News

ਬਰਗਾੜੀ 13 ਫਰਵਰੀ (ਮਨਪ੍ਰੀਤ ਸਿੰਘ ਬਰਗਾੜੀ/ਸਤਨਾਮ ਬੁਰਜ ਹਰੀਕਾ):ਕਸਬਾ ਬਰਗਾੜੀ ਨੇੜਲੇ ਪਿੰਡ ਬਹਿਬਲ ਖੁਰਦ (ਨਿਆਮੀਵਾਲਾ) ਵਿਖੇ ਸਹੀਦ ਕਿ੍ਰਸ਼ਨ ਭਗਵਾਨ ਸਿੰਘ ਨਿਆਮੀਵਾਲਾ ਤੇ ਸਹੀਦ ਗੁਰਜੀਤ ਸਿੰਘ ਸਰਾਵਾਂ ਦੀ ਯਾਦ ਨੂੰ ਸਮਰਪਿਤ ਲੜਕੀਆਂ ਦਾ ਪਹਿਲਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ । ਕਬੱਡੀ ਓਪਨ ਮੁਕਾਬਲਿਆਂ ਵਿੱਚੋਂ ਸੋਥਾ (ਹਰਿਆਣਾ) ਦੀ ਟੀਮ ਨੇ ਪਹਿਲਾ ਅਤੇ ਮਹਿਣਾ (ਪੰਜਾਬ) ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ । ਕਬੱਡੀ 47 ਕਿੱਲੋ ਵਿਚੋਂ ਪਹਿਲਾ ਸਥਾਨ ਅਰਨੀਵਾਲਾ...
ਚੰਡੀਗੜ, 13 ਫਰਵਰੀ:(INTERNATIONAL PUNJABI NEWS BUREAU) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨਾਂ ਦੀ ਸਰਕਾਰ ਅਵਾਰਾ ਪਸ਼ੂਆਂ ਤੋਂ ਬਚਾਅ ਲਈ ਤਾਰ ਲਾਉਣ ਵਾਸਤੇ ਕੰਢੀ ਖੇਤਰ ਦੇ ਗਰੀਬ ਕਿਸਾਨਾਂ ਦੇ ਗਰੁੱਪਾਂ ਲਈ 100 ਫੀਸਦੀ ਸਬਸਿਡੀ ’ਤੇ ਵਿਚਾਰ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਅੱਜ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਸਦਨ ਵਿੱਚ ਇਹ ਬਿਆਨ ਦਿੱਤਾ।ਵਿਧਾਇਕ ਜੈ ਿਸ਼ਨ ਰੋੜੀ ਵੱਲੋਂ ਪ੍ਰਸ਼ਨ ਕਾਲ ਦੌਰਾਨ ਉਠਾਏ ਮਸਲੇ ’ਚ ਦਖਲ...
ਚੰਡੀਗੜ, 13 ਫਰਵਰੀ:(INTERNATIONAL PUNJABI NEWS BUREAU) : ਲੁਧਿਆਣਾ ਵਿੱਚ ਵਾਪਰੇ ਸਮੂਹਿਕ ਬਲਾਤਕਾਰ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ ’ਤੇ ਜ਼ੋਰ ਦਿੰਦਿਆਂ ਸਦਨ ਨੂੰ ਭਰੋਸਾ ਦਿੱਤਾ ਕਿ ਉਹ ਅਜਿਹੇ ਮਾਮਲਿਆਂ ਵਿੱਚ ਛੇਤੀ ਨਿਆਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕੋਲ ਪਹੁੰਚ ਕਰਕੇ ਉਨਾਂ ਦੇ ਨਿੱਜੀ ਦਖਲ ਦੀ ਮੰਗ...
