ਬਰਗਾੜੀ 15 ਫਰਵਰੀ (ਮਨਪ੍ਰੀਤ ਸਿੰਘ ਬਰਗਾੜੀ /ਸਤਨਾਮ ਬੁਰਜ ਹਰੀਕਾ) ਕਸਬਾ ਬਰਗਾੜੀ ਨੇੜਲੇ ਪਿੰਡ ਝੱਖੜਵਾਲਾ ਦੀ ਪੰਚਾਇਤ ਵੱਲੋਂ ਸੇਵਾ ਸੁਸਾਇਟੀ ਝੱਖੜਵਾਲਾ ਦੇ ਸਹਿਯੋਗ ਨਾਲ ਸੋਹਣਾ ਝੱਖੜਵਾਲਾ ਮੁਹਿੰਮ ਦੀ ਸ਼ੁਰੂਆਤ ਗਲੀਆਂ ਨਾਲੀਆਂ ਦੀ ਸਫਾਈ ਨਾਲ ਕੀਤੀ ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਜਗਦੇਵ ਸਿੰਘ ਖਾਲਸਾ ਨੇ ਕਿਹਾ ਕਿ ਸਮੂਹ ਨਗਰ ਨਿਵਾਸੀਆਂ ਵੱਲੋਂ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਮੈਂ ਤਨ ਮਨ ਨਿਭਾਉਣਾ ਚਾਹੁੰਦਾ ਹਾਂ ਉਨ੍ਹਾਂ ਅੱਗੇ ਕਿਹਾ ਕਿ ਜੋ ਪਿੰਡ ਦਾ...
News
ਚੰਡੀਗੜ, 15 ਫਰਵਰੀ:(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਤ ਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਅਤੇ 12-12 ਲੱਖ ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਨਾਂ ਜਵਾਨਾਂ ਦਾ ਭਲਕੇ ਪੂਰੇ ਸਰਕਾਰੀ ਸਨਮਾਨ ਨਾਲ ਸੰਸਕਾਰ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਸ ਘਿਨਾਉਣੇ ਹਮਲੇ ਵਿੱਚ ਸ਼ਹੀਦ ਹੋਏ ਪੰਜਾਬ ਦੇ 4 ਜਵਾਨਾਂ ਦੇ ਪਰਿਵਾਰਾਂ ਨਾਲ ਇੱਕਮੁੱਠਤਾ ਪ੍ਰਗਟ ਕੀਤੀ ਹੈ। ਪੁਲਵਾਮਾ...
ਚੰਡੀਗੜ,15 ਫਰਵਰੀ (ਜਸ਼ਨ) :ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੁਲਵਾਮਾ ਦੇ ਸ਼ਹੀਦਾਂ ਨੂੰ ਸੂਬਾਈ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਨਾਂ ਸ਼ਹੀਦਾਂ ਦੇ ਜੱਦੀ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਅਤੇ ਇਹਨਾਂ ਸ਼ਹੀਦਾਂ ਦੇ ਅੰਤਿਮ ਸੰਸਕਾਰ ਮੌਕੇ ‘ਗਾਰਡ ਆਫ਼ ਆਨਰ‘ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਇਨਾਂ ਸ਼ਹੀਦਾਂ ਵਿੱਚ ਧਰਮਕੋਟ, ਜ਼ਿਲਾ ਮੋਗਾ ਤੋਂ ਐਚ.ਸੀ./...
