News

ਮੋਗਾ ,3 ਸਤੰਬਰ ( ਲੱਛਮਣਜੀਤ ਸਿੰਘ PURBA ): ਮੋਗਾ ਸ਼ਹਿਰ ਦੇ ਕਲੇਰ ਨਗਰ ਦੇ ਨਿਵਾਸੀ ਮੋਗਾ ਸ਼ਹਿਰ ਵਿੱਚ ਕਲੇਰ ਨਗਰ ਵਿੱਚ ਕਿਰਾਏ ਦੇ ਮਕਾਨ ਤੇ ਰਹਿ ਰਹੇ ਹਿੰਮਤਬੀਰ ਸਿੰਘ ਪੁੱਤਰ ਬਲਵੀਰ ਸਿੰਘ ਨਾਮ ਦੇ ਨੌਜਵਾਨ ਨੇ ਕਮਰੇ ਵਿੱਚ ਲੱਗੇ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ।ਉਹ ਪਿਛਲੇ ਪੰਜ ਸਾਲਾਂ ਤੋਂ ਸ਼ਰਮਾ ਡੇਅਰੀ ਵਿੱਚ ਬਤੌਰ ਵਰਕਰ ਕੰਮ ਕਰ ਰਿਹਾ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਸ ਦੀ ਘਰਵਾਲੀ ਆਪਣੇ ਪੇਕੇ ਗਈ ਹੋਈ ਸੀ । ਹਿੰਮਤਬੀਰ ਦਾ ਇੱਕ ਮਹੀਨੇ ਦਾ...
ਫ਼ਿਰੋਜ਼ਪੁਰ 3 ਸਿਤੰਬਰ ( ਸੰਦੀਪ ਕੰਬੋਜ ਜਈਆ) : ਇਹ ਕੋਈ ਨਵੀ ਗੱਲ ਨਹੀ ਕਿ ਸੂੂਬੇ ਵਿਚ ਸਰਕਾਰ ਦੁਆਰਾ ਚਲਾਈਆਂ ਜਾਂਦੀਆਂ ਕਈ ਸਕੀਮਾਂ ਦਾ ਅਸਲ ਲਾਭਪਾਤਰੀਆਂ ਨੂੰ ਲਾਭ ਨਹੀਂ ਮਿਲਦਾ, ਜਦੋਂਕਿ ਸਿਆਸੀ ਨੇਤਾਵਾਂ ਨਾਲ ਰਾਬਤਾ ਰੱੱਖਣ ਵਾਲੇ ਲੋਕ ਸਰਕਾਰ ਦੀਆਂ ਉਕਤ ਸਕੀਮਾਂ ਦਾ ਲਾਭ ਲੈ ਲੈਂਦੇ ਹਨ।ਅਜਿਹਾ ਇਕ ਤਾਜ਼ਾ ਮਾਮਲਾ ਜਿਲਾ ਫ਼ਿਰੋਜ਼ਪੁਰ ਦੇ ਪਿੰਡ ਚੱਕ ਮੈਬੋਨ ਹਰਦੋ ਢੰਡੀ (ਲਾਲਚੀਆਂ) ਦਾ ਸਾਹਮਣੇ ਆਇਆ ਹੈ, ਜਿਥੋਂ ਦੀ ਇਕ ਬੀਬੀ ਜੋ 20-22 ਕਿੱਲੇ ਜ਼ਮੀਨ ਦੀ ਮਾਲਕ ਹੈ ਉਹ ਸਰਕਾਰ...
ਫਿਰੋਜ਼ਪੁਰ 3 ਸਿਤੰਬਰ ( ਸੰਦੀਪ ਕੰਬੋਜ ਜਈਆ) : ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਵਿੱਚ ਪੈਂਦੀ ਮੰਡੀ ਪੰਜੇ ਕੇ ਉਤਾੜ ਵਿਖੇ ਐਕਸਾਈਜ਼ ਵਿਭਾਗ ਵੱਲੋਂ ਛਾਪਾਮਾਰੀ ਕਰਕੇ ਹਰਿਆਣਾ ਮਾਰਕਾ ਸ਼ਰਾਬ ਦੀਆਂ 93 ਪੇਟੀਆਂ ਬਰਾਮਦ ਕੀਤੇ ਜਾਣ ਨੂੰ ਭਾਵੇਂ ਸਫਲਤਾ ਦੱਸਿਆ ਜਾ ਰਿਹਾ ਹੈ ਪਰ ਉਸ ਸਫਲਤਾ ਦੇ ਨਾਲ ਨਾਲ ਐਕਸਾਈਜ਼ ਵਿਭਾਗ ਦੀ ਕਾਰਗੁਜ਼ਾਰੀ ਵੀ ਕਿਤੇ ਨਾ ਕਿਤੇ ਸ਼ੱਕ ਦੇ ਘੇਰੇ ਵਿੱਚ ਆ ਗਈ ਹੈ, ਕਿਉਂਕਿ ਇੰਸਪੈਕਟਰ ਨੇ ਵੱੱਡੀ ਮਾਤਰਾ ਵਿਚ ਫੜ੍ਹੀ ਗਈ ਉਕਤ ਸ਼ਰਾਬ ਨੂੰ ਲਵਾਰਿਸ...
