News

ਮੋਗਾ, 11 ਅਕਤੂਬਰ (ਜਸ਼ਨ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਵੱਲੋਂ ਕੇਰਲ ਸੂਬੇ ਵਿਚ ਵਿਨਾਸ਼ਕਾਰੀ ਹੜ ਨੂੰ ਵੇਖਦੇ ਹੋਏ ਕੇਰਲ ਰਾਹਤ ਕੋਸ਼ ਵਿਚ ਜਰੂਰੀ ਚੀਜ਼ਾਂ ਦੀ ਪੂਰਤੀ ਲਈ ਸੁਵਿਧਾ ਜਨਕ ਬਣਾਉਣ ਲਈ ਦਾਨ ਅਭਿਆਨ ਤਹਿਤ ਰਾਹਤ ਸਮੱਗਰੀ ਵਿਚ ਯੋਗਦਾਨ ਪਾਇਆ। ਇਸ ਮੌਕੇ ਸਕੂਲ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਕਿਹਾ ਕਿ ਇਹ ਅਭਿਆਨ ਐਨ.ਜੀ.ਓ. ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ, ਜੋ ਕਿ ਇਕ ਹੀ ਮੰਤਵ ਲਈ ਕੰਮ ਕਰ ਰਹੀ ਹੈ। ਇਸ ਵਿਚ...
ਮੋਗਾ 11 ਅਕਤੂਬਰ:(ਜਸ਼ਨ): ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਜ਼ਿਲੇ ਦੀਆਂ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਤੋਂ ਛੁਟਕਾਰਾ ਦਿਵਾਉਣ ਦੀ ਅਪੀਲ ਕਰਦਿਆਂ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੇ ਮਾਰੂ ਪ੍ਰਭਾਵਾਂ ਬਾਰੇ ਹੋਰ ਕਿਸਾਨਾਂ ਨੂੰ ਜਾਗਰੂਕ ਕਰਕੇ ਉਨਾਂ ਦੇ ਰਾਹ ਦਸੇਰੇ ਬਣਨ। ਡਿਪਟੀ ਕਮਿਸ਼ਨਰ ਨੇ ਅੱਜ ਸਥਾਨਕ ਮੀਟਿੰਗ ਹਾਲ ਵਿਖੇ ਵੱਖ-ਵੱਖ ਕਿਸਾਨ ਜੱਥੇਬੰਦੀਆਂ/ਯੂਨੀਅਨਾਂ ਦੇ ਨੇਤਾਵਾਂ ਨਾਲ ਮੀਟਿੰਗ ਕੀਤੀ। ਡਿਪਟੀ...
ਨਿਹਾਲ ਸਿੰਘ ਵਾਲਾ, 11 ਅਕਤੂਬਰ(ਪੱਤਰ ਪ੍ਰੇਰਕ )- ਮੋਗਾ ਪੁਲਿਸ ਨੇ ਪਿੰਡ ਰੌਂਤਾ ਦੇ ਪਤੀ-ਪਤਨੀ ਜੋੜੇ ਤੋਂ 410 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਔਰਤ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ ਹੈ ਜਦਕਿ ਉਸਦਾ ਪਤੀ ਘਰ ਦੀ ਕੱਧ ਟੱਪ ਕੇ ਫਰਾਰ ਹੋਣ ਵਿਚ ਸਫ਼ਲ ਹੋ ਗਿਆ ਹੈੈ। ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਦਰਸਨ ਸਿੰਘ ਦੀ ਅਗਵਾਈ ਵਿੱਚ ਲੇਡੀ ਕਾਂਸਟੇਬਲ ਮਨਦੀਪ ਰਾਣੀ, ਹੈੱਡ ਕਾਸਟੇਬਲ ਕਰਨੈਲ ਸਿੰਘ ਦੀ ਪੁਲਿਸ...
ਫ਼ਿਰੋਜ਼ਪੁਰ 11 ਅਕਤੂਬਰ ( ਸੰੰਦੀਪ ਕੰਬੋਜ ਜਈਆ) : ਫਿਰੋਜਪੁਰ ਜਿਲੇ ਵਿਚ ਕੈਂਸਰ ਤੇ ਚਮੜੀ ਦੇ ਵੱਧਦੇ ਮਰੀਜਾਂ ਦੀ ਸੰਖਿਆ ਨੂੰ ਦੇਖਦੇ ਹੋਏ ਅੱਜ ਫਿਰੋਜਪੁਰ ਪ੍ਰੈਸ ਕਲੱਬ ਵੱਲੋਂ ਪ੍ਰਧਾਨ ਮਨਦੀਪ ਕੁਮਾਰ ਮੋਂਟੀ ਅਤੇ ਚੇਅਰਮੈਨ ਗੁਰਦਰਸ਼ਨ ਸਿੰਘ ਸੰਧੂ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਿਰੋਜਪੁਰ ਸ਼ਹਿਰ ਵਿਚ ''ਕੈਂਸਰ, ਚਮੜੀ, ਨੱਕ ਤੇ ਗਲੇ ਦਾ ਫਰੀ ਚੈਕਅਪ ਕੈਂਪ" ਲਗਾਇਆ ਗਿਆ, ਜਿਸ ਵਿਚ ਫਰੀਦਕੋਟ ਮੈਡੀਕਲ ਕਾਲਜ ਦੇ ਕੈਂਸਰ ਦੀ ਬਿਮਾਰੀ ਦੇ ਮਾਹਿਰ ਡਾਕਟਰ ਪ੍ਰਦੀਪ ਕੁਮਾਰ ਗਰਗ,...