ਸਮਾਲਸਰ, 13 ਫਰਵਰੀ (ਗਗਨ)- ਅੱਜ ਪੰਜਾਬ ਸਟੂਡੈਂਟ ਯੂਨੀਅਨ ਇਕਾਈ ਰੋਡੇ ਦੀ ਟੀਮ ਨੇ ਪਿਛਲੇ ਦਿਨੀਂ ਅਧਿਆਪਕਾਂ ‘ਤੇ ਹੋਏ ਲਾਠੀਚਾਰਜ ਰੋਸ ਰੈਲੀ ਕੀਤੀ। ਰੈਲੀ ਸ਼ੁਰੂ ਹੋਣ ਤੋਂ ਪਹਿਲਾਂ ਇਕਬਾਲ ਚੜਿੱਕ ਨੇ ਇਨਕਲਾਬੀ ਗੀਤ ਗਾ ਕੇ ਵਿਦਿਆਰਥੀਆਂ ਵਿੱਚ ਜੋਸ਼ ਭਰ ਦਿੱਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਜਿਲ੍ਹਾ ਪ੍ਰਧਾਨ ਮੋਹਨ ਸਿੰਘ ਔਲਖ, ਜਿਲ੍ਹਾ ਆਗੂ ਜਸਪ੍ਰੀਤ ਸਿੰਘ ਰਾਜਿਆਣਾ, ਖਜਾਨਚੀ ਅਮਨਦੀਪ ਕੌਰ ਨੇ ਕਿਹਾ ਕਿ ਜਦੋਂ ਕਾਂਗਰਸ ਸੱਤਾ ਵਿੱਚ ਆਉਣ ਲਈ ਤਰਲੋ ਮੱਛੀ ਹੋ ਰਹੀ ਤਾਂ...
ਚੰਡੀਗੜ੍ਹ, 13 ਫਰਵਰੀ(INTERNATIONAL PUNJABI NEWS BUREAU) : ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੇ ਪਿਛਲੀ ਸਰਕਾਰ ਦੌਰਾਨ ਦਰਜ ਕੀਤੇ ਗਏ ਝੂਠੇ ਕੇਸਾਂ ਅਤੇ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਨੂੰ ਤਰਕਪੂਰਨ ਸਿੱਟੇ ’ਤੇ ਪਹੁੰਚਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਆਸੀ ਮਾਨਤਾਵਾਂ ਅਤੇ ਵਿਚਾਰਧਾਰਾ ਦਾ ਲਿਹਾਜ਼ ਕੀਤੇ ਬਿਨਾਂ ਕਿਸੇ ਖਿਲਾਫ ਵੀ ਰਾਜਸੀ ਬਦਲਾਖੋਰੀ ਜਾਂ ਅਸਹਿਣਸ਼ੀਲਤਾ ਨਾ ਅਪਨਾਉਣ ਦੀ...
ਕੋਟਕਪੂਰਾ, 13 ਫਰਵਰੀ (ਟਿੰਕੁ ਕੁਮਾਰ) :- ਪ੍ਰਾਪਰਟੀ ਅਡਵਾਈਜ਼ਰ ਯੂਨੀਅਨ ਅਤੇ ਕਲੋਨਾਈਜ਼ਰਾਂ ਵਲੋਂ ਸਥਾਨਕ ਗੁਰਦਵਾਰਾ ਪਾਤਸ਼ਾਹੀ ਦਸਵੀਂ ਵਿਖੇ ਸਰਬੱਤ ਦੇ ਭਲੇ ਅਤੇ ਵਪਾਰ ਦੀ ਤਰੱਕੀ ਲਈ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਪਹਿਲਾਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ। ਉਪਰੰਤ ਭਾਈ ਚਰਨਜੀਤ ਸਿੰਘ ਚੰਨੀ ਦੇ ਰਾਗੀ ਜੱਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ-ਬੇਨਤੀ ਅਤੇ ਪਵਿੱਤਰ ਹੁਕਮਨਾਮਾ ਲੈਣ ਤੋਂ ਬਾਅਦ ਪਹਿਲਾਂ ਪ੍ਰਧਾਨ ਲਵਲੀ...
ਕੋਟਕਪੂਰਾ,13 ਫਰਵਰੀ (ਟਿੰਕੂ ਕੁਮਾਰ) :- ਸਥਾਨਕ ਜੈਤੋ ਸੜਕ ’ਤੇ ਸਥਿੱਤ ਗੁਰਦਵਾਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਵਿਖੇ ਸੰਗਰਾਂਦ ਦੇ ਸਮਾਗਮ ਮੌਕੇ ਗੁਰਬਾਣੀ ਵਿਚਾਰਾਂ ਅਤੇ ਸਿੱਖ ਇਤਿਹਾਸ ਸਬੰਧੀ ਵੱਖ-ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥਿਆਂ ਨੇ ਹਾਜ਼ਰੀ ਭਰੀ। ਆਪਣੇ ਸੰਬੋਧਨ ਦੌਰਾਨ ਸਿੱਖ ਇਤਿਹਾਸ ਦਾ ਜਿਕਰ ਕਰਦਿਆਂ ਭਾਈ ਨਾਥ ਸਿੰਘ ਰਾਹੀ ਤੇ ਉਸ ਦੇ ਸਾਥੀਆਂ ਨੇ ਦੱਸਿਆ ਕਿ ਗੈਰਾਂ ਦੀਆਂ ਧੀਆਂ ਨੂੰ ਆਪਣੀਆਂ ਧੀਆਂ-ਭੈਣਾ ਸਮਝ ਕੇ ਮੁਗਲਾਂ ਨਾਲ ਟੱਕਰ ਲੈਣ ਵਾਲੇ...
