ਮੋਗਾ, 28 ਫਰਵਰੀ (ਜਸ਼ਨ)-ਸ਼ਹਿਰ ਦੇ ਲੁਧਿਆਣਾ-ਮੋਗਾ ਹਾਈਵੇ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਵਿਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਰਾਸ਼ਟਰੀ ਵਿਗਿਆਨ ਦਿਵਸ ਪੂਰੇ ਭਾਰਤ ਵਿਚ ਹਰ ਸਾਲ 28 ਫਰਵਰੀ ਨੂੰ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਭਾਰਤੀ ਭੌਤਿਕ ਵਿਗਿਆਨੀ ਚੰਦਰਸ਼ੇਖਰ ਵੇਂਕਟ ਰਮਨ ਵੱਲੋਂ 1928 ਵਿਚ...
News
ਮੋਗਾ,28 ਫਰਵਰੀ (ਜਸ਼ਨ): ਸੰਤ ਬਾਬਾ ਹਜੂਰਾ ਸਿੰਘ ਵੱਲੋਂ ਵਰਸੋਏ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ(ਮੋਗਾ) ਵਿਖੇ ਸਾਇੰਸ ਵਿਭਾਗ ਵੱਲੋਂ 28-02-2019 ਨੂੰ ਰਾਸ਼ਟਰੀ ਸਾਇੰਸ ਦਿਵਸ ਮਨਾਇਆ ਗਿਆ।ਇਸ ਦਾ ਮੁੱਖ ਉਦੇਸ਼ ਸੀ ਕਿ ਸਾਇੰਸ ਲੋਕਾਂ ਲਈ ਹੈ ਅਤੇ ਲੋਕ ਸਾਇੰਸ ਲਈ ਹਨ।ਇਸ ਦਿਨ ਦੀ ਸ਼ੁਰੂਆਤ ਕਾਲਜ ਦੇ ਵਾਈਸ ਚੇਅਰਮੈਨ ਸ. ਮੱਖਣ ਸਿੰਘ ਜੀ, ਪਿ੍ਰੰਸੀਪਲ ਮੈਡਮ ਡਾ. ਸੁਖਵਿੰਦਰ ਕੌਰ ਅਤੇ ਉੱਪ-ਪਿ੍ਰੰਸੀਪਲ ਗੁਰਜੀਤ ਕੌਰ ਦੇ ਕਰ ਕਮਲਾਂ ਨਾਲ ਹੋਈ।ਇਸ ਮੌਕੇ ਉੱਪਰ...
ਤਰਨ ਤਾਰਨ, 28 ਫਰਵਰੀ(ਪੱਤਰ ਪਰੇਰਕ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਭਾਵਨਾ ਵਜੋਂ ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਭਲਕੇ ਰਿਹਾਅ ਕਰਨ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਐਲਾਨ ਦਾ ਸਵਾਗਤ ਕਰਦੇ ਹੋਏ ਕਿਹਾ ਹੈ ਕਿ ਇਸ ਨਾਲ ਸਰਹੱਦ ਉੱਤੇ ਤਣਾਅ ਨੂੰ ਘਟਾਉਣਾ ਵਿੱਚ ਮਦਦ ਮਿਲੇਗੀ। ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਹਿੱਸੇ ਵਜੋਂ ਸਰਹੱਦੀ ਇਲਾਕਿਆਂ ਦੇ ਦੌਰੇ ਦੌਰਾਨ ਖਾਲੜਾ ਪੋਸਟ ’ਤੇ ਬੀ.ਐਸ.ਐਫ ਦੇ ਮੁਲਾਜ਼ਮਾਂ ਨਾਲ...
