News

ਸਮਾਲਸਰ, 13 ਸਤੰਬਰ (ਜਸਵੰਤ ਗਿੱਲ)-ਬਲਾਕ ਸੰਮਤੀ ਅਤੇ ਜਿਲਾ੍ਹ ਪ੍ਰੀਸ਼ਦ ਦੀਆਂ ਵੋਟਾਂ ਪੈਣ ਦਾ ਦਿਨ ਜਿਵੇਂ-ਜਿਵੇਂ ਨੇੜੇ ਆ ਰਿਹਾ ਹੈ,ਉਵੇਂ-ਉਵੇਂ ਹੀ ਰਾਜਨੀਤਿਕ ਪਾਰਟੀਆਂ ਦੇ ਲੀਡਰਾਂ ਵੱਲੋਂ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਵਾਸਤੇ ਅੱਡੀ ਚੋਟੀ ਦਾ ਜ਼ੋੋਰ ਲਗਾਇਆ ਜਾ ਰਿਹਾ ਹੈ।ਪਿੰਡ ਹਰੀਏਵਾਲਾ ਵਿੱਚ ਅਕਾਲੀ ਦਲ ਨੂੰ ਉਸ ਸਮਂੇ ਝਟਕਾ ਲੱਗਾ ਜਦੋਂ ਪਿੰਡ ਦੇ ਟਕਸਾਲੀ ਅਕਾਲੀ ਦਲ ਦੇ ਪੰਜ ਪਰਿਵਾਰ ਸੀਨੀਅਰ ਕਾਂਗਰਸੀ ਆਗੂ ਸਰਪੰਚ ਜੱਜ ਸਿੰਘ ਦੀ ਪ੍ਰੇਰਨਾ ਨਾਲ ਕੰਵਲਜੀਤ ਸਿੰਘ...
ਮੋਗਾ, 13 ਸਤੰਬਰ (ਜਸ਼ਨ): ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਵਲੋਂ ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਦੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਮੋਗਾ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਤੂਫਾਨੀ ਦੌਰੇ ਕੀਤੇ ਜਾ ਰਹੇ ਹਨ, ਜਿਸਦਾ ਲੋਕਾਂ ਵਲੋਂ ਭਰਭੂਰ ਸਮਰਥਨ ਕੀਤਾ ਜਾ ਰਿਹਾ ਹੈ ਅਤੇ ਹੋਰਨਾਂ ਪਾਰਟੀਆਂ ਦੇ ਲੋਕ ਧੜਾਧੜ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹੈ। ਇਸੇ ਕੜੀ ਤਹਿਤ ਮੋਗਾ ਹਲਕੇ ਦੇ ਪਿੰਡ ਮੱਲੀਆਂਵਾਲਾ, ਝੰਡੇਵਾਲਾ, ਬੁੱਧ ਸਿੰਘ...
ਮੋਗਾ 12 ਸਤੰਬਰ: (ਜਸ਼ਨ): ਬੇਰੋਜ਼ਗਾਰ ਨੌਜਵਾਨ ਸਰਕਾਰੀ ਨੌਕਰੀਆਂ ਅਤੇ ਵਿਦੇਸ਼ਾਂ ਵੱਲੋ ਦੌੜਨ ਦੀ ਬਜਾਏ ਕਿੱਤਾਮੁਖੀ ਸਿਖਲਾਈ ਪ੍ਰਾਪਤ ਕਰਕੇ ਆਪਣਾ ਕਾਰੋਬਾਰ ਸ਼ੁਰੂ ਕਰਨ ਨੂੰ ਤਰਜੀਹ ਦੇਣ। ਇਹ ਪ੍ਰੇਰਨਾ ਡਿਪਟੀ ਕਮਿਸ਼ਨਰ ਸ੍ਰੀ ਡੀ.ਪੀ.ਐਸ. ਖਰਬੰਦਾ ਆਈ.ਏ.ਐਸ. ਨੇ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਮੋਗਾ ਵਿਖੇ ਸੰਸਥਾ ਤੋ ਸਿਖਲਾਈ ਪ੍ਰਾਪਤ ਕਰ ਰਹੇ ਅਤੇ ਕਰ ਚੁੱਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿਖਿਆਰਥੀਆਂ ਨੂੰ ਬਹੁਤ...
ਮੋਗਾ ,12 ਸਤੰਬਰ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿ੍ਰੰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਇਸ ਮੌਕੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ...
ਮੋਗਾ, 12 ਸਤੰਬਰ (ਜਸ਼ਨ): -ਆਲ ਇੰਡੀਆ ਕੌਸਲ ਫਾਰ ਟੈਕਨੀਕਲ ਐਜੁਕੇਸ਼ਨ ਨਵੀਂ ਦਿੱਲੀ (ਏ.ਆਈ.ਸੀ.ਟੀ.ਈ) ਵੱਲੋਂ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਤਹਿਤ ਹੈਲਥ ਕੇਅਰ ਅਤੇ ਲਾਈਫ ਸਾਇੰਸ ਲਈ ਆਈ.ਐਸ.ਐਫ.ਕਾਲਜ ਆਫ ਫਾਰਮੇਸੀ ਨੂੰ ਮਾਨਤਾ ਮਿਲ ਗਈ ਹੈ। ਇਸ ਸਬੰਧੀ ਪ੍ਰੈਸ ਕਾਂਫਰੰਸ ਨੂੰ ਸੰਬੋਧਨ ਕਰਦੇ ਹੋਏ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਡਾਇਰੈਕਟਰ ਡਾ. ਜੀ.ਡੀ.ਗੁਪਤਾ ਤੇ ਵਾਈਸ ਪਿ੍ਰੰਸੀਪਲ ਡਾ. ਆਰ.ਕੇ.ਨਾਰੰਗ ਨੇ ਦੱਸਿਆ ਕਿ ਏ.ਆਈ.ਸੀ.ਟੀ.ਈ ਵੱਲੋਂ ਲਾਈਫ ਸਾਇੰਸ ਵਿਚ...
