News

ਪਟਿਆਲਾ : ਸ੍ਰੀ ਮੁਕਤਸਰ ਸਾਹਿਬ ‘ਚ ਅਫੀਮ ਦੇ ਖੇਤੀ ਦੀ ਸ਼ੁਰੂਆਤ ਕਰਨ ਤੋਂ ਬਾਅਦ ਹੋਈ ਡੀ. ਡੀ. ਆਰ. ‘ਤੇ ਡਾ. ਧਰਮਵੀਰ ਗਾਂਧੀ ਨੇ ਕਾਂਗਰਸ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ। ਡਾ. ਗਾਂਧੀ ਨੇ ਕਿਹਾ ਹੈ ਕਿ ਜਦੋਂ ਤੋਂ ਪੰਜਾਬ ਵਿਚ ਅਫੀਮ ਬੰਦ ਹੋਈ ਹੈ, ਉਦੋਂ ਤੋਂ ਚਿੱਟੇ ਵਰਗੇ ਭਿਆਨਕ ਨਸ਼ਿਆਂ ਨੇ ਪੰਜਾਬ ਦੀਆ ਮਾਂਵਾਂ ਦੇ ਪੁੱਤ ਖੋਹ ਲਏ ਹਨ। ਡਾ. ਗਾਂਧੀ ਨੇ ਕਿਹਾ ਕਿ ਬਾਕੀ ਸੂਬਿਆਂ ਵਾਂਗ ਪੰਜਾਬ ਵਿਚ ਵੀ ਅਫੀਮ ਦੀ ਖੇਤੀ ਦੀ ਮਨਜ਼ੂਰੀ ਮਿਲਣੀ ਚਾਹੀਦੀ ਹੈ। ਪੰਜਾਬ ਸਰਕਾਰ ‘ਤੇ...
ਮੋਗਾ 1 ਅਕਤੂੁਬਰ:(ਜਸ਼ਨ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲਾ ਮੋਗਾ ਵੱਲੋਂ ਹਾੜੀ ਦੀਆਂ ਫ਼ਸਲਾਂ ਅਤੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ 4 ਅਕਤੂਬਰ, 2018 ਨੂੰ ਜ਼ਿਲਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਗੁਰਦੁਆਰਾ ਬਾਬਾ ਸਾਹਿਬ ਸਿੰਘ ਸ਼ਹੀਦ ਖੋਸਾ ਪਾਂਡੋ, ਜ਼ਿਲਾ ਮੋਗਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ: ਪਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਸ: ਕਾਹਨ ਸਿੰਘ ਪੰਨੂ...
ਮਾਨਸਾ, 1 ਅਕਤੂਬਰ (ਜਸ਼ਨ): ਸ਼੍ਰੋਮਣੀ ਅਕਾਲੀ ਦਲ ਅੰਦਰ ਪਹਿਲਾਂ ਹੀ ਭੂਚਾਲ ਵਰਗੀ ਸਥਿਤੀ ਬਣੀ ਹੋਈ ਹੈ ਤੇ ਅੱਜ ਮਾਨਸਾ ਤੋਂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਮਾਖਾ ਦੇ ਪਾਰਟੀ ਤੋਂ ਅਸਤੀਫ਼ੇ ਨਾਲ ਸੰਕਟ ਹੋਰ ਡੂੰਘਾ ਹੋ ਗਿਆ ਹੈ। ਪਾਰਟੀ ਦੇ ਰੂਹੇ ਰਵਾਂ ਸ: ਪ੍ਰਕਾਸ਼ ਸਿੰਘ ਬਾਦਲ ਜੋ ਹਮੇਸ਼ਾ ਪਾਰਟੀ ਨੂੰ ਗੰਭੀਰ ਸੰਕਟ ਵਿਚੋਂ ਕੱਢਣ ਦੇ ਮਾਹਿਰ ਸਿਆਸਤਦਾਨ ਵਜੋਂ ਜਾਣੇ ਜਾਂਦੇ ਹਨ ਉਹਨਾਂ ਦੇ ਸੁਚੇਤ ਯਤਨਾਂ ਦੇ ਬਾਵਜੂਦ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ...
