ਚੰਡੀਗੜ, 18 ਅਕਤੂਬਰ(ਪੱਤਰ ਪਰੇਰਕ)-ਪੁਲਿਸ ਮੁਲਾਜਮਾਂ ਅੰਦਰ ਆਪਣੀ ਡਿਊਟੀ ਪ੍ਰਤੀ ਸਮਰਪਣ ਭਾਵਨਾ ਅਤੇ ਸੁਹਿਰਦਤਾ ਵਧਾਉਣ ਦੀ ਕੋਸ਼ਿਸ਼ ਤਹਿਤ ਡੀਜੀਪੀ ਪੰਜਾਬ ਸੁਰੇਸ਼ ਅਰੋੜਾ ਨੇ ਪੁਲਿਸ ਹੈੱਡਕੁਆਟਰ ਵਿਖੇ ਅਸਿਸਟੈਂਟ ਸਬ-ਇੰਸਪੈਕਟਰ ਕਰਮਜੀਤ ਸਿੰਘ (905/ਕਪੂਰਥਲਾ) ਅਤੇ ਹੌਲਦਾਰ ਜਗਦੀਸ਼ ਕੁਮਾਰ (1047/ਕਪੂਰਥਲਾ) ਜੋ ਕਿ ਪੀ.ਸੀ.ਆਰ ਕਪੂਰਥਲਾ ਵਿਖੇ ਤਾਇਨਾਤ ਹਨ, ਨੂੰ ਕਿਸੇ ਰਾਹਗੀਰ ਦਾ ਸੜਕ ’ਤੇ ਡਿੱਗਾ ਪੈਸਿਆਂ ਨਾਲ ਭਰਿਆ ਪਰਸ ਵਾਪਸ ਕਰਨ ਬਦਲੇ ਕਮਾਂਡੇਸ਼ਨ ਸਰਟੀਫਿਕੇਟ ਸਮੇਤ...
News
ਐੱਸ.ਏ.ਐੱਸ.ਨਗਰ 18 ਅਕਤੂਬਰ (STAFF REPORTER) ਰਾਜਿੰਦਰ ਸਿੰਘ ਚਾਨੀ ਨੂੰ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਬੁਲਾਰੇ ਵੱਜੋਂ ਅਧਿਕਾਰਤ ਕੀਤਾ ਗਿਆ ਹੈ| ਸਿੱਖਿਆ ਵਿਭਾਗ ਵੱਲੋਂ ਪ੍ਰੈਸ ਨੂੰ ਭੇਜੀ ਗਈ ਜਾਣਕਾਰੀ ‘ਚ ਦੱਸਿਆ ਗਿਆ ਹੈ ਕਿ ਸਕੂਲ ਸਿੱਖਿਆ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਰਾਜਿੰਦਰ ਸਿੰਘ ਚਾਨੀ ਨੂੰ ਸਕੂਲ ਸਿੱਖਿਆ ਵਿਭਾਗ ਦਾ ਬੁਲਾਰਾ ਅਧਿਕਾਰਤ ਕਰਦਿਆਂ ਉਹਨਾਂ ਨੂੰ ਵਿਭਾਗ ਅਤੇ ਮੀਡੀਆ ਨਾਲ ਤਾਲਮੇਲ ਰੱਖਣ ਦੀ ਜਿੰਮੇਵਾਰੀ ਸੌਂਪੀ ਗਈ ਹੈ| ਰਾਜਿੰਦਰ ਸਿੰਘ...
ਮੋਗਾ 18 ਅਕਤੂਬਰ:(ਜਸ਼ਨ):, ਵਿਧਾਇਕ ਧਰਮਕੋਟ ਸ. ਸੁਖਜੀਤ ਸਿੰਘ ਲੋਹਗੜ ,ਵਿਧਾਇਕ ਮੋਗਾ ਡਾ: ਹਰਜੋਤ ਕਮਲ ਅਤੇ ਵਿਧਾਇਕ ਬਾਘਾਪੁਰਾਣਾ ਸ. ਦਰਸਨ ਸਿੰਘ ਬਰਾੜ ਨੇ ਸਾਂਝੇ ਤੌਰ ‘ਤੇ ਬਦੀ ‘ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਪਵਿੱਤਰ ਤਿਉਹਾਰ ਦੀ ਪੂਰਵ ਸੰਧਿਆ ‘ਤੇ ਮੋਗਾ ਜਿਲੇ ਦੇ ਸਮੂਹ ਨਾਗਰਿਕਾਂਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਇਹ ਤਿਉਹਾਰ ਆਪਸੀ ਮਿਲਵਰਤਣ ਅਤੇ ਭਾਈਚਾਰਕ ਸਾਂਝ ਨਾਲ ਮਨਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਦੁਸਹਿਰਾ ਸਾਡੇ ਸਮਾਜ ਦੀਆਂ...
