News

ਮੋਗਾ,9 ਅਕਤੂਬਰ (ਜਸ਼ਨ): ਪੰਜਾਬ ਕੈਬਨਿਟ ਦੁਆਰਾ ਐੱਸ.ਐੱਸ.ਏ/ਰਮਸਾ ਅਧਿਆਪਕਾਂ ਦੀਆਂ ਮੌਜੂਦਾ ਤਨਖਾਹਾਂ ਤੇ 65% ਤੋ 75% ਤੱਕ ਕਟੌਤੀ ਕਰਨ ਦੇ ਫੈਸਲੇ ਦੇ ਖਿਲਾਫ ਅਤੇ ਪੂਰੀਆਂ ਤਨਖਾਹਾਂ ਤੇ ਸੇਵਾਵਾਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਵਾਉਣ ਲਈ 7 ਅਕਤੂਬਰ ਤੋ ਸਾਂਝਾ ਅਧਿਆਪਕ ਮੋਰਚਾ ਦੀ ਅਗਵਾਈ ਹੇਠ ਪਟਿਆਲੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਸਾਹਮਣੇ ਸ਼ੁਰੂ ਕੀਤੇ ਪੱਕੇ ਮੋਰਚੇ ਅਤੇ ਮਰਨ ਵਰਤ ਦੇ ਚੱਲ ਰਹੇ ਜਬਰਦਸਤ ਸੰਘਰਸ਼ ਉਪਰੰਤ ਪੰਜਾਬ ਸਰਕਾਰ ਨੇ ਪੰਜ ਐੱਸ.ਐੱਸ.ਏ/ਰਮਸਾ...
ਚੰਡੀਗੜ,9 ਅਕਤੂਬਰ (ਪੱਤਰ ਪਰੇਰਕ): ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ’ਤੇ ਸਰਕਾਰ ਵੱਲੋਂ ਮਹਾਰਾਜਾ ਅਗਰਸੈਨ ਜੈਅੰਤੀ ਦੇ ਪਵਿੱਤਰ ਦਿਹਾੜੇ ’ਤੇ 10 ਅਕਤੂਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਮੁਤਾਬਕ ਇਹ ਛੁੱਟੀ ਪੰਜਾਬ ਸਰਕਾਰ ਦੇ ਸਮੂਹ ਦਫਤਰਾਂ , ਬੋਰਡਾਂ ,ਕਾਰਪੋਰੇਸ਼ਨਾਂ ,ਸਰਕਾਰੀ ਅਤੇ ਨਿੱਜੀ ਵਿੱਦਿਅਕ ਅਦਾਰਿਆਂ ਵਿਚ ਰਹੇਗੀ ਜਦਕਿ ਬੈਂਕ ਆਮ ਵਾਂਗ ਖੁਲੇ ਰਹਿਣਗੇ। ਵਰਨਣਯੋਗ ਹੈ ਕਿ ਪਹਿਲਾਂ ਇਹ ਛੁੱਟੀ ਰਾਖਵੀਆਂ...
ਮੋਗਾ,9 ਅਕਤੂਬਰ (ਜਸ਼ਨ)- ਤਸਕਰਾਂ ਤੋਂ ਬਰਾਮਦ ਕੀਤੇ ਗਏ ਚੂਰਾ ਪੋਸਤ ਨੂੰ ਖੁਰਦ-ਬੁਰਦ ਕਰਨ ਦੇ ਮਾਮਲੇ ਚ ਐਸ.ਟੀ.ਐਫ ਨੇ ਵੱਡੀ ਕਾਰਵਾਈ ਕਰਦਿਆ ਇੰਸਪੈਕਟਰ ਸਮੇਤ ਚਾਰ ਪੁਲਿਸ ਕਰਮੀਆਂ ਵਿਰੁੱਧ ਮਾਮਲਾ ਦਰਜ ਕਰਕੇ ਉਹਨਾਂ ਦੀ ਗਿ੍ਰਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮੋਗਾ ਜ਼ਿਲੇ ਦੇ ਥਾਣਾ ਬੱਧਨੀ ਕਲਾਂ ਵਿਖੇ ਤਾਇਨਾਤ ਰਹੇ ਇੰਸਪੈਕਟਰ ਗੁਰਪਿਆਰ ਸਿੰਘ ਵੱਲੋਂ ਤਸਕਰਾਂ ਤੋਂ ਵੱਡੀ ਮਾਤਰਾ ਵਿਚ ਚੂਰਾ ਪੋਸਤ ਫੜਿਆ ਸੀ, ਪ੍ਰੰਤੂ ਉਸਨੂੰ ਬਾਅਦ ਵਿਚ ਖੁਰਦ...
