ਐੱਸ.ਏ.ਐੱਸ. ਨਗਰ 25 ਜਨਵਰੀ (INTERNATIONAL PUNJABI NEWS BUREAU) : ਸਿੱਖਿਆ ਵਿਭਾਗ ਦੇ ਬੁਲਾਰੇ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸੁਸਾਇਟੀਆਂ ਅਧੀਨ ਕੰਮ ਕਰ ਰਹੇ ਅਧਿਆਪਕਾਂ ਦੀਆਂ ਤਨਖਾਹਾਂ ਘਟਾਉਣ ਦਾ ਕੋਈ ਵੀ ਇਰਾਦਾ ਨਹੀਂ ਹੈ ਸਗੋਂ ਅਧਿਆਪਕਾਂ ਦੀਆਂ ਵਿੱਤੀ ਦਿੱਕਤਾਂ ਨੂੰ ਦੇਖਦੇ ਹੋਏ ਤੇ ਅਧਿਆਪਕਾਂ ਪਾਸੋਂ ਪ੍ਰਾਪਤ ਹੋ ਰਹੇ ਸੁਝਾਵਾਂ ਨੂੰ ਸਨਮੁੱਖ ਰੱਖਦਿਆਂ ਤਨਖਾਹਾਂ ਦੀ ਅੰਸ਼ਿਕ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਅੱਗੇ ਹੋਰ ਵੀ...
News
ਮੋਗਾ,25 ਜਨਵਰੀ (ਜਸ਼ਨ): ਸੀਨੀਅਰ ਕਾਂਗਰਸੀ ਆਗੂ ਮੋਗਾ ਅਤੇ ਲੋਕ ਸਭਾ ਹਲਕਾ ਫਰੀਦਕੋਟ ਦੇ ਸੰਭਾਵੀ ਉਮੀਦਵਾਰ ਬੰਤ ਸਿੰਘ ਸੇਖੋਂ ਵਿਧਾਨ ਸਭਾ ਹਲਕਾ ਮੋਗਾ ਦੇ ਪਿੰਡ ਦੁਸਾਂਝ ਦੇ ਨਵੇਂ ਬਣੇ ਸਰਪੰਚ ਸੁਖਜੀਤ ਸਿੰਘ ਨੂੰ ਵਧਾਈ ਦੇਣ ਪਿੰਡ ਦੁਸਾਂਝ ਵਿਖੇ ਉਚੇਚੇ ਤੌਰ ’ਤੇ ਪਹੰੁਚੇ। ਸਰਪੰਚ ਸੁਖਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ ਸੰਖੇਪ ਮਿਲਣੀ ਦੌਰਾਨ ਸਾਬਕਾ ਐਕਸੀਅਨ ਬੰਤ ਸਿੰਘ ਸੇਖੋਂ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ । ਇਸ ਮੌਕੇ ਇਕੱਤਰ...
ਕੋਟਈਸੇ ਖਾਂ,25 ਜਨਵਰੀ (ਜਸ਼ਨ) ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਸ. ਜਗਦੀਸ਼ ਸਿੰਘ ਰਾਹੀ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸੀ. ਸੈਕੰਡਰੀ ਸਕੂਲ, ਕੋਟ-ਈਸੇ-ਖਾਂ ਵਿਖੇ ਵੋਟਰ ਦਿਵਸ ਮਨਾਇਆ ਗਿਆ। ਇਸ ਵਿੱਚ ਐੱਨ.ਐੱਸ.ਐੱਸ ਦੋਹਾਂ ਯੂਨਿਟਾਂ ਦੇ 100 ਵਲੰਟੀਅਰਜ਼ ਨੇ ਭਾਗ ਲਿਆ। ਇਸ ਵੋਟਰ ਦਿਵਸ ਵਿੱਚ ਵਲੰਟੀਅਰਜ਼ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਪ੍ਰਣ ਦਿਵਾਇਆ ਗਿਆ। ਇਸ ਦਿਵਸ ਮੌਕੇ ਸਹੀ ਨੇਤਾ ਚੁਣਨ ਦੇ ਅਧਿਕਾਰ ਤੋਂ ਜਾਣੂ ਕਵਾਇਆ ਹੇਮਕੁੰਟ ਸੰਸਥਾ ਦੇ...
