ਪੈਨਲ ਵਕੀਲਾਂ ਦਾ ਆਨਲਾਇਨ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ-ਬਗੀਚਾ ਸਿੰਘ

ਮੋਗਾ 14 ਜੁਲਾਈ:(ਜਸ਼ਨ): ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ, ਮੁਹਾਲੀ ਦੀਆਂ ਹਦਾਇਤਾਂ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਮੁਨੀਸ਼ ਸਿੰਗਲ ਦੇਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿੱਤ ਅੱਜ ਮੋਗਾ, ਬਾਘਾ ਪੁਰਾਣਾ ਅਤੇ ਨਿਹਾਲ ਸਿੰਘ ਵਾਲਾ  ਦੇ ਪੈਨਲ ਵਕੀਲਾਂ ਲਈ ਇੱਕ ਆਨਲਾਈਨ ਟ੍ਰੇਨਿੰਗ ਪ੍ਰੋਗਰਾਮ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਬਗੀਚਾ ਸਿੰਘ, ਨੇ ਦੱਸਿਆ ਕਿ ਇਹ ਟ੍ਰੇਨਿੰਗ ਆਨਲਾਇਨ ਕੀਤੀ ਗਈ। ਉਹਨਾਂ ਦੱਸਿਆ ਕਿ ਪੋਕਸੋ ਐਕਟ 2012 (ਸੋਧ ਬਿੱਲ 2019) ਬਾਰੇ ਬਲਜੀਤ ਸਿੰਘ ਰਾਜਪੂਤ ਐਡਵੋਕੇਟ ਅਤੇ ਰਾਜੇਸ਼ ਸਰਮਾਂ ਪੈਨਲ ਐਡਵੋਕੇਟ ਨੇ ਘਰੇਲੂ ਹਿੰਸਾਂ ਐਕਟ 2005 ਬਾਰੇ ਪੈਨਲ ਵਕੀਲਾਂ ਨਾਲ ਜਾਣਕਾਰੀ ਸਾਂਝੀ ਕੀਤੀ ਤਾਂ ਜੋ ਪੀੜਤ ਵਿਅਕਤੀਆਂ ਨੂੰ ਇਸ ਸੁਖਾਲੇ ਢੰਗ ਨਾਲ ਇਨਸਾਫ ਦਵਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਮੋਗਾ ਦੇ ਸੀ.ਜੇ.ਐਮ.-ਕਮ- ਸਕੱਤਰ ਮਾਨਯੋਗ ਬਗੀਚਾ ਸਿੰਘ ਨੇ ਟ੍ਰੇਨਿੰਗ ਪ੍ਰੋਗਰਾਮ ਵਿਚ ਹਿੱਸਾ ਲੈ ਰਹੇ ਪੈਨਲ ਵਕੀਲਾਂ ਨੂੰ ਦੇਸ਼ ਦੀ ਮੌਜੂਦਾ ਲਾਕਡਾਊਨ ਸਥਿਤੀ ਨੂੰ ਦੇਖਦੇ ਹੋਏ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਵੀ ਜਾਗਰੂਕ ਕੀਤਾ ਗਿਆ।