News

ਮੋਗਾ 20 ਫ਼ਰਵਰੀ:(ਜਸ਼ਨ): ਪੰਜਾਬ ਸਰਕਾਰ ਵੱਲੋ ਆਰੰਭੇ ਗਏ ਮਿਸ਼ਨ ‘ਤੰਦਰੁਸਤ ਪੰਜਾਬ‘ ਤਹਿਤ ਪੁਲਿਸ ਪ੍ਰਸ਼ਾਸ਼ਨ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋ ਸਾਂਝੇ ਤੌਰ ‘ਤੇ ਵਾਹਨਾਂ ਦਾ ਆਵਾਜ਼ੀ ਪ੍ਰਦੂਸ਼ਣ ਰੋਕਣ ਲਈ ਲੋਹਾਰਾ ਚੌਕ ਅਤੇ ਬੁੱਘੀਪੁਰਾ ਚੌਕ ਵਿਖੇ ਨਾਕੇ ਲਗਾਏ ਗਏ। ਇਨਾਂ ਨਾਕਿਆਂ ‘ਤੇ ਟ੍ਰੈਫ਼ਿਕ ਪੁਲਿਸ ਮੋਗਾ ਦੇ ਸਹਾਇਕ ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਅਤੇ ਐਸ.ਡੀ.ਓ. ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਕੁਲਦੀਪ ਸਿੰਘ ਵੱਲੋ ਬੱਸਾਂ, ਟਰੱਕਾਂ ਅਤੇ ਹੋਰ ਵਾਹਨਾਂ ਦੀ...
ਮੋਗਾ,20 ਫਰਵਰੀ (ਜਸ਼ਨ): ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਰੈੱਡ ਰਿਬਨ ਕਲੱਬ, ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਸੁਖਾਨੰਦ (ਮੋਗਾ) ਵੱਲੋਂ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵ ਨੂੰ ਦਰਸਾਉਂਦੇ ਹੋਏ ਪੇਂਟਿੰਗ ਮੁਕਾਬਲੇ ਕਰਵਾਏ ਗਏ।ਇਸ ਦੌਰਾਨ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਪਬਲਿਕ ਹਾਈ ਸਕੂਲ ਦੀਆਂ ਵਿਦਿਆਰਥਣਾਂ ਨੇ ਖੂਨਦਾਨ ਨਾਲ ਸੰਬੰਧਿਤ ਪੇਂਟਿੰਗ ਮੁਕਾਬਲਿਆਂ ਵਿੱਚ ਭਾਗ ਲਿਆ। ਇਨ੍ਹਾਂ...
ਪਟਿਆਲਾ, 19 ਫਰਵਰੀ (INTERNATIONAL PUNJABI NEWS BUREAU) : ਪੁਲਵਾਮਾ ਵਿੱਚ ਸੀ.ਆਰ.ਪੀ.ਐਫ. ਦੇ ਜਵਾਨਾਂ ’ਤੇ ਹੋਏ ਦਹਿਸ਼ਤੀ ਹਮਲੇ ਵਿੱਚ ਪਾਕਿਸਤਾਨ ਦੀ ਸ਼ਮੂਲੀਅਤ ਸਬੰਧੀ ਭਾਰਤ ਕੋਲ ਕੋਈ ਸਬੂਤ ਨਾ ਹੋਣ ਬਾਰੇ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁੱਸੇ ਭਰੇ ਲਹਿਜ਼ੇ ਵਿੱਚ ਆਖਿਆ ਕਿ ਕੀ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਇਹ ਚਾਹੁੰਦਾ ਹੈ ਕਿ ਭਾਰਤ ਸੈਨਿਕਾਂ ਦੀਆਂ ਲਾਸ਼ਾਂ ਉਥੇ ਭੇਜੇ?ਮੁੱਖ ਮੰਤਰੀ...