ਚੰਡੀਗੜ, 18 ਅਕਤੂਬਰ(ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 21 ਅਕਤੂਬਰ ਨੂੰ ਸ਼ੁਰੂ ਹੋਣ ਵਾਲੇ ਪੰਜ ਦਿਨਾ ਦੌਰੇ ਦੌਰਾਨ 23 ਅਕਤੂਬਰ ਨੂੰ ਇਜ਼ਰਾਈਲ ਦੇ ਰਾਸ਼ਟਰਪਤੀ ਰਿੳੂਵੇਨ ਰਿਵਲਿਨ ਨਾਲ ਮੁਲਾਕਾਤ ਕਰਕੇ ਦੁਵੱਲੇ ਹਿੱਤਾਂ ਨਾਲ ਸਬੰਧਤ ਮੁੱਦਿਆਂ ’ਤੇ ਵਿਸਥਾਰਤ ਵਿਚਾਰ-ਚਰਚਾ ਕਰਨਗੇ। ਮੁੱਖ ਮੰਤਰੀ ਆਪਣੇ ਦੌਰੇ ਦੌਰਾਨ ਮੁਲਕ ਦੇ ਵੱਖ-ਵੱਖ ਮੰਤਰੀਆਂ ਅਤੇ ਸਿਖਰਲੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਮੁੱਖ ਮੰਤਰੀ ਨਾਲ ਇਕ ਉਚ ਪੱਧਰੀ ਵਫ਼ਦ ਵੀ ਸ਼ਾਮਲ ਹੋਵੇਗਾ...
ਮੋਗਾ,18 ਅਕਤੂਬਰ (ਜਸ਼ਨ):ਸੱਗੂ ਟੋਕਾ ਇੰਡਸਟਰੀ ਦੇ ਮੈਨੇਜਿੰਗ ਡਾਇਰੈਕਟਰ ਬਖਤੌਰ ਸਿੰਘ ਸੱਗੂ ਦਾ ਅੰਤਿਮ ਸੰਸਕਾਰ ਮਿਤੀ 19 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਭੀਮ ਨਗਰ ਕੈਂਪ ਮੋਗਾ ਦੀ ਸ਼ਮਸ਼ਾਨਘਾਟ ਵਿੱਚ ਦੁਪਹਿਰ 12-30 ਵਜੇ ਕੀਤਾ ਜਾਵੇਗਾ। ਪੰਜਾਬ ਕਾਂਗਰਸ ਦੇ ਬੀ ਸੀ ਸੈੱਲ ਦੇ ਸੂਬਾ ਵਾਈਸ ਚੇਅਰਮੈਨ ਸੋਹਣ ਸਿੰਘ ਸੱਗੂ ਦੇ ਭਰਾ ਬਖਤੌਰ ਸਿੰਘ ਸੱਗੂ ਜੋ ਬੀਤੇ ਦਿਨੀਂ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ ਸਨ ਉਹਨਾਂ ਦਾ ਅੰਤਿਮ ਸੰਸਕਾਰ 19 ਅਕਤੂਬਰ ਨੂੰ ਗਾਂਧੀ ਰੋਡ ਸਥਿੱਤ...
ਮੋਗਾ 18 ਅਕਤੂਬਰ(ਜਸ਼ਨ)-‘ਨਿਆਂ ਸਭਨਾਂ ਲਈ ਦੇ ਅਰਥ ਨੂੰ ਸਾਰਥਿਕ ਕਰਦੇ ਹੋਏ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਇੱਕ ਜਾਗਰੂਕਤਾ ਵੈਨ ਜ਼ਿਲਾ ਅਦਾਲਤਾਂ ਮੋਗਾ ਤੋ ਮਾਨਯੋਗ ਸ੍ਰੀ ਤਰਸੇਮ ਮੰਗਲਾ, ਇੰਚਾਰਜ਼ ਜ਼ਿਲਾ ਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੇ ਹੁਕਮਾਂ ਦੀ ਪਾਲਣਾ ਹਿਤ ਸ੍ਰੀ ਵਿਨੀਤ ਕੁਮਾਰ ਨਾਰੰਗ ਸੀ.ਜੇ.ਐਮ.-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ 12 ਅਕਤੂਬਰ...
