ਕੇਂਦਰ ਸਰਕਾਰ ਵੱਲੋਂ ਝੋਨੇ ਦੇ ਭਾਅ ਵਿੱਚ ਮਹਿਜ਼ 53 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ : ਵਿਧਾਇਕ ਡਾ: ਹਰਜੋਤ ਕਮਲ

ਮੋਗਾ,2 ਜੂਨ (ਜਸ਼ਨ):   ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਦੇ ਭਾਅ ਵਿੱਚ ਮਹਿਜ਼ 53 ਰੁਪਏ ਪ੍ਰਤੀ ਕੁਇੰਟਲ ਦੇ ਕੀਤੇ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੰਦਿਆਂ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਸਵਾਮੀਨਾਥਨ ਦੀਆਂ ਰਿਪੋਰਟਾਂ ਨੂੰ ਲਾਗੂ ਕਰਨ ਦੇ ਦਮਗਜੇ ਮਾਰਦੀ ਹੈ ਜਦਕਿ ਕਰੋਨਾ ਕਹਿਰ ਕਾਰਨ ਪਹਿਲਾਂ ਹੀ ਕਿਸਾਨਾਂ ਦਾ ਲੱਕ ਟੁੱਟਿਆ ਪਿਆ ਹੈ ਅਤੇ ਪ੍ਰਵਾਸੀ ਮਜ਼ਦੂਰਾਂ ਦੇ ਆਪਣੇ ਪਿਤਰੀ ਰਾਜਾਂ ਨੂੰ ਵਾਪਸ ਪਰਤਣ ਕਾਰਨ ਕਿਸਾਨ ਝੋਨੇ ਦੀ ਲਵਾਈ ਲਈ ਸ਼ਸ਼ੋਪੰਜ ਵਿਚ ਪਏ ਹੋਏ ਹਨ ਅਤੇ ਅਜਿਹੇ ਹਾਲਾਤ ਵਿਚ ਕੇਂਦਰ ਨੇ ਗੋਂਗਲੂਆਂ ਤੋਂ ਮਿੱਟੀ ਝਾੜਨ ਜੋਗਾ ਭਾਅ ਵੀ ਨਹੀਂ ਵਧਾਇਆ ਸਗੋਂ ਮਹਿੰਗੇ ਭਾਅ ਮਿਲਣ ਵਾਲੀ ਲੇਬਰ ਦਾ ਖਿਆਲ ਨਾ ਰੱਖਦਿਆਂ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਉਹਨਾਂ ਕੇਂਦਰ  ਤੋਂ ਮੰਗ ਕੀਤੀ ਕਿ ਉਹ ਤੁਰੰਤ ਪੰਜਾਬ ਸਰਕਾਰ ਵਲੋਂ ਝੋਨੇ ਦੇ ਭਾਅ ਦੀ ਤਰਜ਼ ’ਤੇ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਘੱਟੋ ਘੱਟ 3 ਹਜ਼ਾਰ ਰੁਪਏ ਪ੍ਰਤੀ ਕੁਇੰਟਲ ਝੋਨੇ ਦਾ ਭਾਅ ਤਹਿ ਕਰੇ । ਉਹਨਾਂ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਆਖਿਆ ਕਿ ਹੁਣ ਵੇਲਾ ਹੈ ਕਿ ਕਿਸੇ ਵੀ ਵਿਕਾਸ ਕਾਰਜ ਲਈ ਹਮੇਸ਼ਾ ਸਿਹਰਾ ਆਪਣੇ ਸਿਰ ਬੰਨਣ ਅਤੇ ਚੱਲ ਰਹੇ ਪ੍ਰੌਜੈਕਟਾਂ ਵਿਚ ਲੱਤ ਅੜਾਉਣ ਵਾਲੇ ਆਗੂ ਸਤਿਕਾਰਯੋਗ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਜੀ ਨੂੰ ਨਾਲ ਲੈ ਕੇ ਦਿੱਲੀ ਜਾਣ ਅਤੇ ਕਿਸਾਨਾਂ ਦੇ ਹਿਤਾਂ ਵਿਚ ਸਵਾਮੀਨਾਥਨ ਕਮਿਸ਼ਨ ਮੁਤਾਬਕ ਝੋਨੇ ਦਾ ਭਾਅ ਐਲਾਨ ਕਰਵਾ ਕੇ ਆਉਣ ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