ਮੋਗਾ,19 ਫਰਵਰੀ (ਜਸ਼ਨ): ਨੈਸ਼ਨਲ ਰਾਜੀਵ ਗਾਂਧੀ ਬਿ੍ਰਗੇਡ(ਕਾਂਗਰਸ) ਦੇ ਚੀਫ਼ ਪੈਟਰਨ ਸ਼੍ਰੀਮਤੀ ਸੋਨੀਆਂ ਗਾਂਧੀ ਅਤੇ ਕੌਮੀਂ ਪ੍ਰਧਾਨ ਘਨਸ਼ਿਆਮ ਫੁਲਵਾੜੀ ਦੀ ਅਗਵਾਈ ਵਿਚ ਸਵਰਗੀ ਰਾਜੀਵ ਗਾਂਧੀ ਵੱਲੋਂ ਸਿਰਜੇ ਸੁਪਨਿਆਂ ਤਹਿਤ ਦੇਸ਼ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ਼ ਕਰਨ ਲਈ ਫਰੀਦਕੋਟ ਪਾਰਲੀਮਾਨੀ ਹਲਕੇ ਤੋਂ 2019 ਦੀਆਂ ਲੋਕ ਸਭਾ ਚੋਣਾਂ ਲਈ ਸੰਭਾਵੀ ਉਮੀਦਵਾਰ ਸਾਬਕਾ ਐਕਸੀਅਨ ਬੰਤ ਸਿੰਘ ਸੇਖੋਂ ਨੂੰ ਬਰਿਗੇਡ ਦਾ ਜ਼ਿਲਾ ਪ੍ਰਧਾਨ...
ਮੋਗਾ ,19 ਫਰਵਰੀ (ਜਸ਼ਨ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪੰਜਾਬ ਵਿੱਚ 200 ਦੇ ਕਰੀਬ ਮੁਫਤ ਕੰਪਿਊਟਰ ਸੈਂਟਰ ਅਤੇ ਸਿਲਾਈ ਸੈਂਟਰ ਚਲਾਏ ਜਾ ਰਹੇ ਹਨ, ਜਿਨਾਂ ਵਿੱਚ ਹਰ ਸਾਲ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ ਲੜਕੇ ਲੜਕੀਆਂ ਮੁਫਤ ਕਿੱਤਾਮੁਖੀ ਸਿਖਲਾਈ ਲੈ ਕੇ ਆਪਣੀ ਜ਼ਿੰਦਗੀ ਨੂੰ ਸੰਵਾਰ ਰਹੇ ਹਨ। ਡਾ. ਐਸ.ਪੀ. ਸਿੰਘ ਉਬਰਾਏ ਜੀ ਵੱਲੋਂ ਪੰਜਾਬ ਅੰਦਰ ਬੇਰੁਜਗਾਰੀ ਨੂੰ ਖਤਮ ਕਰਨ ਅਤੇ ਵਿਦੇਸ਼ਾਂ ਵਿੱਚ ਜਾ ਕੇ ਵਸਣ ਦੇ ਰੁਝਾਨ ਨੂੰ ਖਤਮ ਕਰਨ ਲਈ ਨੌਜਵਾਨਾਂ ਨੂੰ...
ਚੰਡੀਗੜ, 19 ਫਰਵਰੀ-(INTERNATIONAL PUNJABI NEWS BUREAU) : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ’ਤੇ ਦੇਸ਼ਧ੍ਰੋਹ ਦਾ ਪਰਚਾ ਦਰਜ ਕਰਨ ਦੀ ਮੰਗ ’ਤੇ ਸਖਤ ਪ੍ਰਤੀਕਿਰਿਆ ਕਰਦਿਆਂ ਆਖਿਆ ਕਿ ਕਾਂਗਰਸ ਨੂੰ ਅਕਾਲੀਆਂ ਤੋਂ ਦੇਸ਼ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ। ਉਨਾਂ ਇਸ ਤੋਂ ਵੀ ਅੱਗੇ ਜਾਂਦਿਆਂ ਆਖਿਆ ਕਿ...