ਮੋਗਾ,28 ਫਰਵਰੀ(ਜਸ਼ਨ) : ਅੱਜ ਕੈਂਬਰਿੱਜ ਇੰਟਰਨੈਸ਼ਨਲ ਸਕੂਲ ਵਿਚ ਵਿਦਿਆਰਥੀਆਂ ਦੇ ਵਿਦੇਸ਼ਾਂ ਵਿਚ ਜਾਣ ਦੇ ਵੱਧਦੇ ਰੁਝਾਨ ਨੂੰ ਮੁੱਖ ਰੱਖਦਿਆਂ ਸਕੂਲ ਦੀ ਮੈਨੇਜਮੈਂਟ ਦੇ ਸਹਿਯੋਗ ਨਾਲ ਪੰਜਾਬ ਭਵਨ ਸਰੀ ਕਨੇਡਾ ਸੁੱਖੀ ਬਾਠ ਫਾੳੂਂਡੇਸ਼ਨ ਵੱਲੋਂ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ । ਸੈਮੀਨਾਰ ਦੌਰਾਨ ਉੱਘੇ ਸਮਾਜ ਸੁਧਾਰਕ ਪ੍ਰਵਾਸੀ ਪੰਜਾਬੀ ਸੁੱਖੀ ਬਾਠ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸੈਮੀਨਾਰ ਦੀ ਪ੍ਰਧਾਨਗੀ ਸ੍ਰੀ ਅਜੇ ਸੂਦ ਕਮਿਸ਼ਨਰ ਨਗਰ ਨਿਗਮ ਮੋਗਾ ਨੇ ਕੀਤੀ। ਇਸ ਮੌਕੇ...
ਚੰਡੀਗੜ, 28 ਫਰਵਰੀ :(ਪੱਤਰ ਪਰੇਰਕ): ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਦੇ ਯੋਜਨਾਬੱਧ ਅਤੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਦੀ ਕੋਸ਼ਿਸ਼ ਵਜੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 14 ਮੈਂਬਰੀ ਸ੍ਰੀ ਅਨੰਦਪੁਰ ਸਾਹਿਬ ਸ਼ਹਿਰੀ ਵਿਕਾਸ ਅਥਾਰਟੀ (ਸਾਸੂਦਾ)ਦਾ ਗਠਨ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਇਸ ਅਥਾਰਟੀ ਦੇ ਚੇਅਰਮੈਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਇਸਦੇ...
ਚੰਡੀਗੜ, 28 ਫਰਵਰੀ(ਪੱਤਰਰ ਪਰੇਰਕ): ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਚਾਲੂ ਪਿੜਾਈ ਸੀਜਨ 2018-19 ਦੌਰਾਨ ਹੁੱਣ ਤੱਕ 1,56,70,692 (1.56 ਕਰੋੜ) ਕੁਇੰਟਲ ਗੰਨੇ ਦੀ ਪਿੜਾਈ ਕੀਤੀ ਜਾ ਚੁੱਕੀ ਹੈ ਅਤੇ ਗੰਨਾ ਕਾਸ਼ਤਕਾਰਾਂ ਨੂੰ ਹੁਣ ਤੱਕ 284 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਸ. ਰੰਧਾਵਾ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਵੱਲੋਂ 27...
ਐੱਸ. ਏ. ਐੱਸ ਨਗਰ, 28 ਫ਼ਰਵਰੀ (ਪੱਤਰ ਪਰੇਰਕ): ਪਹਿਲੀ ਮਾਰਚ ਤੋਂ ਸ਼ੁਰੂ ਹੋਣ ਜਾ ਰਹੀਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਸਿੱਖਿਆ ਬੋਰਡ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆ ਹਨ। ਪ੍ਰੀਖਿਆਵਾਂ ਸੁਚੱਜੇ ਢੰਗ ਨਾਲ ਕਰਵਾਉਣ ਲਈ ਇਸ ਵਾਰ ਬੋਰਡ ਵੱਲੋਂ ਵਿਸ਼ੇਸ਼ ਇੰਤਜ਼ਾਮਾਤ ਕੀਤੇ ਗਏ ਹਨ. ਬੋਰਡ ਵੱਲੋਂ ਹਰ ਜ਼ਿਲ੍ਹੇ ਲਈ ਇਕ ਵਿਸ਼ੇਸ ਜ਼ਿਲ੍ਹਾ ਕੋ-ਆਰਡੀਨੇਟਰ ਤਾਇਨਾਤ ਕੀਤਾ ਗਿਆ ਹੈ, ਜਿਸ ਦਾ ਮੁੱਖ ਕੰਮ ਪ੍ਰੀਖਿਆਵਾਂ ਵੇਲੇ ਆਉਣ ਵਾਲੀਆਂ ਔਕੜਾਂ...
