News

ਮੋਗਾ 3 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਫੱਕਰ ਬਾਬਾ ਦਾਮੂੰ ਸ਼ਾਹ ਲੋਹਾਰਾ ਵਿਖੇ 7 ਤੋ 14 ਮਾਰਚ ਤੱਕ ਕਰਵਾਏ ਜਾ ਰਹੇ ਸਲਾਨਾ ਮੇਲੇ ਮੌਕੇ 7 ਮਾਰਚ ਨੂੰ ਉੱਘੇ ਸਾਹਿਤਕਾਰ ਸ੍ਰ. ਬਲਦੇਵ ਸਿੰਘ ਸੜਕਨਾਮਾ (ਸਾਹਿਤ ਅਕਾਦਮੀ ਪੁਰਸਕਾਰ ਜੇਤੂ) ਪੁਸਤਕ ਮੇਲੇ ਅਤੇ ਨਾਟਕ ਮੇਲੇ ਦਾ ਉਦਘਾਟਨ ਕਰਨਗੇ। ਇਸ ਪੁਸਤਕ ਮੇਲੇ ਵਿੱਚ ਚੇਤਨਾ ਪ੍ਰਕਾਸ਼ਨ, ਰਾਜ ਕਮਲ ਪ੍ਰਕਾਸ਼ਨ, ਵਾਣੀ ਪ੍ਰਕਾਸ਼ਨ, ਪੀਪਲਜ਼ ਫੋਰਸ ਸਮੇਤ ਨਾਮਵਰ ਪ੍ਰਕਾਸ਼ਕ ਪ੍ਰਦਰਸ਼ਨੀ ਲਗਾਉਣਗੇ ਅਤੇ ਪਾਠਕਾਂ ਨੂੰ ਸਾਹਿਤਕ...
ਚੰਡੀਗੜ, 2 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਸਤਿਕਾਰ ਵਜੋਂ ਪੰਜਾਬ ਮੰਤਰੀ ਮੰਡਲ ਨੇ ਇਤਿਹਾਸਕ ਕਸਬਿਆਂ ਬਟਾਲਾ, ਕਪੂਰਥਲਾ ਅਤੇ ਅਬੋਹਰ ਦਾ ਨਗਰ ਨਿਗਮਾਂ ਵਜੋਂ ਦਰਜ਼ਾ ਵਧਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦੇ ਨਾਲ ਸਰਹੱਦੀ ਜ਼ਿਲਿਆਂ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ। ਇਹ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ...
ਚੰਡੀਗੜ, 2 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸਰਕਾਰੀ ਨੌਕਰੀਆਂ ਵਿੱਚ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ (ਈ.ਡਬਲਿਊ.ਐਸ) ਲਈ ਰਾਖਵੇਂਕਰਨ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਸੰਵਿਧਾਨਿਕ ਸੋਧ ਦੇ ਅਨੁਸਾਰ ਚੱਲਣ ਦਾ ਫੈਸਲਾ ਕੀਤਾ ਹੈ। ਪ੍ਰਸਤਾਵਿਤ ਸੋਧ ਭਾਰਤੀ ਸੰਵਿਧਾਨ ਵਿੱਚ ਕਲਾਜ 15(6) ਅਤੇ 16(6) ਨੂੰ ਸ਼ਾਮਲ ਕਰਨ ਨਾਲ ਸਬੰਧਤ ਹੈ ਜੋ ਸੰਵਿਧਾਨਿਕ (103ਵੀਂ ਸੋਧ) ਐਕਟ 2019 ਰਾਹੀਂ ਕੀਤਾ ਗਿਆ ਹੈ। ਸੋਧ...
