ਕਰੋਨਾ ਮਹਾਂਮਾਰੀ ਦੌਰਾਨ ਨੌਜਵਾਨਾਂ ਵੱਲੋਂ ਲੋੜਵੰਦਾਂ ਲਈ ਖੂਨਦਾਨ ਕਰਨਾ ਸਮਾਜ ਲਈ ਸ਼ੁੱਭ ਸੰਕੇਤ- ਡੀ.ਐਸ.ਪੀ. ਢੇਸੀ

ਮੋਗਾ/ਬਾਘਾ ਪੁਰਾਣਾ/ਨਿਹਾਲ ਸਿੰਘ ਵਾਲਾ 22 ਮਈ (ਜਸ਼ਨ) : ਪੂਰਾ ਦੇਸ਼ ਕਰੋਨਾ ਮਹਾਂਮਾਰੀ ਖਿਲਾਫ ਲੜਾਈ ਲੜ ਰਿਹਾ ਹੈ ਅਤੇ ਅਜਿਹੇ ਮਾਹੌਲ ਵਿੱਚ ਜਦ ਆਪਣੇ ਖੂਨ ਦੇ ਰਿਸ਼ਤੇ ਵੀ ਆਪਣਿਆਂ ਤੋਂ ਮੂੰਹ ਮੋੜ ਰਹੇ ਹਨ, ਅਜਿਹੇ ਮਾਹੌਲ ਵਿੱਚ ਨੌਜਵਾਨਾਂ ਵੱਲੋਂ ਹਸਪਤਾਲਾਂ ਵਿੱਚ ਦਾਖਲ ਮਰੀਜ਼ਾਂ ਅਤੇ ਐਮਰਜੈਂਸੀ ਮਰੀਜਾਂ ਲਈ ਖੂਨ ਦੀ ਲੋੜ ਨੂੰ ਪੂਰਾ ਕਰਨ ਲਈ ਖੂਨਦਾਨ ਕਰਨ ਲਈ ਅੱਗੇ ਆਉਣਾ ਸਮਾਜ ਲਈ ਸੁਖਦ ਅਹਿਸਾਸ ਹੈ । ਇਹਨਾਂ ਵਿਚਾਰਾਂ ਦਾ ਪ੍ਗਟਾਵਾ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਮਨਜੀਤ ਸਿੰਘ ਢੇਸੀ ਨੇ ਪਿੰਡ ਘੋਲੀਆ ਖੁਰਦ ਦੇ ਨੌਜਵਾਨਾਂ ਵੱਲੋਂ ਗਰਾਮ ਪੰਚਾਇਤ ਅਤੇ ਰੂਰਲ ਐਨ.ਜੀ.ਓ. ਮੋਗਾ ਦੇ ਸਹਿਯੋਗ ਨਾਲ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਮੌਕੇ ਕੀਤਾ । ਇਸ ਮੌਕੇ ਥਾਣਾ ਨਿਹਾਲ ਸਿੰਘ ਵਾਲਾ ਦੇ ਐਸ.ਐਚ.ਓ. ਪਲਵਿੰਦਰ ਸਿੰਘ ਨੇ ਵੀ ਖੂਨਦਾਨੀ ਨੌਜਵਾਨਾਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਖੂਨਦਾਨ ਸਭ ਤੋਂ ਉਤਮ ਦਾਨ ਹੈ ਤੇ ਕਦੇ ਵੀ ਮੌਕਾ ਮਿਲਣ ਤੇ ਖੂਨਦਾਨ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ । ਇਸ ਮੌਕੇ ਰੂਰਲ ਐਨ.ਜੀ.ਓ. ਮੋਗਾ ਦੇ ਚੇਅਰਮੈਨ ਮਹਿੰਦਰ ਪਾਲ ਲੂੰਬਾ ਅਤੇ ਨੌਜਵਾਨ ਆਗੂ ਹਰਪ੍ੀਤ ਸਿੰਘ ਲਵਲੀ ਨੇ ਨੌਜਵਾਨਾਂ ਨੂੰ ਖੂਨਦਾਨ ਲਈ ਪ੍ੇਰਿਤ ਕਰਦਿਆਂ ਕਿਹਾ ਕਿ ਹਰ ਤੰਦਰੁਸਤ ਇਨਸਾਨ ਜਿਸ ਦੀ ਉਮਰ 18 ਤੋਂ 65 ਸਾਲ ਦੇ ਵਿਚਕਾਰ ਹੈ ਤੇ ਭਾਰ 45 ਕਿਲੋ ਤੋਂ ਉਪਰ ਹੈ, ਹਰ ਤਿੰਨ ਮਹੀਨਿਆਂ ਬਾਅਦ ਖੂਨਦਾਨ ਕਰ ਸਕਦਾ ਹੈ । ਖੂਨਦਾਨ ਕਰਨ ਨਾਲ ਜਿੱਥੇ ਸਾਨੂੰ ਮਾਨਸਿਕ ਤਸੱਲੀ ਦਾ ਅਹਿਸਾਸ ਹੁੰਦਾ ਹੈ, ਉਥੇ ਅਸੀਂ ਸਰੀਰਕ ਤੌਰ ਤੇ ਵੀ ਤੰਦਰੁਸਤ ਰਹਿੰਦੇ ਹਾਂ ਤੇ ਸਾਡੇ 7 ਗੰਭੀਰ ਬਿਮਾਰੀਆਂ ਦੇ ਟੈਸਟ ਵੀ ਬਿਲਕੁਲ ਮੁਫਤ ਵਿੱਚ ਹੋ ਜਾਂਦੇ ਹਨ । ਉਹਨਾਂ ਪਿੰਡ ਘੋਲੀਆ ਖੁਰਦ ਦੇ ਨੌਜਵਾਨਾਂ ਨੂੰ ਇਸ ਗੱਲ ਦੀ ਵਧਾਈ ਵੀ ਦਿੱਤੀ ਕਿ ਲਾਕਡਾਊਨ ਤੋਂ ਬਾਅਦ ਪਹਿਲਾ ਕੈਂਪ ਪਿੰਡ ਘੋਲੀਆ ਖੁਰਦ ਵਿੱਚ ਲੱਗਾ ਹੈ, ਜੋ ਕਿ ਪਿੰਡ ਵਾਸੀਆਂ ਲਈ ਮਾਣ ਵਾਲੀ ਗੱਲ ਹੈ । ਇਸ ਮੌਕੇ 65 ਨੌਜਵਾਨਾਂ ਨੇ ਇਸ ਕੈਂਪ ਵਿੱਚ ਖੂਨਦਾਨ ਕੀਤਾ, ਜਿਨ੍ਹਾਂ ਨੂੰ ਮੁੱਖ ਮਹਿਮਾਨ ਦੁਆਰਾ ਬੈਜ਼ ਲਗਾ ਕੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਗ੍ਾਮ ਪੰਚਾਇਤ ਅਤੇ ਪਿੰਡ ਦੇ ਨੌਜਵਾਨਾਂ ਵੱਲੋਂ ਖੂਨਦਾਨੀਆਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਬੰਧ ਕੀਤਾ ਗਿਆ । ਇਸ ਮੌਕੇ ਸਰਪੰਚ ਗਰਸੇਵਕ ਸਿੰਘ ਬਿੱਟੂ ਅਤੇ ਹਰਪ੍ੀਤ ਸਿੰਘ ਲਵਲੀ ਦੀ ਅਗਵਾਈ ਵਿੱਚ ਡੀ.ਐਸ.ਪੀ. ਮਨਜੀਤ ਸਿੰਘ ਢੇਸੀ, ਥਾਣਾ ਮੁਖੀ ਪਲਵਿੰਦਰ ਸਿੰਘ, ਰੂਰਲ ਐਨ.ਜੀ.ਓ. ਮੋਗਾ ਦੇ ਪ੍ਧਾਨ ਮਹਿੰਦਰ ਪਾਲ ਲੂੰਬਾ ਅਤੇ ਕੈਂਪ ਨੂੰ ਕਾਮਯਾਬ ਬਨਾਉਣ ਵਿੱਚ ਸਹਿਯੋਗ ਕਰਨ ਵਾਲੀਆਂ ਸਾਰੀਆਂ ਸਖਸ਼ੀਅਤਾਂ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ । ਇਸ ਮੌਕੇ ਸਾਬਕਾ ਸਰਪੰਚ ਅਮਰਜੀਤ ਸਿੰਘ, ਬਲਾਕ ਸੰਮਤੀ ਮੈਂਬਰ ਹਰਪਾਲ ਸਿੰਘ, ਪੰਚ ਸੁਖਪਾਲ ਸਿੰਘ, ਕੁਲਵੰਤ ਸਿੰਘ, ਬਖਤੌਰ ਸਿੰਘ, ਅਵਤਾਰ ਸਿੰਘ, ਗੁਰਮੀਤ ਸਿੰਘ, ਕਿਰਪਾਲ ਸਿੰਘ, ਰਾਜਾ ਸਿੰਘ, ਗੁਰਭੇਜ ਸਿੰਘ, ਸੁਖਪਾਲ ਸਿੰਘ, ਪ੍ੀਤਮ ਸਿੰਘ ਪ੍ਧਾਨ, ਪ੍ੀਤਮ ਸਿੰਘ ਪਟਵਾਰੀ, ਪ੍ਭਜੋਤ ਸਿੰਘ, ਦੀਪ ਧਾਲੀਵਾਲ, ਗੁਰਦੇਵ ਸਿੰਘ, ਸੁਸਾਇਟੀ ਪ੍ਧਾਨ ਗੁਰਮੀਤ ਸਿੰਘ, ਮੀਰਆਬ ਭੋਲਾ ਸਿੰਘ, ਜਸਵਿੰਦਰ ਸਿੰਘ ਖਾਲਸਾ, ਮਲਕੀਤ ਸਿੰਘ ਅਤੇ ਗੁਰਤੇਜ ਸਿੰਘ ਮੱਦਾ ਆਦਿ ਹਾਜਰ ਸਨ ।