ਫਿਰੋਜ਼ਪੁਰ, ਫਾਜਿਲਕਾ 15 ਫਰਵਰੀ (ਸੰਦੀਪ ਕੰਬੋਜ ਜਈਆ) : ਸੰਨ 2015 ਦੇ ਬਹੁ-ਚਰਚਿਤ ਭੀਮ ਟਾਂਕ ਕਤਲ ਕਾਂਡ ਵਿਚ ਮੁੱਖ ਸਾਜਿਸ਼ਕਰਤਾ ਵਜੋਂ ਨਾਮਜ਼ਦ ਸ਼ਿਵ ਲਾਲ ਡੋਡਾ, ਉਸ ਦੇ ਭਤੀਜੇ ਅਮਿਤ ਡੋਡਾ ਤੋਂ ਇਲਾਵਾ ਦੋ ਹੋਰ ਲੋਕਾਂ ਖਿਲਾਫ਼ ਥਾਣਾ ਅਬੋਹਰ ਸਿਟੀ-1 ਦੀ ਪੁਲਿਸ ਨੇ ਕਈ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।ਇਸ ਸੰਬੰਧੀ ਪ੍ਰਾਪਤ ਜਾਣਕਾਰੀ ਮੁਤਾਬਿਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਤਰਮਾਲਾ ਵਾਸੀ ਮਨਦੀਪ ਸਿੰਘ ਉਰਫ਼ ਪੱਪੀ ਪੁੱਤਰ ਨਰਿੰਦਰਪਾਲ ਸਿੰਘ ਨੇ...
ਮੋਗਾ,15 ਫਰਵਰੀ (ਜਸ਼ਨ):ਅੱਜ ਮੋਗਾ ਜ਼ਿਲੇ ਦੇ ਪਿੰਡ ਡਗਰੂ ਦੇ ਦੇਸ਼ ਭਗਤ ਕਾਲਜ ਵਿਖੇ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਟੀ ਬਠਿੰਡਾ ਵੱਲੋਂ ਇੰਟਰ ਕਾਲਜ ਫੈਸ਼ਨ ਟੈਕਨਾਲੌਜੀ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਟੀ ਬਠਿੰਡਾ ਦੇ ਵਾਇਸ ਚਾਂਸਲਰ ਮੋਹਨਪਾਲ ਸਿੰਘ ਈਸ਼ਰ ਮੱੁਖ ਮਹਿਮਾਨ ਵਜੋਂ ਪਹੰੁਚੇ । ਇਹਨਾਂ ਮੁਕਾਬਲਿਆਂ ਤੋਂ ਪਹਿਲਾਂ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਖੇ ਫੌਜੀ ਦਸਤਿਆਂ ’ਤੇ ਅੱਤਵਾਦੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ...
ਮੋਗਾ 15 ਫ਼ਰਵਰੀ:(ਜਸ਼ਨ): ਵਿਧਾਇਕ ਮੋਗਾ ਡਾ: ਹਰਜੋਤ ਕਮਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਹਰ ਖੇਤਰ ਵਿੱਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਇਸੇ ਕੜੀ ਤਹਿਤ 16 ਫ਼ਰਵਰੀ ਨੂੰ ਸਥਾਨਕ ਸਰਕਾਰ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੁਰਾਤੱਤਤਵ...
ਮੋਗਾ,15 ਫਰਵਰੀ (ਜਸ਼ਨ)-ਬੀਤੇ ਦਿਨ ਜਮੂੰ ਕਸ਼ਮੀਰ ਦੇ ਪੁਲਵਾਮਾ ਖੇਤਰ ‘ਚ ਅੱਤਵਾਦੀਆਂ ਵੱਲੋਂ ਕੀਤੇ ਹਮਲੇ ਦੌਰਾਨ ਦੇਸ਼ ਦੇ ਸ਼ਹੀਦ ਹੋਏ 44 ਸੈਨਿਕਾਂ ਨੂੰ ਆਪਣੀ ਸ਼ਰਧਾਂਜਲੀ ਦੇਣ ਲਈ ਅੱਜ ਇਲਾਕੇ ਦੀ ਵਿੱਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਖੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਸਭਾ ਦੌਰਾਨ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਮੈਡਮ ਡਾ. ਨਿਰਮਲ ਧਾਰੀ ਸਮੇਤ ਸਮੂਹ ਵਿਦਿਆਰਥੀਆਂ ਨੇ ਜਿੱਥੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਦੇਸ਼ ਦੇ ਲਈ ਕੁਰਬਾਨੀ ਦੇਣ...
