ਵਿਧਾਇਕ ਡਾਕਟਰ ਹਰਜੋਤ ਕਮਲ ਨੇ ਖੇਤੀ ਹਾਦਸਿਆਂ ਦੇ ਪੀੜਤਾਂ ਨੂੰ ਵੰਡੇ ਮੁਆਵਜ਼ਾ ਚੈਕ

ਮੋਗਾ, 2 ਜੁਲਾਈ (ਜਸ਼ਨ) : ਵਿਧਾਇਕ ਡਾਕਟਰ ਹਰਜੋਤ ਕਮਲ ਨੇ ਅੱਜ ਵੱਖ-ਵੱਖ ਪਿੰਡਾਂ ਚ ਖੇਤੀਬਾੜੀ ਦੌਰਾਨ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਵੰਡੇ ਪਿੰਡ ਸੱਦਾ ਸਿੰਘ ਵਾਲਾ ਵਿਖੇ ਰੋਟਾਵੇਟਰ ਚ ਆ ਕੇ ਮਾਰੇ ਗਏ ਗਿਆਨੀ ਸੁਖਜਿੰਦਰ ਸਿੰਘ ਦੀ ਪਤਨੀ ਘਰ ਜਾ ਕੇ ਇਹ ਮੁਆਵਜ਼ਾ ਰਾਸ਼ੀ ਵਾਲਾ ਦੋ ਲੱਖ ਦਾ ਚੈੱਕ ਸੌਂਪਦਿਆਂ ਵਿਧਾਇਕ ਹਰਜੋਤ ਕਮਲ ਨੇ ਆਖਿਆ ਕਿ ਇਸ ਰਾਸ਼ੀ ਤੋਂ ਇਲਾਵਾ ਵੀ ਪੰਜਾਬ ਸਰਕਾਰ ਅਤੇ ਉਹ ਨਿੱਜੀ ਤੌਰ ਤੇ ਇਨ੍ਹਾਂ ਪਰਿਵਾਰਾਂ ਦੇ ਨਾਲ ਖੜੇ ਰਹਿਣਗੇ ਤਾਂ ਕਿ ਅੰਨ ਦਾਤਿਆਂ ਦੇ ਪਰਿਵਾਰਾਂ ਨੂੰ ਕਦੇ ਵੀ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਖੇਤੀ ਹਾਦਸੇ ਦੌਰਾਨ ਹੱਥ ਦੀਆਂ ਉਂਗਲਾਂ ਗਵਾ ਲੈਣ ਵਾਲੇ ਇਕ ਹੋਰ ਵਿਅਕਤੀ ਨੂੰ ਚੈੱਕ ਸੌਂਪਦੇ ਹੋਏ ਵਿਧਾਇਕ ਡਾਕਟਰ ਹਰਜੋਤ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਚ ਪੰਜਾਬ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਦਰਪੇਸ਼ ਹਰ ਮੁਸ਼ਕਿਲ ਦੇ ਹੱਲ ਲਈ ਤਤਪਰ ਹੈ ਇਸ ਕਰਕੇ ਮਾਰਕੀਟ ਕਮੇਟੀ ਨੇ ਫ਼ੈਸਲਾ ਕੀਤਾ ਕਿ ਖੇਤੀ ਹਾਦਸਿਆਂ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ ਪੀੜਤ ਪਰਿਵਾਰਾਂ ਨੂੰ ਘਰ ਘਰ ਜਾ ਕੇ ਦਿੱਤੇ ਜਾਣ ਜਿਸ ਨਾਲ ਨਾ ਸਿਰਫ ਪਰਿਵਾਰਾਂ ਦੇ ਸਵੈਮਾਨ ਚ ਵਾਧਾ ਹੋਵੇਗਾ ਬਲਕਿ ਉਨ੍ਹਾਂ ਨੂੰ ਅਹਿਸਾਸ ਵੀ ਹੋਵੇਗਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਮੁਸ਼ਕਿਲ ਵੇਲੇ ਉਨ੍ਹਾਂ ਦੇ ਨਾਲ ਖੜੀ ਹੈ ਕੁਲ ਛੇ ਵਿਅਕਤੀਆਂ ਨੂੰ ਚੈੱਕ ਵੰਡਣ ਮੌਕੇ ਵਿਧਾਇਕ ਡਾਕਟਰ ਹਰਜੋਤ ਦੇ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਮ ਪਾਲ ਧਵਨ, ਵਾਈਸ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ, ਸੈਕਟਰੀ ਵਜ਼ੀਰ ਸਿੰਘ, ਚੇਅਰਮੈਨ ਗੁਰਵਿੰਦਰ ਸਿੰਘ ਦੌਲਤਪੁਰਾ, ਯੂਥ ਕਾਂਗਰਸੀ ਆਗੂ ਸਾਹਿਲ ਅਰੋੜਾ, ਦੇਵ ਦਾਰਾ ਪੁਰ, ਰਾਮ ਸਿੰਘ ਸਰਪੰਚ, ਜਗਰਾਜ ਸਿੰਘ ਸਾਬਕਾ ਸਰਪੰਚ, ਸਰਵਣ ਸਿੰਘ ਸਾਬਕਾ ਸਰਪੰਚ, ਕੁਲਜੀਤ ਸਿੰਘ ਨੰਬਰਦਾਰ, ਰਣਜੀਤ ਸਿੰਘ ਨੰਬਰਦਾਰ, ਮੇਜਰ ਸਿੰਘ ਮੈਂਬਰ, ਕੁਲਦੀਪ ਸਿੰਘ ਮੈਂਬਰ, ਨਿਰਮਲਜੀਤ ਸਿੰਘ ਮੈਂਬਰ, ਕੁਲਵੰਤ ਸਿੰਘ, ਅਜੀਤ ਸਿੰਘ, ਰਣਜੀਤ ਸਿੰਘ ਠੇਕੇਦਾਰ, ਸ਼ਵਿੰਦਰ ਸਿੰਘ ਬਰਾੜ, ਗੁਰਮੇਲ ਸਿੰਘ ਬਰਾੜ, ਦਲਬੀਰ ਸਿੰਘ, ਸਰਵਣ ਸਿੰਘ ਬਰਾੜ, ਕਾਲਾ ਬਰਾੜ, ਅੰਗਰੇਜ਼ ਸਿੰਘ, ਬਿਟੂ ਸੰਧੂ, ਕੁਲਵੰਤ ਸਿੰਘ, ਬਲਕਾਰ ਸਿੰਘ, ਹਾਕਮ ਸਿੰਘ, ਬੁੱਧ ਸਿੰਘ ਸੈਕਟਰੀ, ਗੁਰਪ੍ਰੀਤ ਸਿੰਘ ਪ੍ਰਧਾਨ, ਪਰਮਿੰਦਰ ਕੌਰ, ਆਦਿ ਹਾਜਰ ਸਨ ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