ਚੰਡੀਗੜ, 28 ਫਰਵਰੀ: (ਪੱਤਰ ਪਰੇਰਕ):ਜਲ ਸ੍ਰੋਤ ਵਿਭਾਗ ਵੱਲੋਂ ਹਾੜੀ ਦੇ ਮੌਸਮ ਦੌਰਾਨ 1 ਮਾਰਚ ਤੋਂ 8 ਮਾਰਚ, 2019 ਤੱਕ ਨਹਿਰੀ ਪਾਣੀ ਛੱਡਣ ਦੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਉਨਾਂ ਅੱਗੇ ਦੱਸਿਆ ਕਿ ਭਾਖੜਾ ਮੇਨ...
ਜੰਡਿਆਲਾ ਗੁਰੂ 28ਫਰਵਰੀ (ਰਾਮ ਸਰਨਜੀਤ ਸਿੰਘ) ਵਿੱਦਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਾ ਲਈ ਹਰ ਸੰਭਵ ਮੱਦਦ ਕੀਤੀ ਜਾ ਰਹੀ ਹੈ ਉਪਰੋਕਤਸ਼ਬਦਾਂ ਦੇ ਵਿਚਾਰ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਵਿਖੇ ਮਾਈ ਭਾਗੋ ਸਕੀਮ ਤਹਿਤ ਪੰਜਾਬ ਸਰਕਾਰ ਵਲੋ ਸਾਇਕਲ ਵੰਡ ਸਮਾਰੋਹ ਦੋਰਾਨ ਕਹੇ। ਇਸ ਮੌਕੇ ਸਕੂਲੀ ਵਿਦਿਆਰਥਣਾਂ ਵਲੋ ਆਏ ਹੋਏ ਮੁੱਖ ਮਹਿਮਾਨਾ ਲਈ ਵੈਲਕਮ ਗੀਤਾਂ ਦੇ ਬੋਲ ਨਾਲ“ ਜੀ ਆਈਆ ਨੂੰ “ ਆਖਿਆ।...
ਮੋਗਾ,27 ਫਰਵਰੀ (ਜਸ਼ਨ): ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਮੋਗਾ ਸ. ਜਗਦੀਸ਼ ਸਿੰਘ ਰਾਹੀ ਦੀ ਯੋਗ ਅਗਵਾਈ ਹੇਠ ਸਰਕਾਰੀ ਬਹੁਤਕਨੀਕੀ ਕਾਲਜ, ਗੁਰੂ ਤੇਗ ਬਹਾਦਰਗੜ੍ਹ ਜ਼ਿਲ੍ਹਾ ਮੋਗਾ ਦੇ ਰੈੱਡ ਰਿਬਨ ਕਲੱਬ ਵੱਲੋਂ ਏਡਜ਼, ਨਸ਼ਾ ਮੁਕਤੀ ਅਤੇ ਖੂਨਦਾਨ ਨਾਲ ਸੰਬੰਧਿਤ ਪੋਸਟਰ ਮੁਕਾਬਲੇ ਕਰਵਾਏ ਗਏ ,ਜਿਸ ਵਿੱਚ ਲੱਗਭੱਗ 40 ਵਿਦਿਆਰਥੀਆਂ ਨੇ ਭਾਗ ਲਿਆ। ਰੈੱਡ ਰਿਬਨ ਕਲੱਬ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਏਡਜ਼, ਨਸ਼ਿਆਂ...