ਮੋਗਾ, 15 ਫਰਵਰੀ(ਜਸ਼ਨ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਤਹਿਤ ਜਿਲਾ ਮੋਗਾ ਦੇ ਅੰਦਰ 31ਵਾਂ ਮੁਫਤ ਡੈਂਟਲ ਸਿਹਤ ਪੰੰਦਰਵਾੜਾ ਦੇ ਅੱਜ ਅਖੀਰਲੇ ਦਿਨ ਤੇ ਦੰਦਾਂ ਦੇ ਮੁਫਤ ਸੈਟ ਦਿਤੇ ਗਏ|ਇਸ ਮੌਕੇ ਦੰਦਾਂ ਦੇ ਵਿਭਾਗ ਵੱਲੋਂ ਇਕ ਰਸਮੀ ਪ੍ਰੋਗਰਾਮ ਕੀਤਾ ਗਿਆ ਜਿਸ ਵਿੱਚ ਸਿਵਲ ਸਰਜਨ ਮੋਗਾ ਡਾ ਅਰਵਿੰਦਰ ਪਾਲ ਸਿੰਘ ਗਿੱਲ ਨੇ ਮੁੱਖ ਮਹਿਮਾਨ ਵਜੋਂ ਸਿ.ਰਕਤ ਕੀਤੀ ਇਸ ਮੌਕੇ ਉਨਾ ਨੇ ਆਪਣੇ ਵਿਚਾਰ ਰੱਖਦੇ ਹੋਏ ਕਿਹਾ ਕਿ ਦੰਦਾਂ ਦੀ ਸਾਂਭ ਸੰਭਾਲ ਬਹੁਤ ਜਰੂਰੀ ਹੈ|...
ਮੋਗਾ,15 ਫਰਵਰੀ (ਜਸ਼ਨ) - ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਨਾਲ ਸਕੂਲੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਹੀ ਮਾਰਗ ਦਰਸ਼ਕ ਕਰਵਾਉਣ ਵਾਲੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਜੋ ਕਿ ਸਥਾਨਕ ਪਿੰਡ ਪੁਰਾਣੇਵਾਲਾ ਵਿਖੇ ਸਥਿਤ ਹੈ, ‘ਚ ਅੱਜ ਵਿਦਿਆਰਥੀਆਂ ਨੂੰ ਵਿਦੇਸ਼ਾਂ ‘ਚ ਅਗਲੇਰੀ ਪੜਾਈ ਲਈ ਸਹੀ ਜਾਣਕਾਰੀ ਪ੍ਰਦਾਨ ਕਰਨ ਦੇ ਮਕਸਦ ਨਾਲ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੇ ਦਿਸ਼ਾ...
ਮੋਗਾ, 14 ਫਰਵਰੀ (ਨਵਦੀਪ ਮਹੇਸ਼ਰੀ / ਜਸ਼ਨ): ਦੇਸ਼ ਦੇ ਹਰ ਬਸ਼ਿੰਦੇ ਨੂੰ ਰੂਹ ਤੱਕ ਕੰਬਾ ਦੇਣ ਵਾਲੇ ਦਰਦਨਾਕ ਪੁਲਵਾਮਾ ਹਮਲੇ ਦੇ 42 ਸ਼ਹੀਦ ਹੋਏ ਜਵਾਨਾਂ ਵਿੱਚ ਮੋਗਾ ਜ਼ਿਲ੍ਹੇ ਦੇ ਪਿੰਡ ਘਲੋਟੀ ਦਾ ਨੌਜਵਾਨ ਜੈਮਲ ਸਿੰਘ ਵੀ ਸ਼ਾਮਿਲ ਹੈ ।ਜੰਮੂ ਕਸ਼ਮੀਰ ਚ ਹੋਏ ਇਸ ਅੱਤਵਾਦੀ ਹਮਲੇ ਉਪਰੰਤ ਮੋਗਾ ਜ਼ਿਲ੍ਹਾ ਦੇ ਪਿੰਡ ਗਲੋਟੀ ਦੇ ਸਰਪੰਚ ਬਿੰਦਰ ਗਲੋਟੀ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਦੇ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਹੀਦ ਜੈਮਲ ਸਿੰਘ ਦਾ ਪਿਤਾ ਬੇਹੱਦ...

