ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ

ਸਮਾਲਸਰ , 22 ਮਈ (ਜਸਵੰਤ ਗਿੱਲ ) ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ । ਇਸ ਬਾਰੇ ਜਾਣਕਾਰੀ ਦਿੰਦਿਆਂ ਰੂਰਲ ਐਨ ਜੀ ਓ ਬਲਾਕ ਬਾਘਾਪੁਰਾਣਾ ਦੇ ਪ੍ਰਧਾਨ ਡਾ.ਬਲਰਾਜ ਸਿੰਘ ਰਾਜੂ ਸਮਾਲਸਰ ਨੇ ਦੱਸਿਆ ਕਿ ਡਾ.ਐਸ ਪੀ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਟਰੱਸਟੀ ਰੇਸ਼ਮ ਸਿੰਘ ਜੀਤਾ ਸਿੰਘ ਵਾਲਾ ਦੀ ਅਗਵਾਈ ਵਿੱਚ ਬਲਾਕ ਬਾਘਾਪੁਰਾਣਾ ਦੇ ਵੱਖ ਵੱਖ ਪਿੰਡਾਂ ਦੀਆ ਵਿਧਵਾ ਅੌਰਤਾਂ ਅਤੇ ਅੰਗਹੀਣਾਂ ਨੂੰ ਦੋ ਮਹੀਨਿਆ ਦੀ ਪੈਨਸਿਨ ਦੇ ਚੈੱਕ ਅਤੇ 20 ਕਿਲੋ ਰਾਸ਼ਨ ਦਿੱਤਾ ਗਿਆ।ਇਹ ਸਹਲੂਤ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਂਬਰ ਅਵਤਾਰ ਸਿੰਘ ਘੋਲੀਆ ,ਰਣਜੀਤ ਸਿੰਘ ਮਾੜੀ ਮੁਸਤਫਾ ,ਸਾਬਕਾ ਸਰਪੰਚ ਰਣਧੀਰ ਸਿੰਘ ਸਮਾਲਸਰ, ਮਨਪ੍ਰੀਤ ਸਿੰਘ ਮਨੀ ,ਮੇਜਰ ਸਿੰਘ ਮੁਟਾਰ ਨੇ ਵੱਖ-ਵੱਖ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਨੂੰ ਘਰ-ਘਰ ਪਹੁੰਚ ਦੀਆਂ ਕੀਤੀਆਂ।