ਇੰਪਰੂਵਮੈਂਟ ਟਰੱਸਟ ਵਿਖੇ ਚੇਅਰਮੈਨ ਵਿਨੋਦ ਬਾਂਸਲ ਦੀ ਅਗਵਾਈ ਵਿਚ ਨਸ਼ਾਖੋਰੀ ਅਤੇ ਤਸਕਰੀ ਵਿਰੋਧੀ ਅੰਤਰਰਾਸ਼ਟਰੀ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ

******* ਵੀਡੀਓ ਦੇਖਣ ਲਈ ਹੇਠ ਦਿੱਤਾ ਲਿੰਕ ਕਲਿੱਕ ਕਰੋ ਜੀ -     ਮੋਗਾ,26 ਜੂਨ(ਜਸ਼ਨ) : ਨਸ਼ਾਖੋਰੀ ਅਤੇ ਤਸਕਰੀ ਵਿਰੋਧੀ ਅੰਤਰਰਾਸ਼ਟਰੀ ਦਿਵਸ ਮੌਕੇ ਅੱਜ ਮੋਗਾ ਇੰਪਰੂਵਮੈਂਟ ਟਰੱਸਟ ਦੇ ਦਫਤਰ ਵਿਖੇ ਚੇਅਰਮੈਨ ਵਿਨੋਦ ਬਾਂਸਲ ਦੀ ਅਗਵਾਈ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ਬੀੜ ਚੜਿੱਕ ,ਕਾਂਗਰਸ ਦੇ ਸੂਬਾ ਸਕੱਤਰ ਹਰੀ ਸਿੰਘ ਖਾਈ, ਰਮਨ ਮੱਕੜ ਸਿਟੀ ਪ੍ਰਧਾਨ ਯੂਥ ਕਾਂਗਰਸ,ਮਨਦੀਪ ਸਿੰਘ,ਪਰਵਿੰਦਰਪਾਲ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਸਮਾਗਮ ਵਿਚ ਪੁੱਜੇ। ਨਸ਼ਾ ਵਿਰੋਧੀ ਸਮਾਗਮ ਦੌਰਾਨ ਚੇਅਰਮੈਨ ਵਿਨੋਦ ਬਾਂਸਲ ਨੇ ਸਮੁੱਚੇ ਸਟਾਫ਼ ਨੂੰ ਨਸ਼ਾ ਨਾ ਕਰਨ ਅਤੇ ਨਸ਼ਿਆਂ ਖਿਲਾਫ਼ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੀ ਸਹੁੰ ਚੁਕਾਈ । ਇਸ ਮੌਕੇ ਉਹਨਾਂ ਸੰਬੋਧਨ ਕਰਦਿਆਂ ਆਖਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਪੁਲਿਸ ਨੇ ਨਸ਼ਾ ਮਾਫ਼ੀਆ ਦਾ ਲੱਕ ਤੋੜ ਦਿੱਤਾ ਹੈ ਅਤੇ ਨਿਸ਼ਚੈ ਹੀ ਪੰਜਾਬ ਵਿਚ ਨਸ਼ਿਆਂ ਨੂੰ ਠੱਲ ਪਈ ਹੈ ਅਤੇ ਪਹਿਲਾਂ ਨਾਲੋਂ ਵਧੇਰੇ ਨੌਜਵਾਨ ਨਸ਼ਾ ਛੁਡਾਊ ਕੇਂਦਰਾਂ ਵਿਚ ਨਸ਼ਾ ਛੱਡਣ ਲਈ ਪਹੰੁਚ ਰਹੇ ਹਨ । ਉਹਨਾਂ ਆਖਿਆ ਕਿ ਬੇਸ਼ੱਕ ਸਰਕਾਰ ਨਸ਼ਾ ਤਸਕਰੀ ਰੋਕਣ ਵਿਚ ਸਫ਼ਲ ਹੋਈ ਹੈ ਪਰ ਫੇਰ ਵੀ ਇਸ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਲਈ ਅਤੇ ਸਮੁੱਚੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਾਨੂੰ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨਾ ਪਵੇਗਾ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਉੱਥੇ ਉਹਨਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਗਈਆਂ ਹਨ  ।  ਉਹਨਾਂ ਕਿਹਾ ਕਿ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਕਿ ਉਹ ਸਵੈਮਾਣ ਭਰਪੂਰ ਜ਼ਿੰਦਗੀ ਜਿਉਂ ਸਕਣ। ਇਸ ਮੌਕੇ ਚੇਅਰਮੈਨ ਵਿਨੋਦ ਬਾਂਸਲ ਇੰਪਰੂਵਮੈਂਟ ਦਫਤਰ ਦੇ ਸਟਾਫ਼ ਨੂੰ ਨਸ਼ਿਆਂ ਖਿਲਾਫ਼ ਜਾਗਰੂਕਤਾ ਮੁਹਿੰਮ ਚਲਾਉਣ ਲਈ ਅਹਿਦ ਵੀ ਦਿਵਾਇਆ। ਇਸ ਮੌਕੇ ਹਰਪ੍ਰੀਤ ਸਿੰਘ ਸੰਧੂ, ਕਾਰਜ ਸਾਧਕ ਅਫਸਰ, ਵਿਕਰਮ ਕੁਮਾਰ ਟਰੱਸਟ ਇੰਜੀਨੀਅਰ,ਨੱਛਤਰ ਸਿੰਘ ਸੀਨੀਅਰ ਸਹਾਇਕ,ਰਮਨ ਮਿੱਤਲ ਲੇਖਾਕਾਰ,ਸ਼੍ਰੀਮਤੀ ਪਰਮਿੰਦਰ ਕੌਰ ਡਰਾਫਟਸਮੈਨ,ਹਰਪ੍ਰੀਤ ਸਿੰਘ ਜੂਨੀਅਰ ਸਹਾਇਕ,ਤਰਸੇਮ ਲਾਲ ਜੂਨੀਅਰ ਇੰਜੀਨੀਅਰ, ਮਨਪ੍ਰੀਤ ਸਿੰਘ ,ਸ਼੍ਰੀਮਤੀ ਅਮਨਦੀਪ ਕੌਰ ਕੰਪਿਊਟਰ ਔਪਰੇਟਰ, ਵਰਿੰਦਰਪਾਲ ਸਿੰਘ ਇਲੈਕਟ੍ਰੀਸ਼ੀਅਨ,ਸ਼੍ਰੀਮਤੀ ਰਾਜਵਿੰਦਰ ਕੌਰ ਕੰਪਿਊਟਰ ਔਪਰੇਟਰ,ਬੇਅੰਤ ਸਿੰਘ,ਜਸਵੰਤ ਸਿੰਘ, ਬਾਲਕੇਵਰ ਸ਼ਾਹ, ਸੰਜੇ ਕੁਮਾਰ,ਹਰਬੰਸ ਲਾਲ ਆਦਿ ਹਾਜ਼ਰ ਸਨ। *********** ਵੀਡੀਓ ਦੇਖਣ ਲਈ ਹੇਠ ਦਿੱਤਾ ਲਿੰਕ ਕਲਿੱਕ ਕਰੋ ਜੀ -