ਚੰਡੀਗੜ, 12 ਸਤੰਬਰ(ਪੱਤਰ ਪਰੇਰਕ)-ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਰੋਕਥਾਮ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪਨੂੰ ਨੇ ਅੱਜ ਖੇਤੀਬਾੜੀ ਅਧਿਕਾਰੀਆਂ/ਕਰਮਚਾਰੀਆਂ ਨੂੰ ਆਖਿਆ ਕਿ ਕਿਸਾਨਾਂ ਨੂੰ ਸਬਸਿਡੀ ’ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਸਮੇਂ ਸਿਰ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਵਿੱਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ...
ਕੋਟਕਪੂਰਾ, 12 ਸਤੰਬਰ (ਟਿੰਕੂ) :- ਜਿਸ ਸਕੂਲ ਵਿੱਚ ਮੈਂ ਪੜਿਆ, ਜਿਸ ਮਿੱਟੀ ’ਚ ਖੇਡ ਕੁੱਦ ਕੇ ਪਲਿਆ ਤੇ ਜਿੰਨਾਂ ਅਧਿਆਪਕਾਂ ਨੇ ਮੈਨੂੰ ਤਾਲੀਮ ਦਿੱਤੀ, ਉਨਾਂ ਨੂੰ ਹਜ਼ਾਰ ਵਾਰ ਨਤਮਸਤਕ ਹੁੰਦਿਆਂ ਵੀ ਸੰਤੁਸ਼ਟੀ ਨਹੀਂ ਹੁੰਦੀ। ਨੇੜਲੇ ਪਿੰਡ ਸੰਧਵਾਂ ਦੇ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਏ ਸਨਮਾਨ ਸਮਾਰੋਹ ਮੌਕੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਸੰਧਵਾਂ ਪਿੰਡ ਦੇ ਜੰਮਪਲ ਬੱਚਿਆਂ ਨੇ...
ਮੋਗਾ 12 ਸਤੰਬਰ:(ਜਸ਼ਨ)-ਜ਼ਿਲਾ ਮੈਜਿਸਟ੍ਰੇਟ ਸ੍ਰੀ ਡੀ.ਪੀ.ਐਸ ਖਰਬੰਦਾ ਨੇ ਆਗਾਮੀ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫ਼ੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਚੋਣਾਂ ਦਾ ਕੰਮ ਖਤਮ ਹੋਣ ਤੱਕ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ...
ਕੋਟਕਪੂਰਾ, 12 ਸਤੰਬਰ (ਟਿੰਕੂ) :- ਕਈ ਦਿਨਾਂ ਦੀ ਤਿਆਰੀ ਤੋਂ ਬਾਅਦ ਜਦੋਂ ਆਮ ਆਦਮੀ ਪਾਰਟੀ ਦੀ ‘ਪੰਜਾਬ ਜੋੜੋ ਰੈਲੀ’ ਨੂੰ ਐਨ ਮੌਕੇ ’ਤੇ ਮੁਅੱਤਲ ਕਰਦਿਆਂ ਪਾਰਟੀ ਆਗੂਆਂ ਨੇ ਅਕਾਲੀ ਦਲ ਬਾਦਲ ਦੀ 16 ਸਤੰਬਰ ਦੀ ਹੋਣ ਵਾਲੀ ਰੈਲੀ ’ਤੇ ਕਿੰਤੂ-ਪਰੰਤੂ ਕੀਤਾ ਹੈ। ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਪਿਛਲੇ ਕਈ ਦਿਨਾਂ ਤੋਂ ਸੁਝਾਅ ਆ ਰਹੇ ਸਨ ਕਿ ਜਿੰਨਾ ਚਿਰ ਬਰਗਾੜੀ ਦੇ ਇਨਸਾਫ ਮੋਰਚੇ ’ਤੇ ਬੈਠੇ...
ਮੋਗਾ 12 ਸਤੰਬਰ(ਜਸ਼ਨ)-ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਿ੍ਰਤ ਕਰਨ ਲਈ ਵਰਲਡ ਕੈਂਸਰ ਕੇਅਰ ਅਤੇ ਜ਼ਿਲਾ ਪੁਲੀਸ ਮੋਗਾ ਵੱਲੋਂ ਸਾਝਾਂ ਉਪਰਾਲਾ ਕਰਦਿਆਂ ਇੱਕ ਵਿਲੱਖਣ ਮੁਹਿੰਮ ਦੀ ਸ਼ੁਰਆਤ ਕੀਤੀ ਗਈ ਹੈ। ਨਸ਼ਿਆਂ ਵਿਰੁੱਧ ਆਰੰਭੀ ਇਸ ਜਾਗ੍ਰਤੀ ਮੁਹਿੰਮ ਤਹਿਤ ਅੱਜ ਜਿਲੇ ਦੇ ਪਿੰਡ ਡਾਲਾ ਵਿਖੇ ’ ਤੰਦਰੁਸਤ ਪੰਜਾਬ, ਜੀਵੇ ਪੰਜਾਬ ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸੀਨੀਅਰ ਕਪਤਾਨ ਪੁਲੀਸ ਮੋਗਾ ਸ਼੍ਰੀ ਗੁਰਪ੍ਰੀਤ ਸਿੰਘ ਤੂਰ...

Pages