ਮਾਉਟ ਲਿਟਰਾ ਜ਼ੀ ਸਕੂਲ ਨੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ

ਮੋਗਾ, 31 ਮਈ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਵੱਲੋਂ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਆਨਲਾਈਨ ਸੋਸ਼ਲ ਮੀਡੀਆ ਤੇ ਵਿਸ਼ਵ ਤੰਬਾਕੂ ਦਿਵਸ ਮਨਾਇਆ ਗਿਆ। ਇਸ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ 31 ਮਈ ਨੂੰ ਦੁਨੀਆਂ ਭਰ ਵਿਚ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਜਾਂਦਾ ਹੈ। 31 ਮਈ ਨੂੰ ਸਕੂਲ ਬੰਦ ਹੋਣ ਤੋਂ ਬਾਅਦ ਤੋਂ ਮਾਉਟ ਲਿਟਰਾ ਜੀ ਸਕੂਲ ਦੇ ਸਟਾਫ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਤੰਬਾਕੂ ਦਾ ਸੇਵਨ ਨਾ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ਦਾ ਸੰਦੇਸ਼ ਦਿੱਤਾ। ਸ਼ਰਾਬ ਦੇ ਸੇਵਨ ਦੇ ਦੁਸ਼ਪ੍ਰਭਾਵਾਂ ਨੂੰ ਸਮਝਾਉਦੇ ਹੋਏ ਸਕੂਲ ਦੀ ਐਪ ਅਤੇ ਸਕੂਲ ਦੇ ਸਾਰੇ ਵਿਦਿਆਰਥੀਆਂ ਦੇ ਇਕਜੁੱਟ ਹੋ ਕੇ ਛੋਟੀ ਵੀਡੀਓ ਕਲਿੱਪ ਸਾਂਝੀ ਕੀਤੀ ਗਈ। ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਨੇ ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਕੂਲ ਮੈਨਜਮੈਂਟ ਕਮੇਟੀ ਹਮੇਸ਼ਾ ਵਿਦਿਆਰਥੀਆਂ ਨੂੰ ਹਰ ਮਹਤੱਵਪੂਰਨ ਦਿਨਾਂ ਸਬੰਧੀ ਜਾਣੂੰ ਕਰਵਾਉਂਦੀ ਹੈ ਤਾਂ ਕਿ ਵਿਦਿਆਰਥੀ ਸਮੇਂ ਦੇ ਹਾਣੀ ਬਣ ਸਕਣ। ਉਹਨਾਂ ਦੱਸਿਆ ਕਿ ਉਹਨਾਂ ਦੇ ਸਕੂਲ ਸਟਾਫ਼ ਨੇ ਵਿਦਿਆਰਥੀਆਂ ਦੀ ਕੌਂਸਿਗ ਕਰਦਿਆਂ ਉਹਨਾਂ ਨੂੰ ਸਮਝਾਇਆ ਕਿ ਤੰਬਾਕੂ ਦਾ ਸੇਵਨ ਕਰਨ ਨਾਲ ਸ਼ਰੀਰ ਕੈਂਸਰ ਵਰਗੀ ਨਾਮੁਰਾਦ ਬੀਮਾਰੀ ਦੀ ਜਕੜ ਵਿਚ ਆ ਸਕਦਾ ਹੈ। ਉਹਨਾਂ ਵਿਦਿਆਰਥੀਆਂ ਤਾਕੀਦ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਵੀ ਤੰਬਾਕੂ ਦੇ ਭਿਆਨਕ ਨਤੀਜਿਆਂ ਸਬੰਧੀ ਜਾਗਰੂਕ ਕਰਨ।