਾ ਨਾ ਰਹੇ। ਇਸ ਰਾਸ਼ਨ ਵੰਡ ਮੁਹਿੰਮ ਨੂੰ ਸਫਲ ਕਰਨ ਲਈ ਵਾਰਡ ਨੰਬਰ 20 ਦੇ ਐਮ ਸੀ ਤਰਸੇਮ ਸਿੰਘ ਵੱਲੋਂ ਆਪਣੀ ਟੀਮ ਨਾਲ ਰਲ ਕੇ ਲੋੜਵੰਦ ਲੋਕਾਂ ਦੇ ਘਰਾਂ ‘ਚ ਸਰਕਾਰ ਵੱਲੋਂ ਭੇਜਿਆ ਰਾਸ਼ਨ ਜੰਗੀ ਪੱਧਰ ’ਤੇ ਵੰਡਿਆ ਜਾ ਰਿਹਾ ਹੈ। ਇਸ ਮੌਕੇ ਐਮ ਸੀ ਤਰਸੇਮ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਵਿਧਾਇਕ ਡਾ ਹਰਜੋਤ ਕਮਲ ਦੀ ਪ੍ਰੇਰਨਾ ਅਤੇ ਸੀਨੀਅਰ ਕਾਂਗਰਸੀ ਆਗੂ ਜਗਸੀਰ ਸਿੰਘ ਸੀਰਾ ਚਕਰ ਦੀ ਦੇਖ ਰੇਖ ‘ਚ ਰਾਸ਼ਨ ਪਹੰੁਚਾਉਣ ਤੋਂ ਲੈ ਕੇ ਹਰ ਇਲਾਕੇ ਨੂੰ ਸੈਨੇਟਾਈਜ਼ ਕਰਨ ਦੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ।