ਪੰਜਾਬ ਸਰਕਾਰ ਵੱਲੋਂ ਚੁਣੇ ਗਏ 19 ਹੋਰ ਮੁੱਖ ਅਧਿਆਪਕਾਂ ਨੂੰ ਸਟੇਸ਼ਨ ਅਲਾਟ

ਚੰਡੀਗੜ੍ਹ, 25 ਜੂਨ : (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ (ਸੈਂ ਸਿ) ਵਿੱਚ ਚੁਣੇ ਗਏ 19 ਹੋਰ ਮੁੱਖ ਅਧਿਆਪਕਾਂ ਨੂੰ ਸਟੇਸ਼ਨ ਅਲਾਟ ਕਰ ਦਿੱਤੇ ਹਨ।ਇਸ ਦੀ ਜਾਣ ਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਸਕੂਲ ਸਿੱਖਿਆ ਸ੍ਰੀ ਮੁਹੰਮਦ ਤਾਇਅਬ ਨੇ ਇਸ ਸਬੰਧੀ ਹੁਕਮਾਂ ’ਤੇ ਹਸਤਾਖਰ ਕਰ ਦਿੱਤੇ ਹਨ।ਬੁਲਾਰੇ ਅਨੁਾਸਾਰ ਸਿੱਖਿਆ ਵਿਭਾਗ (ਸੈਂ ਸਿ) ਵਿੱਚ 672 ਮੁੱਖ ਅਧਿਆਪਕਾਂ ਦੀ ਸਿੱਧੀ ਭਰਤੀ ਲਈ ਜਨਵਰੀ 2020 ਵਿੱਚ ਚੋਣ ਕੀਤੀ ਗਈ ਸੀ। ਇਨ੍ਹਾਂ ਮੁੱਖ ਅਧਿਆਪਕਾਂ ਨੂੰ ਪੰਜਾਬ ਐਜ਼ੂਕਸ਼ਨ (ਸਕੂਲ ਅਤੇ ਇੰਸਪੈਕਸ਼ਨ) ਗਰੁੱਪ ‘ਬੀ’ ਸਰਵਿਸ ਰੂਲਜ਼ 2018 ਅਤੇ ਪੰਜਾਬ ਐਜ਼ੂਕਸ਼ਨ ਸਰਵਿਸ (ਸਕੂਲ ਅਤੇ ਇੰਸਪੈਕਸ਼ਨ ਬਾਰਡਰ ਏਰੀਆ) ਗਰੁੱਪ ‘ਬੀ’ ਸਰਵਿਸ ਰੂਲਜ਼ 2018 ਅਧੀਨ ਚੁਣਿਆ ਗਿਆ ਸੀ। ਇਨ੍ਹਾਂ ਵਿੱਚੋਂ ਕੁੱਝ ਨੂੰ 18 ਜੂਨ 2020 ਨੂੰ ਮੁੱਖ ਅਧਿਆਪਕ ਦੀ ਨਿਯੁਕਤੀ ਲਈ ਪੇਸ਼ਕਸ਼ ਕੀਤੀ ਗਈ। ਇਨ੍ਹਾਂ ਵਿੱਚ 19 ਨੇ ਇਸ ਪੇਸ਼ਕਸ ਨੂੰ ਸਵੀਕਾਰ ਕਰ ਲਿਆ ਜਿਸ ਤੋਂ ਬਾਅਦ ਇਨ੍ਹਾਂ ਨੂੰ ਸਟੇਸ਼ਨ ਅਲਾਟ ਕਰ ਦਿੱਤੇ ਹਨ।