ਚੰਡੀਗੜ, 2 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪਿਛਲੇ ਸਾਲ ਅਪਣਾਈ ਗਈ ਵਪਾਰ ਪੱਖੀ ਅਤੇ ਪ੍ਰਚੂਨ ਪੱਖੀ ਪਹੁੰਚ ਨੂੰ ਲਗਾਤਾਰ ਜਾਰੀ ਰੱਖਦੇ ਹੋਏ ਪੰਜਾਬ ਸਰਕਾਰ ਨੇ ਸਾਲ 2019-20 ਲਈ ਆਬਕਾਰੀ ਨੀਤੀ ਦਾ ਐਲਾਨ ਕੀਤਾ ਹੈ ਜਿਸ ਵਿੱਚ ਸ਼ਰਾਬ ਦੇ ਵਪਾਰ ’ਚ ਅਜਾਰੇਦਾਰੀ ਰੁਝਾਨ ਨੂੰ ਰੋਕਣ ਅਤੇ ਛੋਟੇ ਗਰੁੱਪਾਂ ਵਿੱਚ ਸ਼ਰਾਬ ਦੇ ਠੇਕੇ ਅਲਾਟ ਕਰਨ ਦੀ ਪਹੁੰਚ ਅਪਣਾਈ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪ੍ਰਵਾਨ ਕੀਤੀ ਨਵੀਂ ਨੀਤੀ ਦੇ ਵਿੱਚ ਸਾਲ...
ਚੰਡੀਗੜ, 2 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵੱਖ-ਵੱਖ ਠੇਕੇਦਾਰਾਂ ਵੱਲੋਂ ਪ੍ਰਤੀਯੋਗੀ ਟੈਂਡਰਾਂ ਰਾਹੀਂ ਘੱਟ ਤੋਂ ਘੱਟ ਦਰਾਂ ’ਤੇ ਮੰਡੀਆਂ ਤੋਂ ਸਟੋਰੇਜ਼ ਵਾਲੀਆਂ ਥਾਵਾਂ ਤੱਕ ਅਨਾਜ ਦੀ ਢੋਆ-ਢੁਆਈ ਅਤੇ ਕਿਰਤ ਕਾਰਜਾਂ ਬਾਰੇ ‘ਦੀ ਪੰਜਾਬ ਲੇਬਰ ਐਂਡ ਕਾਰਟੇਜ ਪਾਲਿਸੀ 2019-20’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨਾਂ ਦੇ ਸਰਕਾਰੀ ਨਿਵਾਸ ਸਥਾਨ ’ਤੇ...
ਚੰਡੀਗੜ, 2 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਮੰਤਰੀ ਮੰਡਲ ਨੇ ਪੁਲਵਾਮਾ ਵਿਖੇ ਸ਼ਹੀਦ ਹੋਏ ਕਾਂਸਟੇਬਲ ਕੁਲਵਿੰਦਰ ਸਿੰਘ ਦੇ ਮਾਪਿਆਂ ਲਈ ਪ੍ਰਤੀ ਮਹੀਨਾ 10000 ਰੁਪਏ ਪੈਨਸ਼ਨ ਦੇਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੇ ਮਹੀਨੇ ਕੁਲਵਿੰਦਰ ਸਿੰਘ ਦੇ ਮਾਪਿਆਂ ਨੂੰ ਉਨਾਂ ਦੇ ਆਨੰਦਪੁਰ ਸਾਹਿਬ ਨੇੜੇ ਪਿੰਡ ਵਿਖੇ ਮਿਲੇ ਸਨ ਅਤੇ ਉਨਾਂ ਨੂੰ ਹਰ ਸਰਕਾਰੀ ਸਹਾਇਤਾ ਦੇਣ ਦਾ ਵਾਅਦਾ ਕੀਤਾ ਸੀ। ਮੁੱਖ ਮੰਤਰੀ ਨੇ ਰੌਲੀ ਪਿੰਡ ਵਿਖੇ...
ਮੋਗਾ,2 ਮਾਰਚ (ਜਸ਼ਨ): ਪੰਜਾਬ ਵਿਚ ਸਮਾਜ ਸੇਵਾ ਦੀ ਨਵੀਂ ਪਿਰਤ ਪਾਉਂਦਿਆਂ ਬਰੇਵ ਵੈੱਲਫੇਅਰ ਸੁਸਾਇਟੀ ਨੇ ਪਿੰਡ ਰੌਲੀ ਵਿਖੇ ਵੱਖ ਵੱਖ ਸੜਕਾਂ ’ਤੇ ਸਾਈਨ ਬੋਰਡ ਲਗਾ ਕੇੇ ਰਾਹਗੀਰਾਂ ਨੂੰ ਵੱਡੀ ਰਾਹਤ ਮੁਹਈਆ ਕਰਵਾਈ ਹੈ । ਸੁਸਾਇਟੀ ਦੇ ਪ੍ਰਧਾਨ ਗੁਰਬਿੰਦਰ ਸਿੰਘ ਕੋਕੀ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੁਸਾਇਟੀਂ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਸਕੂਲ ਦੇ ਪ੍ਰਾਇਮਰੀ ਸਕੂਲ ਨੂੰ ਤਿਆਰ ਕਰਵਾ ਕੇ ਬੱਚਿਆਂ ਲਈ ਪਾਰਕ ਅਤੇ ਝੂਲਿਆਂ ਦਾ...
ਚੰਡੀਗੜ/ ਸੰਗਰੂਰ (ਦਿਆਲਪੁਰਾ), 2 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਬਲਾਕ ਭਵਾਨੀਗੜ ਦੇ 67 ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ’ਤੇ ਸੀਚੇਵਾਲ ਮਾਡਲ ਨੂੰ ਸਫ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ‘ਸੰਗਰੂਰ ਵਿਕਾਸ ਯਾਤਰਾ’ ਦੇ ਚੌਥੇ ਦਿਨ ਪਿੰਡ ਦਿਆਲਪੁਰਾ ਵਿਖੇ ਦਿੱਤੀ। ਸ਼੍ਰੀ ਸਿੰਗਲਾ ਨੇ ਕਿਹਾ ਕਿ ਬਲਾਕ ਦੇ ਇਨਾਂ ਪਿੰਡਾਂ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਇਸ ਮਾਡਲ ਨੂੰ ਮੁਢਲੇ ਤੌਰ ’ਤੇ ਲਾਗੂ...
ਚੰਡੀਗੜ, 2 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਪੀ.ਏ.ਸੀ.ਐਸ. ਦੇ ਮੈਂਬਰ ਖੇਤ ਮਜ਼ਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੇ ਵਾਸਤੇ ਕਰਜ਼ਾ ਰਾਹਤ ਸਕੀਮ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦੇ ਨਾਲ 2.85 ਲੱਖ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਜਿਨਾਂ ਵਿੱਚ ਤਕਰੀਬਨ 70 ਫ਼ੀਸਦੀ ਦਲਿਤ ਹਨ। ਇਸ ਸਕੀਮ ਦੇ ਨਾਲ ਪੀ.ਏ.ਸੀ.ਐਸ. ਦੇ ਮੈਂਬਰ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ 520.55 ਕਰੋੜ ਰੁਪਏ ਦਾ...
ਚੰਡੀਗੜ, 2 ਮਾਰਚ:(ਪੱਤਰ ਪਰੇਰਕ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਕੋਲ ਐਕਰੀਡੇਟਿਡ ਸੂਬੇ ਦੇ ਪੱਤਰਕਾਰਾਂ ਨੂੰ 12000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਸਰਕਾਰ ਨੇ ਪੱਤਰਕਾਰ ਭਾਈਚਾਰੇ ਦੀ ਲੰਮੇ ਸਮੇਂ ਤੋਂ ਲੰਬਿਤ ਮੰਗ ਨੂੰ ਪ੍ਰਵਾਨ ਕਰ ਲਿਆ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ...

Pages