ਫ਼ਿਰੋਜ਼ਪੁਰ 11 ਅਕਤੂਬਰ (ਸੰਦੀਪ ਕੰਬੋਜ ਜਈਆ) : ਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਸੰਜੇ ਕੁਮਾਰ ਆਈ.ਏ.ਐਸ. ਪੰਜਾਬ ਜੀ ਦੇ ਹੁਕਮਾਂ ਅਨੁਸਾਰ ਪਰਾਲੀ ਨਾ ਸਾੜਨ ਸਬੰਧੀ ਅਤੇ ਇਸ ਦੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਵੱਲੋਂ ਇੱਕ ਵਿਸ਼ਾਲ ਰੈਲੀ ਸ. ਭਗਤ ਸਿੰਘ ਸਟੇਡੀਅਮ ਤੋਂ ਰਵਾਨਾ ਹੋਈ, ਜਿਸ ਨੂੰ ਵਧੀਕ ਡਿਪਟੀ ਕਮਿਸ਼ਨਰ ਸ.ਰਵਿੰਦਰਪਾਲ ਸਿੰਘ ਸੰਧੂ ਅਤੇ ਹਲਕਾ ਇੰਚਾਰਜ ਗੁਰੂਹਰਸਹਾਏ ਨਸੀਬ ਸਿੰਘ ਵੱਲੋਂ ਰਵਾਨਾ ਕੀਤਾ ਗਿਆ। ਇਸ ਮੌਕੇ...
ਜੈਤੋ,11 ਅਕਤੂਬਰ (ਮਨਜੀਤ ਸਿੰਘ ਢੱਲਾ)-ਸਰਬੱਤ ਖ਼ਾਲਸਾ ਜਥੇਦਾਰਾਂ ਵੱਲੋਂ ਬਰਗਾੜੀ ਦੀ ਦਾਣਾ ਮੰਡੀ ਵਿੱਚ ਇਨਸਾਫ਼ ਮੋਰਚਾ ਜਾਰੀ ਹੈ ਇੱਕ ਜੂਨ ਤੋਂ ਲਗਾਇਆ ਹੋਇਆ ਮੋਰਚਾ ਅੱਜ 134 ਵੇਂ ਦਿਨ ਵਿੱਚ ਦਾਖ਼ਲ ਹੋਇਆ ਭਾਈ ਬੂਟਾ ਸਿੰਘ ਰਣਸੀਂਹ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਿੱਖ ਸੰਗਤਾਂ ਦਾ ਇਕ ਵੱਡਾ ਕਾਫਲਾ ਅਤੇ ਹੋਰ ਬਹੁਤ ਸਾਰੇ ਨਗਰਾਂ ਚੋਂ ਸੰਗਤਾਂ ਦੇ ਕਾਫਲੇ ਬਰਗਾੜੀ ਦੀ ਦਾਣਾ ਮੰਡੀ ਵਿੱਚ ਪੁੱਜੇ ਜਥੇਦਾਰ ਧਿਆਨ ਸਿੰਘ ਮੰਡ ਅਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਇਨ੍ਹਾਂ...
ਕੋਟਈਸੇ ਖਾਂ ,11 ਅਕਤੂਬਰ (ਜਸ਼ਨ): ਸਵੱਛਤਾ ਸਰਵੇਖਣ 2019 ਦੇ ਤਹਿਤ ਨਗਰ ਪੰਚਾਇਤ ਕੋਟਈਸੇ ਖਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ , ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਨ ਅਤੇ ਉਹਨਾਂ ਦੇ ਸੁਭਾਅ ‘ਚ ਬਦਲਾਅ ਲਿਆਉਣ ਲਈ ਯਤਨ ਆਰੰਭ ਦਿੱਤੇ ਗਏ ਹਨ। ਨਗਰ ਪੰਚਾਇਤ ਵੱਲੋਂ ਸ਼ਹਿਰ ਦੀ ਸਫ਼ਾਈ ,ਸ਼ਹਿਰ ਦੀ ਸੁੰਦਰ ਦਿੱਖ ਅਤੇ ਸਵੱਛਤਾ ਮੁਹਿੰਮ ਨੂੰ ਜਨ ਜਨ ਦੀ ਮੁਹਿੰਮ ਬਣਾਉਣ ਲਈ ਅੰਤਰ ਸਕੂਲ ਦੇ ਪੇਂਟਿੰਗ ਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ...
