ਪੰਜਵੀਂ ਤੋਂ ਲੈ ਕੇ ਦਸਵੀਂ ਜਮਾਤ ਤੱਕ ਸਾਰੇ ਵਿਦਿਆਰਥੀਆਂ ਨੂੰ ਅਗਲੀ ਜਮਾਤਾਂ ਵਿੱਚ ਕਰਨ ਦਾ ਫੈਸਲਾ, ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਵਿਦਿਆਰਥੀਆਂ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਐਲਾਨ

ਚੰਡੀਗੜ੍ਹ, 8 ਮਈ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਕੋਈ ਪ੍ਰੀਖਿਆ ਨਹੀਂ ਲਈ ਜਾਵੇਗੀ ਅਤੇ ਉਨ੍ਹਾਂ ਨੂੰ ਪ੍ਰੀ-ਬੋਰਡ ਪ੍ਰੀਖਿਆਵਾਂ ਵਿੱਚ ਕਾਰਗੁਜ਼ਾਰੀ ਦੇ ਆਧਾਰ ’ਤੇ ਅਗਲੀ ਜਮਾਤ ਵਿੱਚ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਅਣਕਿਆਸੇ ਕੋਵਿਡ ਸੰਕਟ ਜਿਸ ਨਾਲ ਲੰਮਾਂ ਸਮਾਂ ਕਰਫਿੳੂ/ਲੌਕਡਾੳੂਨ ਲਾਗੂ ਰਿਹਾ, ਦੀ ਰੌਸ਼ਨੀ ਵਿੱਚ ਸੂਬਾ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਪੰਜਵੀਂ ਤੋਂ ਲੈ ਕੇ ਦਸਵੀਂ ਜਮਾਤ ਤੱਕ ਸਾਰੇ ਵਿਦਿਆਰਥੀਆਂ ਨੂੰ ਅਗਲੀ ਜਮਾਤਾਂ ਵਿੱਚ ਕਰਨ ਦਾ ਫੈਸਲਾ ਕੀਤਾ ਹੈ।ਪਿਛਲੇ ਕੁਝ ਦਿਨਾਂ ਵਿੱਚ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਵਾਲਾਂ ਅਤੇ ਚਿੰਤਾਵਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਫੇਸਬੁੱਕ ’ਤੇ ਆਖਿਆ ਕਿ 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਬਾਰੇ ਸੂਬਾ ਸਰਕਾਰ, ਕੇਂਦਰ ਸਰਕਾਰ ਦੇ ਫੈਸਲੇ ਅਨੁਸਾਰ ਚੱਲੇਗੀ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