News

ਕੋਟਕਪੂਰਾ, 22 ਜਨਵਰੀ (ਟਿੰਕੂ ਕੁਮਾਰ) :- ਸਥਾਨਕ ਮੁਹੱਲਾ ਹਰਨਾਮਪੁਰਾ ਵਿਖੇ ਸਥਿੱਤ ਗੁਰਦਵਾਰਾ ਬਾਬਾ ਜੀਵਨ ਸਿੰਘ ਵਿਖੇ ਗੁਰੂ ਜੀ ਦੇ ਸਾਹਿਬਜਾਦਿਆਂ ਅਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਹਜੂਰੀ ਰਾਗੀ ਭਾਈ ਰੇਸ਼ਮ ਸਿੰਘ ਦੇ ਜੱਥੇ ਨੇ ਰਸਭਿੰਨਾ ਕੀਰਤਨ ਕਰਕੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਜ ਸਿੰਘ ਅਤੇ ਪ੍ਰਚਾਰ ਸਕੱਤਰ ਪਰਮਜੀਤ ਸਿੰਘ ਮੱਕੜ ਨੇ ਦੱਸਿਆ ਕਿ...
ਚੰਡੀਗੜ•, 22 ਜਨਵਰੀ:(INTERNATIONAL PUNJABI NEWS BUREAU):“ਜਦੋਂ ਦੀ ਪੰਜਾਬ ਸਰਕਾਰ ਨੇ ਬਾਗਡੋਰ ਸੰਭਾਲੀ ਉਦੋਂ ਤੋਂ ਹੀ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ(ਪੀ.ਏ.ਸੀ.ਐਸ) ਦੇ ਬੇਜ਼ਮੀਨੇ ਗ਼ੈਰ-ਕਾਸ਼ਤਕਾਰ ਮੈਂਬਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ। ”ਇਹ ਪ੍ਰਗਟਾਵਾ ਪੰਜਾਬ ਦੇ ਸਹਿਕਾਰਤਾ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ(ਪੀ.ਏ.ਸੀ.ਐਸ) ਦੇ ਬੇਜ਼ਮੀਨੇ ਗ਼ੈਰ-ਕਾਸ਼ਤਕਾਰ...
ਚੰਡੀਗੜ੍ਹ, 22 ਜਨਵਰੀ:(INTERNATIONAL PUNJABI NEWS BUREAU): ਸੂਬੇ ਵਿੱਚੋਂ ਅਨਾਜ ਦੀ ਖ਼ਰੀਦ ਤੋਂ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਵੱਲੋਂ ਸਿਲਸਲੇਵਾਰ ਢੰਗ ਨਾਲ ਪਿੱਛੇ ਹਟਣ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਮੁੱਦਾ ਕੇਂਦਰ ਕੋਲ ਉਠਾਉਣ ਦਾ ਫੈਸਲਾ ਕੀਤਾ ਹੈ ਅਤੇ ਖ਼ਰੀਦ ਵਿੱਚ ਕੇਂਦਰੀ ਏਜੰਸੀ ਦਾ ਹਿੱਸਾ ਵਧਾਉਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਇਹ ਪ੍ਰਗਟਾਵਾ ਆਉਂਦੇ ਹਾੜ੍ਹੀ ਦੇ ਸੀਜ਼ਨ ਵਾਸਤੇ ਖਰੀਦ...
ਮੋਗਾ, 22 ਜਨਵਰੀ (ਬਿੱਟੂ ਪੁਰਬਾ/ਜਸ਼ਨ) : ਪੰਜਾਬ ਸਰਕਾਰ ਨੇ ਇੱਕ ਪਬਲਿਕ ਨੋਟਿਸ ਜਾਰੀ ਕਰਕੇ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਅਧੀਨ ਰਾਜ ਦੇ ਪੇਂਡੂ ਅਤੇ ਸ਼ਹਿਰੀ ਅਬਾਦੀ ਵਿੱਚ ਸਥਿਤ ਡਿਸਪੈਂਸਰੀਆਂ, ਪਬਲਿਕ ਹੈਲਥ ਸੈਂਟਰਾਂ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਸਕੂਲਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਦੀ ਇੱਛਾ ਜੱਗ ਜਾਹਰ ਕਰ ਦਿੱਤੀ ਹੈ । ਪਹਿਲਾਂ ਤੋਂ ਹੀ ਆਰਥਿਕ ਤੰਗੀਆਂ ਕਾਰਨ ਮੌਤ ਦੇ ਮੂੰਹ ਜਾ ਰਹੇ ਕਿਸਾਨੀ ਪ੍ਧਾਨ ਸੂਬੇ ਦੇ ਲੋਕ ਹੁਣ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ...
ਮੋਗਾ,22 ਜਨਵਰੀ (ਜਸ਼ਨ): ਇਸਤਰੀ ਸਭਾ ਪੰਜਾਬ ਤੇ ਟਰੇਡ ਯੂਨੀਅਨ ਕੌਂਸਲ ਮੋਗਾ ਵੱਲੋਂ ਗਦਰੀ ਬਾਬਾ ਰੂੜ ਸਿੰਘ ਦੇ ਇਤਿਹਾਸਕ ਪਿੰਡ ਵਿਖੇ ਪ੍ਰਭਾਵਸ਼ਾਲੀ ਜਲਸਾ ਕੀਤਾ ਗਿਆ। ਪੰਜਾਬ ਭਰ ਵਿੱਚ ਹੋ ਰਹੇ ਇਹਨਾਂ ਜਲਸਿਆਂ ਦਾ ਮੰਤਵ 28 ਜਨਵਰੀ ਨੂੰ ਲੁਧਿਆਣਾ ਵਿਖੇ ਖੱਬੀਆਂ ਪਾਰਟੀਆਂ ਦੀ ਇਤਿਹਾਸਕ ਰੈਲੀ ਦੀ ਤਿਆਰੀ ਹੈ। ਇਸ ਮੌਕੇ ਸੰਬੋਧਨ ਕਰਨ ਲਈ ਉਚੇਚੇ ਤੌਰ ਤੇ ਇਸਤਰੀ ਸਭਾ ਦੇ ਆਗੂ ਨਰਿੰਦਰ ਕੌਰ ਸੋਹਲ ਤੇ ਟਰੇਡ ਯੂਨੀਅਨ ਕੌਂਸਲ ਮੋਗਾ ਦੇ ਜਰਨਲ ਸਕੱਤਰ ਬਲਕਰਨ ਮੋਗਾ ਪਹੁੰਚੇ । ਭਾਰੀ...
ਮੋਗਾ 22 ਜਨਵਰੀ:(ਜਸ਼ਨ): ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਆਈ.ਏ.ਐਸ ਨੇ ਦੱਸਿਆ ਕਿ ਜ਼ਿਲ੍ਹੇ ’ਚ ਚੱਲ ਰਹੇ ਫ਼ਰਦ ਕੇਂਦਰਾਂ ਰਾਹੀਂ ਇਸ ਚਾਲੂ ਮਾਲੀ ਸਾਲ ਦੌਰਾਨ 1 ਅਪ੍ਰੈਲ, 2018 ਤੋ 31 ਦਸੰਬਰ, 2018 ਤੱਕ 93001 ਜ਼ਮੀਨ ਮਾਲਕਾਂ ਨੂੰ ਜ਼ਮੀਨੀ ਰਿਕਾਰਡ ਦੇ 9 ਲੱਖ 10 ਹਜ਼ਾਰ 581 ਪੰਨੇ ਮੁਹੱਈਆ ਕਰਵਾਏ ਜਾ ਚੁੱਕੇ ਹਨ ਅਤੇ ਇੰਨ੍ਹਾਂ ਫ਼ਰਦਾਂ ਤੋਂ 1 ਕਰੋੜ 82 ਲੱਖ 11 ਹਜ਼ਾਰ 620 ਰੁਪਏ ਦੀ ਸਰਕਾਰੀ ਫ਼ੀਸ ਦੀ ਵਸੂਲੀ ਹੋਈ ਹੈ। ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ...
ਮੋਗਾ,21 ਜਨਵਰੀ (ਜਸ਼ਨ): ਲਾਇਨਜ਼ ਕਲੱਬ ਮੋਗਾ ਵਿਸ਼ਾਲ ਵੱਲੋਂ ਕਲੱਬ ਦੇ ਪ੍ਰਧਾਨ ਲਾਇਨਜ਼ ਦਰਸ਼ਨ ਲਾਲ ਗਰਗ ਦੀ ਅਗਵਾਈ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਡਗਰੂ ਦੇ ਜ਼ਰੂਰਤਮੰਦ ਬੱਚਿਆਂ ਨੂੰ ਗਰਮ ਕੱਪੜੇ ਵੰਡੇ ਗਏ । ਇਸ ਮੌਕੇ ਸਮੂਹ ਮੈਂਬਰਾਂ ਨੇ 50 ਬੱਚਿਆਂ ਨੂੰ ਗਰਮ ਕੱਪੜੇ ਤਕਸੀਮ ਕਰਦਿਆਂ ਕਿਹਾ ਕਿ ਲਾਇਨਜ਼ ਕਲੱਬ ਮੋਗਾ ਵਿਸ਼ਾਲ ਵੱਲੋਂ ਸਮੇਂ ਸਮੇਂ ਤੇ ਸਮਾਜਿਕ ਕੰਮਾਂ ਵਿਚ ਆਪਣਾ ਯੋਗਦਾਨ ਪਾਇਆ ਜਾਂਦਾ ਹੈ । ਉਹਨਾਂ ਕਿਹਾ ਕਿ ਉਹਨਾਂ ਵੱਲੋਂ ਭਵਿੱਖ ਵਿਚ ਵੀ ਲੋੜਵੰਦ ਬੱਚਿਆਂ ਦੀ...