ਕੋਟਕਪੂਰਾ,11 ਅਕਤੂਬਰ (ਟਿੰਕੂ) :- ‘ਲਾਇਨਜ਼ ਕਲੱਬ ਕੋਟਕਪੂਰਾ ਰਾਇਲ’ ਵੱਲੋਂ ਗੋਦ ਲਏ ਗਏ ਆਰੀਆ ਹਾਈ ਸਕੂਲ ਦੇ ਬੱਚਿਆਂ ਸਮੇਤ ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰਬਰ 10 ਅਤੇ ਸਰਕਾਰੀ ਪ੍ਰਾਇਮਰੀ ਸਕੂਲ ਹੀਰਾ ਸਿੰਘ ਨਗਰ ਦੇ ਬੱਚਿਆਂ ਦੀਆਂ ਅੱਖਾਂ ਦਾ ਚੈੱਕਅਪ ਕੈਂਪ ਲਾਇਆ ਗਿਆ। ਜਿਸ ਵਿੱਚ ਮਾਹਰ ਡਾਕਟਰਾਂ ਦੀਆਂ ਟੀਮਾਂ ਨੇ ਡਿਜੀਟਲ ਮਸ਼ੀਨਾਂ ਨਾਲ ਲਗਭਗ 400 ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕੀਤੀ। ਕਲੱਬ ਦੇ ਪ੍ਰਧਾਨ ਅਮਰਦੀਪ ਸਿੰਘ ਮੱਕੜ ਦੀ ਅਗਵਾਈ ਹੇਠ ਲਾਇਨਜ ਆਈ ਕੇਅਰ...
ਮੋਗਾ, 11 ਅਕਤੂਬਰ (ਜਸ਼ਨ): ਰਾਈਸ ਮਿਲਰਜ਼ ਐਸੋਸੀਏਸ਼ਨ ਜਿਲਾ ਮੋਗਾ ਦੀ ਮੀਟਿੰਗ ਜਿਲਾ ਪ੍ਰਧਾਨ ਵਿਨੋਦ ਬਾਂਸਲ ਦੀ ਅਗਵਾਈ ਹੇਠ ਮੋਗਾ ਵਿਖੇ ਹੋਈ । ਇਸ ਮੌਕੇ ਤੇ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਇਸ ਮੀਟਿੰਗ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਿਰ ਹੋਏ। ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਜਿਲਾ ਪ੍ਰਧਾਨ ਵਿਨੋਦ ਬਾਂਸਲ ਨੇ ਕਿਹਾ ਕਿ ਰਾਈਸ ਮਿਲਰਜ਼ ਨਿਰਵਿਘਨ ਝੋਨੇ ਦੀ ਚੁਕਾਈ ਨੂੰ ਯਕੀਨੀ ਬਣਾਉਣਗੇ। ਇਸ ਮੌਕੇ ਤੇ ਡਾ. ਹਰਜੋਤ ਕਮਲ ਨੇ ਰਾਈਸ ਮਿਲਰਜ਼ ਨੂੰ ਭੋਰਸਾ ਦਿੱਤਾ ਕਿ...
ਚੰਡੀਗੜ, 11 ਅਕਤੂਬਰ:(ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ-2018 ਵਿੱਚ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ 23 ਖਿਡਾਰੀਆਂ ਨੂੰ ਮਾਨਤਾ ਦੇਣ ਲਈ 15.55 ਕਰੋੜ ਰੁਪਏ ਦੇ ਸੁਬਾਈ ਖੇਡ ਪੁਰਸਕਾਰ ਭੇਟ ਕੀਤੇ ਹਨ। ਇਸ ਸਮਾਰੋਹ ਮੌਕੇ ਉੱਘੇ ਅਥਲੀਟ ਮਿਲਖਾ ਸਿੰਘ ਵੀ ਮੁੱਖ ਮੰਤਰੀ ਨਾਲ ਹਾਜ਼ਰ ਸਨ। ਇਸ ਮੌਕੇ ਖਿਡਾਰੀਆਂ ਨੂੰ ਸਰਟੀਫਿਕੇਟਾਂ ਦੇ ਨਾਲ-ਨਾਲ ਇਕ-ਇਕ ਐਪਲ ਆਈ ਫੋਨ ਵੀ ਦਿੱਤਾ ਗਿਆ। ਇਸ ਮੌਕੇ ਆਪਣੇ ਭਾਸ਼ਣ ਵਿੱਚ...

Pages