ਮੋਗਾ , 9 ਅਕਤੂਬਰ (ਜਸ਼ਨ): ਮੋਗਾ ਜ਼ਿਲ੍ਹੇ ਦੇ ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਪਾਤਸ਼ਾਹੀ ਛੇਵੀਂ ਸੱਤਵੀਂ ਨੌਵੀਂ ਵਿਖੇ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਜੋਤੀ ਜੋਤ ਦਿਵਸ, ਭਾਈ ਸਾਹਿਬ ਭਾਈ ਘਨ੍ਹਈਆ ਜੀ ਦੀ 300 ਸਾਲਾ ਅਕਾਲ ਚਲਾਣਾ ਸ਼ਤਾਬਦੀ ਅਤੇ ਕੌਮੀ ਸਹੀਦ ਸੰਤ ਬਾਬਾ ਚਰਨ ਸਿੰਘ ਜੀ ਬੀੜ ਸਾਹਿਬ ਦੇ ਜਨਮ ਦਿਵਸ ਨੂੰ ਸਮਰਪਿਤ ਪੰਜ ਰੋਜ਼ਾ ਮਹਾਨ ਗੁਰਮਤਿ ਸਮਾਗਮ ਹੋਏ। ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਛੱਤਰ ਛਾਇਆ ਅਤੇ ਡਾ:...
ਮੋਗਾ, 9 ਅਕਤੂਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਵਿਚ ਵਿਦਿਆਰਥੀਆਂ ਦੇ ਸਰਵਪੱਖੀ ਕੌਸ਼ਲ ਵਿਕਾਸ ਨੂੰ ਲੈ ਕੇ ਹੱਥ ਲਿਖਤ ਮੁਕਾਬਲਾ ਡਿਸਕਵਰੀ ਸਕੂਲ ਲੀਗ-2018 ਵੱਲੋਂ ਕਰਵਾਈ ਗਈ। ਇਸ ਵਿਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਸਕੂਲ ਚੇਅਰਮੈਨ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ: ਨਿਰਮਲ ਧਾਰੀ ਨੇ ਕਿਹਾ ਕਿ ਇਸ ਤਰਾਂ ਦੇ ਮੁਕਾਬਲੇ ਕਰਵਾਉਣ ਦਾ ਮੰਤਵ...
ਸੁਖਾਨੰਦ,5 ਅਕਤੂਬਰ (ਜਸ਼ਨ):ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਪ੍ਰਗਤੀਸ਼ੀਲ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਦੀਆਂ ਦੋ ਹੋਣਹਾਰ ਵਿਦਿਆਰਥਣਾਂ ਨੇ ਨੈਸ਼ਨਲ ਕੁਸ਼ਤੀ ਚੈਂਪੀਅਨਸ਼ਿਪ ਲਈ ਪੰਜਾਬ ਦੀ ਟੀਮ ਦੀ ਪ੍ਰਤੀਨਿਧਤਾ ਕਰਦੇ ਹੋਏ ਓਵਰਆਲ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਚਿਤੌੜਗੜ੍ਹ, ਰਾਜਸਥਾਨ ਵਿਖੇ ਨੈਸ਼ਨਲ ਕੁਸ਼ਤੀ ਚੈਂਪੀਅਨਸ਼ਿਪ ਅੰਡਰ-23 ਵਿੱਚ ਨਵਜੋਤ ਕੌਰ, ਬੀ.ਏ. ਭਾਗ ਪਹਿਲਾ ਅਤੇ ਪ੍ਰਦੀਪ ਕੌਰ...