ਡਰੋਲੀ ਭਾਈ ,1 ਅਕਤੂਬਰ (ਜਸ਼ਨ): ਡਾ: ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਕਾਰ ਸੇਵਾ ਵਾਲਿਆਂ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ‘ਗੁਰੂ ਕੇ ਮਹਿਲ’ ਡਰੋਲੀ ਭਾਈ ਵਿਖੇ 2 ਅਕਤੂਬਰ ਦਿਨ ਮੰਗਲਵਾਰ ਨੂੰ ਪਹਿਲੇ ਪਾਤਿਸ਼ਾਹ,ਜਗਤ ਗੁਰੂ, ਧੰਨ ਗੁਰੂ ਨਾਨਕ ਦੇਵ ਸਾਹਿਬ ਜੀ ਮਹਾਰਾਜ ਦੇ ਜੋਤੀ ਜੋਤ ਦਿਵਸ ਅਤੇੇ ਭਾਈ ਸਾਹਿਬ ਭਾਈ ਘਨਈਆ ਜੀ ਦੀ 300 ਸਾਲਾ ਅਕਾਲ ਚਲਾਣਾ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਹੋਵੇਗਾ । ਡਾ...
ਮੁੰਬਈ,1 ਅਕਤੂਬਰ (ਪੱਤਰ ਪਰੇਰਕ)- ਸਵਰਗੀ ਰਾਜ ਕਪੂਰ ਦੀ ਧਰਮਪਤਨੀ ਕਿ੍ਰਸ਼ਨਾ ਰਾਜ ਕਪੂਰ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ 87 ਵਰਿਆਂ ਦੇ ਸਨ। ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਇਸ ਖਬਰ ਦੀ ਪੁਸ਼ਟੀ ਕੀਤੀ ਹੈ। ਉਹਨਾਂ ਦੇ ਸਪੁੱਤਰ ਰਣਧੀਰ ਕਪੂਰ ਨੇ ਨਿੳੂਜ਼ ਏਜੰਸੀ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਦੀ ਮਾਤਾ ਦਾ ਅੱਜ ਸਵੇਰੇ ਦਿਲ ਦੀ ਦੜਕਨ ਰੁੱਕ ਜਾਣ ਕਾਰਨ ਦੇਹਾਂਤ ਹੋ ਗਿਆ । ਸ਼੍ਰੀਮਤੀ ਕਿ੍ਰਸ਼ਨਾ ਰਾਜ ਕਪੂਰ ਦੀ ਪੋਤੀ ਰਿਧਿਮਾ ਕਪੂਰ ਸਾਹਨੀ ਨੇ ਇੰਸਟਾਗਰਾਮ...
ਮੋਗਾ 30 ਸਤੰਬਰ:(ਜਸ਼ਨ): ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਖੇਤੀਬਾੜੀ ਵਿਭਾਗ ਮੋਗਾ ਵੱਲੋਂ ਕਿਸਾਨ ਜਾਗਰੂਕਤਾ ਤੇ ਸਿਖਲਾਈ ਕੈਂਪਾਂ ਰਾਹੀਂ ਜ਼ਮੀਨੀ ਪੱਧਰ ‘ਤੇ ਕਿਸਾਨਾਂ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਅਸਰਦਾਰ ਢੰਗ ਨਾਲ ਠੱਲ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ: ਪਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ‘ ਤਹਿਤ ਪਿੰਡ ਪੰਡੋਰੀ ਅਰਾਈਆਂ...
ਚੰਡੀਗੜ, 30 ਸਤੰਬਰ(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਉਨਾਂ ਤੇ ਉਨਾਂ ਦੀ ਸਰਕਾਰ ਦੇ ਕੰਮਕਾਜ ’ਤੇ ਕੀਤੀਆਂ ਟਿਪਣੀਆਂ ਨੂੰ ਬੇਤੁਕੀਆਂ ਅਤੇ ਹਾਸੋਹੀਣਾ ਕਰਾਰ ਦਿੰਦੇ ਹੋਏ ਕੇਂਦਰ ਵਿੱਚ ਭਾਜਪਾ ਸਰਕਾਰ ਦੇ ਫੇਲ ਹੋ ਜਾਣ ਤੋਂ ਲੋਕਾਂ ਦਾ ਧਿਆਨ ਦੂਜੇ ਪਾਸੇ ਲਾਉਣ ਲਈ ਘਟਿਆ ਹੱਥਕੰਡੇ ਵਰਤਣ ਦਾ ਸ਼ਵੇਤ ਮਲਿਕ ’ਤੇ ਦੋਸ਼ ਲਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੂਬੇ ਨੂੰ ਚਲਾਉਣ ਲਈ ਉਨਾਂ ਨੂੰ ਫਤਵਾ...