ਮੋਗਾ 18 ਅਕਤੂਬਰ (ਜਸ਼ਨ)-ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਧਿਕਾਰੀ ਸਰਕਾਰ ਵੱਲੋ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਯਕੀਨੀ ਬਣਾਉਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਆਈ.ਏ.ਐੱਸ. ਨੇ ਜ਼ਿਲਾ ਪੱਧਰੀ ਅਨੁਸੂੁਚਿਤ ਜਾਤੀਆਂ ਸਬ ਪਲਾਨ ਅਤੇ ਵਿਸ਼ੇਸ ਕੇਦਰੀ ਸਹਾਇਤਾ ਪ੍ਰੋਗਰਾਮ ਤਹਿਤ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ...
ਮੋਗਾ, 18 ਅਕਤੂਬਰ (ਜਸ਼ਨ)-ਮੋਗਾ ਦੇ ਬੁੱਘੀਪੁਰਾ ਚੌਂਕ ਨਜ਼ਦੀਕ ਓਜ਼ੋਨ ਕੌਂਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਦੁਸ਼ਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਪੂਨਮ ਸ਼ਰਮਾ, ਸਟਾਫ ਤੇ ਵਿਦਿਆਰਥੀਆਂ ਨਾਲ ਸਾਂਝੇ ਤੌਰ ਤੇ ਮਰਿਆਦਾ ਪ੍ਰਸ਼ੋਤਮ ਭਗਵਾਨ ਰਾਮ ਦੀ ਤਸਵੀਰ ਅੱਗੇ ਜੋਤੀ ਜਗਾ ਕੇ ਕੀਤੀ। ਪਿ੍ਰੰਸੀਪਲ ਪੂਨਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਭਗਵਾਨ ਰਾਮ ਦੀ ਜੀਵਨੀ ਬਾਰੇ ਜਾਣਕਾਰੀ ਦਿੰਦੇ...
ਮੋਗਾ,18 ਅਕਤੂਬਰ(ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਦਿਨੋ ਦਿਨ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦੀ ਫਸਟ ਚੁਆਇਸ ਬਣਦਾ ਜਾ ਰਿਹਾ ਹੈ। ਇਥੇ ਬਹੁਤ ਸਾਰੇ ਵਿਦਿਆਰਥੀ ਜਿੰਨਾਂ ਦੀ ਫਾਈਲ ਹੋਰ ਕੰਸਲਟੈਂਟਸ ਵਲੋਂ ਮਨਾ ਕਰ ਦਿੱਤੀ ਗਈ ਸੀ,ਉਹ ਵੀ ਇਸ ਸੰਸਥਾਂ ਤੋਂ ਵੀਜ਼ਾ ਲਗਵਾ ਕੇ ਕੈਨੇਡਾ ਅਤੇ ਅਸਟ੍ਰੇਲਿਆ ਵਿਚ ਆਪਣਾ ਸੁਪਨਾ ਸਾਕਾਰ ਕਰ ਰਹੇ ਹਨ। ਇਹ...
ਮੋਗਾ,18 ਅਕਤੂਬਰ (ਜਸ਼ਨ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਵਿਚ ਦੁਸ਼ਹਿਰਾ ਤਿਉਹਾਰ ਅੱਜ ਧੂਮਧਾਮ ਨਾਲ ਮਨਾਇਆ ਗਿਆ, ਜਿਸਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ ਤੇ ਸਮੂਹ ਸਟਾਫ ਵੱਲੋਂ ਸਾਂਝੇ ਤੌਰ ਤੇ ਰਾਵਨ, ਕੁੰਭਕਰਨ, ਮੇਘਨਾਥ ਦੇ ਪੁਤਲਿਆ ਨੂੰ ਰਿਮੋਟ ਕੰਟਰੋਲ ਨਾਲ ਜਲਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਰਘੁਪਤੀ ਰਾਘਵ ਰਾਜਾ ਰਾਮ ਦੇ ਜੈਕਾਰੇ ਲਗਾਏ। ਵਿਦਿਆਰਥੀਆਂ ਨੇ ਹਿੰਦੀ ਗੀਤ ਰਾਮ ਜੀ ਦੀ ਚਾਲ ਦੇਖੋ...