ਚੰਡੀਗੜ, 8 ਅਕਤੂਬਰ (ਪੱਤਰ ਪਰੇਰਕ): ਲੋਕ ਨਿਰਮਾਣ ਵਿਭਾਗ ਦੀ ਕਾਰਜਪ੍ਰਣਾਲੀ ਵਿਚ ਪਾਰਦਰਸ਼ਤਾ, ਜੁਆਬਦੇਹੀ ਲਿਆਉਣ ਅਤੇ ਸੂਚਨਾ ਤਕਨਾਲੋਜੀ ਰਾਹੀ ਸਮਰੱਥਾ ਵਧਾਉਣ ਦੇ ਮਕਸਦ ਨਾਲ ਕੈਬਨਿਟ ਮੰਤਰੀ ਸ਼੍ਰੀ ਵਿਜੇਇੰਦਰ ਸਿੰਗਲਾ ਵਲੋਂ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਸਟ੍ਰੇਸ਼ਨ (ਮੈਗਸੀਪਾ) ਵਿਖੇ ਪੰਜਾਬ ਰੋਡਜ ਜੀ.ਆਈ.ਐਸ. ਪੋਰਟਲ ਅਤੇ ਪੰਜਾਬ ਸੜਕ ਸੇਵਾ ਮੋਬਾਇਲ ਐਪ ਲਾਂਚ ਕੀਤਾ ਗਿਆ। ਇਸ ਮੌਕੇ ਉਨਾ ਵਿਭਾਗ ਦੇ ਕੁਆਲਟੀ ਕੰਟਰੋਲ ਵਿੰਗ ਵਿੱਚ ਸ਼ਾਮਲ ਕੀਤੀ...
ਮੋਗਾ 8 ਅਕਤੂਬਰ(ਜਸ਼ਨ)-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ, ਤਾਂ ਜੋ ਉਨਾਂ ਨੂੰ ਆਪਣੀ ਜਿਣਸ ਵੇਚਣ ਲਈ ਮੰਡੀਆਂ ਵਿੱਚ ਜ਼ਿਆਦਾ ਦੇਰ ਰੁਕਣਾ ਨਾ ਪਵੇ। ਇਹ ਅਪੀਲ ਡਾ: ਹਰਜੋਤ ਕਮਲ ਵਿਧਾਇਕ ਮੋਗਾ ਨੇ ਅੱਜ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਸਮੇਤ ਅਨਾਜ ਮੰਡੀ ਮੋਗਾ ਦਾ ਦੌਰਾ ਕਰਨ ਸਮੇਂ ਕਿਸਾਨਾਂ ਨੂੰ ਕੀਤੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਮੰਡੀਆਂ ਵਿੱਚੋਂ ਚੁੱਕਿਆ ਜਾਵੇਗਾ। ਉਨਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ...
ਚੰਡੀਗੜ੍ਹ 8 ਅਕਤੂਬਰ (ਮਨਜੀਤ ਸਿੰਘ ਢੱਲਾ): ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਸਬਾ ਭੀਖੀ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਫੂਡ ਇੰਸਪੈਕਟਰ ਮਨੀਸ਼ ਕੁਮਾਰ ਨੂੰ ਸ਼ਿਕਾਇਤਕਰਤਾ ਠੇਕੇਦਾਰ ਭਰਭੂਰ ਸਿੰਘ, ਵਾਸੀ ਭੀਖੀ ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ...
ਮੋਗਾ 8 ਅਕਤੂਬਰ: (ਜਸ਼ਨ)- ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਆਈ.ਏ.ਐਸ ਨੇ ਕੁੱਝ ਦਿਨ ਪਹਿਲਾਂ ਹੀ ਮੋਗਾ ਜ਼ਿਲੇ ਦਾ ਚਾਰਜ ਸੰਭਾਲਿਆ ਸੀ ਅਤੇ ਅੱਜ ਉਹਨਾਂ ਮੀਡੀਆ ਮੈਂਬਰਾਂ ਨਾਲ ਪਲੇਠੀ ਮੀਟਿੰਗ ਕੀਤੀ। ਇਸ ਮੌਕੇ ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੀ ਦਿੱਖ ਨੂੰ ਸੁਧਾਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨਾਂ ਕਿਹਾ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੈ ਅਤੇ ਲੋਕਾਂ ਵਿੱਚ ਸਰਕਾਰ ਦਾ ਅਕਸ ਉਭਾਰਨ ਵਿੱਚ ਪੱਤਰਕਾਰਾਂ ਦੀ ਅਹਿਮ ਭੂਮਿਕਾ ਹੰੁਦੀ ਹੈ। ਉਨਾਂ ਕਿਹਾ ਕਿ...

Pages