ਮੋਗਾ 19 ਫਰਵਰੀ (ਜਸ਼ਨ) : ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਮੋਗਾ ਵੱਲੋਂ ਸਾਂਝੇ ਤੌਰ ਤੇ ਲੋਕਾਂ ਨੂੰ ਪਖੰਡੀ ਸਾਧਾਂ, ਰਾਜਨੀਤਕ ਆਗੂਆਂ ਅਤੇ ਚਲਾਕ ਲੋਕਾਂ ਵੱਲੋਂ ਪਰੋਸੇ ਜਾਂਦੇ ਝੂਠ ਨੂੰ ਸਮਝਣ ਦੇ ਯੋਗ ਬਨਾਉਣ ਲਈ ਅਤੇ ਚੋਣਾਂ ਦੌਰਾਨ ਲੋਕਾਂ ਨੂੰ ਰਾਜਨੀਤਕ ਠੱਗੀ ਤੋਂ ਬਚਾਉਣ ਲਈ ਪਿੰਡਾਂ ਵਿੱਚ ਲੋਕ ਪੱਖੀ ਬੋਲੀਆਂ ਅਤੇ ਗੀਤਾਂ ਰਾਹੀਂ ਜਾਗਰੂਕ ਕਰਨ ਦੀ ਮੁਹਿੰਮ ਵਿੱਢੀ ਗਈ ਹੈ, ਜਿਸਦਾ ਪਹਿਲਾ ਪ੍ੋਗਰਾਮ ਡੇਰਾ ਤਿ੍ਵੇਣੀ ਪਿੰਡ...
ਮੋਗਾ, 19 ਫਰਵਰੀ ( ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਵਿਚ ਰੋਬੋਟਿਕਸ ਕਾਰਜ਼ਸ਼ਾਲਾ ਅਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਲਈ ਰੋਬੋਟਿਕਸ ਵਰਕਸ਼ਾਪ ਹਰ ਖੇਤਰ ਵਿਚ ਲਾਭਦਾਇਕ ਹੋਵੇਗੀ। ਉਹਨਾਂ ਕਿਹਾ ਕਿ ਅੱਜ ਦੀ ਦੁਨੀਆਂ ਟੈਕਨਾਲੌਜੀ ਦੇ ਬਦਲਾਅ ਦੇ ਚੱਲਦਿਆਂ ਹਰ ਦਿਨ ਇਕ ਨਵੀਂ ਖੋਜ...
ਚੰਡੀਗੜ, 18 ਫਰਵਰੀ(INTERNATIONAL PUNJABI NEWS BUREAU) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਨੇ ਸੂਬੇ ਨਾਲ ਸਬੰਧਿਤ ਚਾਰ ਸ਼ਹੀਦਾਂ ਦੇ ਪਰਿਵਾਰਾਂ ਲਈ ਆਮ ਸਹਿਮਤੀ ਨਾਲ ਇੱਕ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਮਤਾ ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੇਸ਼ ਕੀਤਾ ਅਤੇ ਇਸ ਦੀ ਕਾਦੀਆਂ ਦੇ ਵਿਧਾਇਕ ਫਤਹਿ ਜੰਗ ਸਿੰਘ ਬਾਜਵਾ ਨੇ ਤਾਈਦ ਕੀਤੀ। ਸਪੀਕਰ ਵੱਲੋਂ ਇਸ ਦਾ ਪ੍ਰਸਤਾਵ...
ਮੋਗਾ, 18 ਫਰਵਰੀ (ਜਸ਼ਨ): ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਜੋ ਕਿ ਪਿੰਡ ਪੁਰਾਣੇਵਾਲਾ ਵਿਖੇ ਸਥਿਤ ਹੈ, ‘ਚ ਅੱਜ ਗੁਰੂ ਗਵੀਦਾਸ ਜੀ ਦੀ ਜਯੰਤੀ ਧੂਮਧਾਮ ਅਤੇ ਸ਼ਰਧਾਭਾਵਨਾ ਨਾਲ ਮਨਾਈ ਗਈ। ਇਸ ਮੌਕੇ ਸਵੇਰ ਦੀ ਪ੍ਰਾਥਨਾ ਦੌਰਾਨ ਵਿਸ਼ੇਸ਼ ਸਭਾ ਅਤੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਗੁਰੂ ਰਵੀਦਾਸ ਜੀ ਦੇ ਧਾਰਮਿਕ ਸਬਦ ਗਾਇਨ ਨਾਲ ਕੀਤੀ ਗਈ। ਇਸ ਉਪਰੰਤ ਜਿੱਥੇ ਵਿਦਿਆਰਥੀਆਂ ਨੇ ਕਵਿਤਾ ਰਾਹੀਂ ਗੁਰੂ ਰਵੀਦਾਸ ਦੇ...

Pages