ਕੋਟਕਪੂਰਾ, 21 ਜਨਵਰੀ (INTERNATIONAL PUNJABI NEWS BUREAU) : ‘ਪੀ.ਬੀ.ਜੀ. ਵੈਲਫੇਅਰ ਕਲੱਬ’ ਵਲੋਂ ਦਯਾਨੰਦ ਮੈਡੀਕਲ ਕਾਲਜ ਐਂਡ ਹਸਪਤਾਲ ਲੁਧਿਆਣਾ ਦੇ ਥੈਲੇਸੀਮੀਆ ਇੰਚਾਰਜ ਡਾ. ਸ਼ਰੂਤੀ ਕੱਕੜ ਸਟਾਫ ਨਰਸ ਬਲਜੀਤ ਕੌਰ ਦੀ ਅਗਵਾਈ ਹੇਠ ਸਥਾਨਕ ਬਾਬਾ ਫਰੀਦ ਨਰਸਿੰਗ ਕਾਲਜ ਵਿਖੇ ਥੈਲੇਸੀਮੀਆ ਬਿਮਾਰੀ ਦੀ ਰੋਕਥਾਮ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਦੀ ਸ਼ੁਰੂਆਤ ਡਾ. ਸ਼ਰੂਤੀ ਕੱਕੜ, ਪਿ੍ਰੰਸੀਪਲ ਕੁਸ਼ਨਦੀਪ ਕੌਰ, ਪ੍ਰਧਾਨ ਰਾਜੀਵ ਮਲਿਕ, ਦਿਹਾਤੀ ਇੰਚਾਰਜ ਨੰਬਰਦਾਰ...
ਵਾਰਾਨਸੀ/ਚੰਡੀਗੜ੍ਹ, 21 ਜਨਵਰੀ(INTERNATIONAL PUNJABI NEWS BUREAU) : ਵਾਰਾਨਾਸੀ ਵਿਖੇ ਅੱਜ ਸ਼ੁਰੂ ਹੋਏ ਤਿੰਨ ਰੋਜ਼ਾ ‘ਯੁਵਕ ਪਰਵਾਸੀ ਭਾਰਤੀ ਦਿਵਸ’ ਸਮਾਗਮ ਵਿੱਚ ਪੰਜਾਬ ਦੇ ਖੇਡਾਂ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਪੰਜਾਬ ਦਾ ਉਚ ਪੱਧਰੀ ਵਫਦ ਸ਼ਾਮਲ ਹੋਇਆ ਜਿੱਥੇ ਉਨ੍ਹਾਂ ਵਿਦੇਸ਼ਾਂ ਵਿੱਚ ਰਹਿੰਦੇ ਪਰਵਾਸੀ ਪੰਜਾਬੀ ਨੌਜਵਾਨਾਂ ਨੂੰ ਪੰਜਾਬ ਆ ਕੇ ਆਪਣੀਆਂ ਜੜ੍ਹਾਂ ਨਾਲ ਜੁੜਨ ਦਾ ਸੱਦਾ ਦਿੱਤਾ। ਰਾਣਾ ਸੋਢੀ ਨੇ ਸੂਮਹ...
ਚੰਡੀਗੜ•, 21 ਜਨਵਰੀ: (INTERNATIONAL PUNJABI NEWS BUREAU) : ਪੇਂਡੂ ਇਲਾਕਿਆਂ ਵਿੱਚ ਸਥਾਪਿਤ ਮੁੱਢਲੇ ਸਿਹਤ ਕੇਂਦਰ ਅਤੇ ਕਮਿਊਨਿਟੀ ਸਿਹਤ ਕੇਂਦਰਾਂ ਨੂੰ ਨਿੱਜੀ ਅਦਾਰਿਆਂ ਨੂੰ ਦੇਣ ਸਬੰਧੀ ਮੀਡੀਆ ਰਿਪੋਰਟਾਂ ਦਾ ਖੰਡਨ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਇੱਕ ਪ੍ਰੈਸ ਬਿਆਨ ਰਾਹੀਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦਾ ਸਰਕਾਰੀ ਹਸਪਤਾਲਾਂ ਨੂੰ ਪ੍ਰਾਈਵੇਟ ਹੱਥਾਂ 'ਚ ਦੇਣ ਦਾ ਕੋਈ ਇਰਾਦਾ ਨਹੀਂ ਹੈ। ਸ੍ਰੀ ਮਹਿੰਦਰਾ ਨੇ ਕਿਹਾ ਕਿ...

Pages