ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਨਿਯੁਕਤ, ਸੇਵਕ ਸਿੰਘ ਸੈਦੋ ਕੇ ਹੋਣਗੇ ਵਾਈਸ ਚੇਅਰਮੈਨ

ਮੋਗਾ, 3 ਜੁਲਾਈ (ਜਸ਼ਨ)  ਮੋਗਾ ਜ਼ਿਲੇ ਦੇ ਕਾਂਗਰਸੀ ਖੇਮਿਆਂ ਚ ਉਸ ਵੇਲੇ ਖੁਸ਼ੀ ਦੇ ਲਹਿਰ ਦੌੜ ਗਈ ਜਦੋ ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੇ ਅਨੁਸਾਰ ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ਨੂੰ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦਾ ਚੇਅਰਮੈਨ ਨਿਯੁਕਤ ਕਰਨ ਦਾ ਐਲਾਨ ਕੀਤਾ ਗਿਆ  । ਨੋਟੀਫ਼ਿਕੇਸ਼ਨ ਦੇ ਅਨੁਸਾਰ ਸੇਵਕ ਸਿੰਘ ਸੈਦੋ ਕੇ ਨੂੰ ਵਾਈਸ ਚੇਅਰਮੈਨ ਨਿਯੁਕਤ ਕਰਨ ਦੇ ਨਾਲ ਨਾਲ 16 ਮੈਂਬਰਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪਰਮਪਾਲ ਸਿੰਘ ਤਖ਼ਤੂਪੁਰਾ  ਸਾਬਕਾ ਚੇਅਰਮੈਨ ਅਤੇ ਮੌਜੂਦਾ ਜ਼ਿਲਾ ਪ੍ਰੀਸ਼ਦ ਮੈਂਬਰ ਜਗਰੂਪ ਸਿੰਘ ਤਖਤੂਪੁਰਾ ਦੇ ਸਪੁੱਤਰ ਹਨ ਤੇ ਉਹ ਖੁਦ ਯੂਥ ਕਾਂਗਰਸ ਵਿਚ ਸਰਗਰਮ ਭੂਮਿਕਾ ਨਿਭਾਉਂਦੇ ਹੋਏ ਵੱਖ ਵੱਖ ਚੋਣਾਂ ਦੌਰਾਨ ਕਾਂਗਰਸ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾ ਬਣਾ ਚੁੱਕੇ ਹਨ  ।   ਇਸ ਮੌਕੇ  'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ  ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਕਿਹਾ ਕਿ ਉਹ ਸਮੁੱਚੀ ਕਾਂਗਰਸ ਹਾਈ ਕਮਾਂਡ ਅਤੇ ਮਾਨਯੋਗ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧੰਨਵਾਦੀ ਹਨ ਅਤੇ ਭਵਿੱਖ ਵਿਚ ਕਾਂਗਰਸ ਦੀਆਂ ਲੋਕ ਹਿਤੈਸ਼ੀ ਨੀਤੀਆਂ ਮੁਤਾਬਕ ਦ੍ਰਿੜ ਸੰਕਲਪ ਹੋ ਕੇ ਕੰਮ ਕਰਦੇ ਰਹਿਣਗੇ  । ਨੋਟੀਫ਼ਿਕੇਸ਼ਨ ਦੇ ਅਨੁਸਾਰ  ਮਾਰਕੀਟ ਕਮੇਟੀ ਦੇ ਚੁਣੇ ਗਏ ਮੈਂਬਰਾ ਵਿੱਚ ਸੁਖਦੇਵ ਸਿੰਘ ਤਖਤੂਪੁਰਾ ,ਹਰਦੀਪ ਸਿੰਘ ਹਿੰਮਤਪੁਰਾ, ਰੁਪਿੰਦਰ ਸਿੰਘ ਦੀਨਾ,ਜਸਪਾਲ ਸਿੰਘ ਪੱਤੋ, ਯਾਦਵਿੰਦਰ ਸਿੰਘ ਮੱਦੋਕੇ, ਦਲਵਿੰਦਰ ਸਿੰਘ ਗਾਜੀਆਣਾ ,ਪਰਗਟ ਸਿੰਘ ਖਾਈ, ਗੁਰਦੀਪ ਸਿੰਘ ਨੰਗਲ ,ਪਰਮਜੀਤ ਕੌਰ ਬੁਰਜ ਹਮੀਰਾ,ਮਨਪ੍ਰੀਤ ਸ਼ਰਮਾ,ਹਰਨੇਕ ਸਿੰਘ ,ਨਿਰਮਲ ਸਿੰਘ ,ਪ੍ਰੀਤਮ ਸਿੰਘ ਅਤੇ ਜਸਬੀਰ ਸਿੰਘ ਦੇ ਨਾਮ ਸ਼ਾਮਲ ਹਨ। 
 ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