ਮੋਗਾ 13 ਫ਼ਰਵਰੀ:(ਜਸ਼ਨ): ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਰੈਡ ਕਰਾਸ ਨਸ਼ਾ ਛੁਡਾਊ ਕੇਂਦਰ, ਜਨੇਰ (ਮੋਗਾ) ਇਲਾਕੇ ਦੇ ਨਸ਼ਾ ਛੱਡਣ ਦੇ ਚਾਹਵਾਨ ਵਿਅਕਤੀਆਂ ਲਈ ਵਰਦਾਨ ਸਾਬਤ ਹੋ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਨਸ਼ਾ ਛੁਡਾਊ ਕੇਂਦਰ ਜਨੇਰ ਸਾਲ 1999 ਵਿੱਚ ਸਥਾਪਤ ਹੋਇਆ ਸੀ ਅਤੇ ਹੁਣ ਤੱਕ ਲਗਭੱਗ 6 ਹਜ਼ਾਰ ਮਰੀਜ਼ ਇਸ ਕੇਂਦਰ ਤੋਂ ਇਲਾਜ ਪ੍ਰਾਪਤ ਕਰਕੇ ਨਸ਼ਾ ਮੁਕਤ ਹੋ...
ਮੋਗਾ,13 ਫਰਵਰੀ (ਜਸ਼ਨ): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰੀ ਸੰਦੀਪ ਹੰਸ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਅਤੇ ਸਹਾਇਕ ਕਮਿਸ਼ਨਰ (ਜਨਰਲ)-ਕਮ-ਸਵੀਪ ਨੋਡਲ ਅਫਸਰ ਲਾਲ ਵਿਸ਼ਵਾਸ਼ ਬੈਂਸ ਦੀ ਯੋਗ ਅਗਵਾਈ ਹੇਠ ਸਰਕਾਰੀ ਬਹੁਤਕਨੀਕੀ ਕਾਲਜ ਗੁਰੂ ਤੇਗ ਬਹਾਦਰਗੜ੍ਹ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਕਾਲਜ ਦੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਕਾਲਜ ਦੇ ਨੋਡਲ ਅਫਸਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੀ...
ਚੰਡੀਗੜ•, 12 ਫਰਵਰੀ(INTERNATIONAL PUNJABI NEWS BUREAU) : ਸਮਾਜ ਦੇ ਗਰੀਬ ਵਰਗਾਂ ਦੀ ਭਲਾਈ ਵਾਸਤੇ ਆਪਣੀ ਵਚਨਬੱਧਤਾ ਦੀ ਲੀਹ 'ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਅਸ਼ੀਰਵਾਦ ਸਕੀਮ ਅਤੇ ਐਸ.ਸੀ ਵਜੀਫੇ ਦੀ ਰਾਸ਼ੀ ਲਈ ਲੰਬਿਤ ਪਈ 72.60 ਕਰੋੜ ਰੁਪਏ ਦੀ ਗਰਾਂਟ ਜਾਰੀ ਕਰ ਦਿੱਤੀ ਹੈ। ਇੱਕ ਸਰਕਾਰੀ ਬੁਲਾਰੇ ਦੇ ਅਨੁਸਾਰ 72.60 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 54.42 ਕਰੋੜ ਰੁਪਏ ਅਸ਼ੀਰਵਾਦ ਸਕੀਮ ਲਈ ਜਾਰੀ ਕੀਤੇ ਗਏ ਹਨ ਜੋ ਕਿ ਸੂਬੇ ਭਰ ਦੇ ਤਕਰੀਬਨ 26000...

Pages