ਮੋਗਾ,25 ਜਨਵਰੀ (ਜਸ਼ਨ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ‘ਚ ਅੱਜ ਰਾਸ਼ਟਰੀ ਵੋਟਰ ਦਿਵਸ ਅਤੇ ਗਣਤੰਤਰ ਦਿਵਸ ਨੂੰ ਸਮਰਪਿਤ ਸਕੂਲ ਵਿਹੜੇ ਰੰਗਾਰੰਗ ਪ੍ਰੋਗ੍ਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗ੍ਰਾਮ ਦੀ ਸ਼ੁਰੂੁਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਅਤੇ ਪਿ੍ਰੰਸੀਪਲ ਮੈਡਮ ਡਾ. ਨਿਰਮਲ ਧਾਰੀ ਨੇ ਸਾਂਝੇ ਤੌਰ ਤੇ ਜੋਤੀ ਪ੍ਰਚੰਡ ਦੀ ਰਸਮ ਅਦਾ ਕਰਕੇ ਕੀਤੀ। ਇਸ ਉਪਰੰਤ ਜਿੱਥੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਨੂੰ ਸਮਰਪਿਤ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ...
ਧਰਮਕੋਟ,25 ਜਨਵਰੀ (ਜਸ਼ਨ) :ਅੱਜ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਜਲਾਲਾਬਾਦ ਪੂਰਬੀ ਧਰਮਕੋਟ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਕਾਲਜ ਵਿਚਲੇ ਐਂਟੀ ਡਰੱਗ ਕਲੱਬ ਵੱਲੋਂ ਡੀ ਐੱਲ ਐੱਸ ਏ ਦੀਆਂ ਹਦਾਇਤਾਂ ਅਨੁਸਾਰ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੌਰਾਨ ਕਾਲਜ ਦੇ ਪਿ੍ਰੰਸੀਪਲ ਡਾਕਟਰ ਦਲੀਪ ਕੁਮਾਰ ,ਪ੍ਰੋਫੈਸਰ ਚਰਨਜੀਤ ਸਿੰਘ ਮੈਂਬਰ ਐਂਟੀ ਡਰੱਗ ਕਲੱਬ ਅਤੇ ਪ੍ਰੋਫੈਸਰ ਗੁਰਪ੍ਰੀਤ ਸਿੰਘ ਨੇ...
ਚੰਡੀਗੜ੍ਹ, 25 ਜਨਵਰੀ:(INTERNATIONAL PUNJABI NEWS BUREAU ): ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਚੰਡੀਗੜ੍ਹ ਤੋਂ ਛੱਪਦੇ ਭਾਰਤ ਦੇ ਇੱਕ ਪ੍ਰਮੁੱਖ ਅਖਬਾਰ ਡੇਲੀ ਵਰਲਡ ਵੱਲੋਂ 31 ਮਾਰਚ ਨੂੰ ਕੌਮਾਂਤਰੀ ਪੱਧਰ ਦੇ ਨਿਯਮਾਂ ਮੁਤਾਬਿਕ ਚਿੱਪ ਟਾਈਮਡ (ਵਿਸ਼ੇਸ਼ ਚਿੱਪ ਸਹਿਤ) ਫੁਲ ਮੈਰਾਥਾਨ ਕਰਵਾਈ ਜਾਵੇਗੀ। ਇਸ ਮੌਕੇ 42 ਕਿਲੋਮੀਟਰ ਦੀ ਫੁਲ ਮੈਰਾਥਾਨ, 21 ਕਿਲੋਮੀਟਰ ਦੀ ਹਾਫ ਮੈਰਾਥਾਨ, 10 ਕਿਲੋਮੀਟਰ ਅਤੇ 5 ਕਿਲੋਮੀਟਰ ਦੇ ਮੋਹਾਲੀ ਵਿਖੇ ਹੋਣ ਵਾਲੇ ਰਾਜ ਪੱਧਰੀ ਮੁੱਖ...