ਨੱਥੂਵਾਲਾ ਗਰਬੀ, 30 ਸਤੰਬਰ (ਜਸ਼ਨ): ਉੱਘੇ ਸਮਾਜ ਸੇਵੀ ਸੰਤ ਬਾਬਾ ਇਕਬਾਲ ਸਿੰਘ ਜੀ ਨੱਥੂਵਾਲਾ ਗਰਬੀ ਵਾਲੇ ਸੰਗਤਾਂ ਨੂੰ ਲੈ ਕੇ ਪਿਛਲੇ ਦਿਨੀ ਤਖਤ ਸ਼੍ਰੀ ਹਜੂਰ ਸਾਹਿਬ ਦੇ ਦਰਸ਼ਨਾਂ ਵਾਸਤੇ ਰਵਾਨਾਂ ਹੋਏ।ਜਿਕਰਯੋਗ ਹੈ ਕਿ ਬਾਬਾ ਇਕਬਾਲ ਸਿੰਘ ਜੀ ਸੰਗਤਾਂ ਨੂੰ ਸਮੇ ਸਮੇ ਤੇ ਵੱਖ ਵੱਖ ਗੁਰਧਾਮਾਂ ਦੇ ਮੁਫਤ ਦਰਸ਼ਨ ਕਰਵਾਉਦੇ ਹਨ।ਇਸ ਵਾਰ ਵੀ ਕਾਫੀ ਸੰਗਤਾਂ ਨਾਲ 15 ਦਿਨ ਦੀ ਮੁਫਤ ਯਾਤਰਾ ਕਰਵਾਉਣ ਵਾਸਤੇ ਸੰਗਤਾਂ ਨੂੰ ਲੈ ਕੇ ਗਏ ਹਨ।ਇਸ ਮੌਕੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼...
ਨਿਹਾਲ ਸਿੰਘ ਵਾਲਾ,30 ਸਤੰਬਰ (SARGAM RAUNTA): ਨਿਹਾਲ ਸਿੰਘ ਵਾਲਾ ਵਿਖੇ ਪਰਾਲੀ ਸਾੜਨ ਅਤੇ ਪ੍ਰਦੂਸ਼ਨ ਦੇ ਅਜੋਕੇ ਚਰਚਿਤ ਮੁੱਦੇ ‘ਤੇ ਸਮਾਗਮ ਰੱਖਿਆ ਗਿਆ ਜਿਸ ਵਿੱਚ ਦਲਿਤ ਭਾਈਚਾਰੇ ਦੇ ਲੋਕਾਂ ਨੇ ਵਿਸੇਸ਼ ਤੌਰ ‘ਤੇ ਸ਼ਿਰਕਤ ਕੀਤੀ। ਜਿਸ ਵਿੱਚ ਪੰਜਾਹ ਵੱਖ ਵੱਖ ਮਜਦੂਰ ਦਲਿਤ ਜਥੇਬੰਦੀਆਂ ਨਾਲ ਸਬੰਧਤ ਕਾਰਕੁੰਨਾ ਨੇ ਸ਼ਿਰਕਤ ਕੀਤੀ। ਡਾ.ਗੁਰਪ੍ਰਤਾਪ ਸਿੰਘ ਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਪ੍ਰਦੂਸ਼ਨ ਭਾਵੇਂ ਪਰਾਲੀ ,ਭੱਠੇ, ਕਿਸੇ ਤਰਾਂ ਦੀ ਫ਼ੈਕਟਰੀ ਆਦਿ ਦਾ ਹੋਵੇ ਸਭ ਤੋਂ...
ਚੰਡੀਗੜ੍ਹ,30 ਸਤੰਬਰ (ਜਸ਼ਨ)-ਅੱਜ ਪੰਜਾਬ ਸਰਕਾਰ ਵੱਲੋਂ 17 ਆਈ ਏ ਐੱਸ ਅਤੇ 12 ਪੀ ਸੀ ਐੱਸ ਅਧਿਕਾਰੀਆਂ ਦੇ ਕੀਤੇ ਤਬਾਦਲਿਆਂ ਦੇ ਹੁਕਮਾਂ ਮੁਤਾਬਕ ਸ: ਜਗਵਿੰਦਰਜੀਤ ਸਿੰਘ ਗਰੇਵਾਲ ਪੀ ਸੀ ਐੱਸ ਜੋ ਏ ਡੀ ਸੀ ਮੋਗਾ ਵਜੋਂ ਸੇਵਾਵਾਂ ਨਿਭਾਅ ਰਹੇ ਸਨ ਨੂੰ ਬਦਲ ਕੇ ਸੈਕਟਰੀ, ਪੰਜਾਬ ਸੁਬਾਰਡੀਨੇਟ ਸਰਵਿਸਿਸ ਸਲੈਕਸ਼ਨ ਬੋਰਡ, ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸ: ਜਗਵਿੰਦਰਜੀਤ ਸਿੰਘ ਗਰੇਵਾਲ ਪਹਿਲਾਂ ਕਮਿਸ਼ਨਰ ਨਗਰ ਨਿਗਮ ਮੋਗਾ ਵਜੋਂ ਸੇਵਾਵਾਂ ਦੇ ਰਹੇ ਸਨ ਪਰ ਉਸ ਸਮੇਂ ਵੀ ਨਗਰ...

Pages