ਮੋਗਾ,25 ਜਨਵਰੀ (ਜਸ਼ਨ): ਖੱਬੀਆਂ ਪਾਰਟੀਆਂ ਦੀ 28 ਜਨਵਰੀ ਨੂੰ ਹੋ ਰਹੀ ਲੁਧਿਆਣਾ ਰੈਲੀ ਦੀ ਤਿਆਰੀ ਵਜੋਂ ਬਲਾਕ ਧਰਮਕੋਟ ਦੇ ਪਿੰਡ ਦਾਤਾ ਵਿਖੇ ਮੀਟਿੰਗ ਕਰਵਾਈ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਇਸਤਰੀ ਸਭਾ ਦੀ ਆਗੂ ਨਰਿੰਦਰ ਕੌਰ ਸੋਹਲ ਤੇ ਸੀ ਪੀ ਆਈ ਦੇ ਬਲਾਕ ਸਕੱਤਰ ਕਾਮਰੇਡ ਸੂਰਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਸੱਤਾ ਦੀ ਦੁਰਵਰਤੋਂ ਕਰਦਿਆਂ ਬਹੁਸੰਮਤੀ ਨੂੰ ਫਿਰਕਾਪ੍ਰਸਤੀ ਦੀ ਅੱਗ ਵਿੱਚ ਝੋਕਣਾ ਚਾਹੁੰਦੀ ਹੈ । ਫ਼ਿਰਕੂਪੁਣੇ ਦੀ ਆੜ ਵਿੱਚ ਉਹ ਲੋਕਾਂ ਦੇ...
ਸ੍ਰੀ ਆਨੰਦਪੁਰ ਸਾਹਿਬ, 24 ਜਨਵਰੀ(INTERNATIONAL PUNJABI NEWS BUREAU) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ੇ ਦੇ ਜਾਲ ਵਿੱਚ ਫਸੇ ਕਿਸਾਨਾਂ ਦੀ ਬਾਂਹ ਨਾ ਫੜਨ ’ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਹੈ ਕਿ ਜੇਕਰ ਕੇਂਦਰ ਨੇ ਕਿਸਾਨਾਂ ਪ੍ਰਤੀ ਆਪਣਾ ਵਤੀਰਾ ਨਾ ਬਦਲਿਆਂ ਤਾਂ ਪੰਜਾਬ ਸਮੇਤ ਦੇਸ਼ ਦੇ ਬਾਕੀ ਰਾਜਾਂ ਵਿੱਚ ਕਿਸਾਨ ਖੁਦਕੁਸ਼ੀਆਂ ਨਹੀਂ ਰੁਕਣਗੀਆਂ। ਪੰਜਾਬ ਸਰਕਾਰ ਦੀ ਕਰਜ਼ਾ ਰਾਹਤ ਸਕੀਮ ਦੇ ਤੀਜੇ ਪੜਾਅ ਦੀ...
ਚੰਡੀਗੜ, 24 ਜਨਵਰੀ (INTERNATIONAL PUNJABI NEWS BUREAU) : ਕੌਮੀ ਸਕੂਲ ਖੇਡਾਂ ਅੰਡਰ-17 ਵਿੱਚ ਹੈਂਡਬਾਲ ਮੁਕਾਬਲਿਆਂ ਵਿੱਚ ਤੀਜੇ ਸਥਾਨ 'ਤੇ ਰਹਿਣ ਵਾਲੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਟੀਮ ਨੇ ਅੱਜ ਸਿੱਖਿਆ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨਾਲ ਮੁਲਾਕਾਤ ਕੀਤੀ।ਸਿੱਖਿਆ ਮੰਤਰੀ ਨੇ ਜੇਤੂ ਟੀਮ ਦੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਪੰਜਾਬ ਦੇ ਵਿਦਿਆਰਥੀ ਕੌਮੀ ਪੱਧਰ 'ਤੇ ਹੋਣ ਵਾਲੀਆਂ ਖੇਡਾਂ ਵਿੱਚ ਮੱਲਾਂ ਮਾਰਨਗੇ ਅਤੇ ਆਪਣੇ...
ਫਿਰੋਜ਼ਪੁਰ, ਫਾਜਿਲਕਾ 24 ਜਨਵਰੀ ( ਸੰਦੀਪ ਕੰਬੋਜ ਜਈਆ) : ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਨੂੰ ਲਿੰਗ ਅਨੁਪਾਤ ਵਿੱਚ ਸ਼ਾਨਦਾਰ ਸੁਧਾਰ ਲਿਆਉਣ ਦੇ ਚੱਲਦੇ ਭਾਰਤ ਸਰਕਾਰ ਵੱਲੋਂ 2017-18 ਲਈ ਇਫੈਕਟਿਵ ਕੰਮਉਨਟੀ ਇੰਗੇਜ਼ਮੈਂਟ ਤਹਿਤ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰ. ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਰਤਨਦੀਪ ਸੰਧੂ ਅਤੇ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੂੰ ਵਧਾਈ ਦਿੱਤੀ ਗਈ ਅਤੇ...