ਸਮਾਲਸਰ,3 ਸਤੰਬਰ (ਜਸਵੰਤ ਗਿੱਲ)-ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸ਼ਰੋਮਣੀ ਅਕਾਲੀ ਦਲ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਤੇ ਪਿੰਡਾਂ ਵਿੱਚ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਲਾਮਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ।ਇਸ ਕੜੀ ਦੇ ਤਹਿਤ ਹੀ ਜ਼ਿਲਾ ਪ੍ਰਧਾਨ ਤੀਰਥ ਸਿੰਘ ਮਾਹਲਾ,ਜਗਤਾਰ ਸਿੰਘ ਰਾਜੇਆਣਾ ਅਤੇ ਜ਼ਿਲਾ ਯੂਥ ਪ੍ਰਧਾਨ ਵੀਰਪਾਲ ਸਿੰਘ ਵੱਲੋਂ ਸਮਾਲਸਰ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਸ ਅਹਿਮ ਇਕੱਤਰਤਾ ਦੌਰਾਨ ਅਕਾਲੀ ਦਲ ਦੇ ਸਮੂਹ ਸੀਨੀਅਰ...
ਮੋਗਾ ,3 ਸਤੰਬਰ (ਜਸ਼ਨ): ਅੱਜ ਗੋਬਿੰਦ ਗਊਸ਼ਾਲਾ ਚੜਿੱਕ ਰੋਡ ਵਿਖੇ ਏਕਤਾ ਗਊ ਸੇਵਕ ਸੁਸਾਇਟੀ ਮੋਗਾ ਵੱਲੋਂ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗਊਸ਼ਾਲਾ ਪੁੱਜੇ ਗਊ ਭਗਤਾਂ ਨੇ ਗਊਆਂ ਦੀ ਪੂਜਾ ਕਰਕੇ ਜਨਮ ਅਸ਼ਟਮੀ ਮਨਾਈ। ਇਸ ਮੌਕੇ ਗਊਸ਼ਾਲਾ ਦੇ ਮੁੱਖ ਸੇਵਾਦਾਰ ਜੱਗਾ ਪੰਡਿਤ ਧੱਲੇਕੇ ਦੀ ਅਗਵਾਈ ਹੇਠ ਸਮੂਹ ਗਊ ਭਗਤਾਂ ਨੇ ਕੇਕ ਕੱਟ ਕੇ ਸਭਨਾਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ । ਇਸ ਮੌਕੇ ਜੱਗਾ ਪੰਡਿਤ ਧੱਲੇਕੇ ਨੇ ਸਮੂਹ...
ਮੰਡੀ ਗੋਬਿੰਦਗੜ੍ਹ/ਫ਼ਤਹਿਗੜ੍ਹ ਸਾਹਿਬ, 3 ਸਤੰਬਰ: (jagdev singh)ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਮੰਡੀ ਗੋਬਿੰਦਗੜ੍ਹ ਪੁਲਿਸ ਨੇ 15 ਕਿਲੋ ਅਫੀਮ ਸਮੇਤ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ।ਉਨ੍ਹਾਂ ਦੱਸਿਆ ਕਿ ਐਸ.ਪੀ. (ਡੀ) ਸ. ਹਰਪਾਲ ਸਿੰਘ ਦੇ ਦਿਸ਼ਾ...
ਮੋਗਾ ,3 ਸਤੰਬਰ (ਜਸ਼ਨ):ਸਿੱਖਿਆ ਵਿਭਾਗ ਵਿੱਚ ਰੈਗੂਲਰਾਈਜੇਸ਼ਨ ਨੂੰ ਲੈ ਕੇ ਐੱਸ.ਐੱਸ.ਏ./ਰਮਸਾ ਅਧਿਆਪਕਾਂ ਦੀ ਜਿਲ੍ਹਾ ਪੱਧਰੀ ਮੀਟਿੰਗ ਸੁਖਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿੱਚ ਹੋਈ। ਇਸ ਮੌਕੇ ਬੋਲਦਿਆਂ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀ ਹੋਈ ਇੱਕ ਮੀਟਿੰਗ ਦੌਰਾਨ ਮਾਨਯੋਗ ਸਿੱਖਿਆ ਮੰਤਰੀ ਓ.ਪੀ. ਸੋਨੀ ਵਲੋਂ ਅਧਿਆਪਕਾਂ ਨੂੰ ਦੱਸਿਆ ਗਿਆ ਕਿ ਪੰਜਾਬ ਸਰਕਾਰ ਉਹਨਾਂ ਨੂੰ ਜਲਦ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ...
ਮੋਗਾ 3 ਸਤੰਬਰ:(ਜਸ਼ਨ)-ਜ਼ਿਲਾ ਮੈਜਿਸਟ੍ਰੇਟ ਮੋਗਾ ਸ. ਦਵਿੰਦਰਪਾਲ ਸਿੰਘ ਖਰਬੰਦਾ ਆਈ.ਏ.ਐਸ ਵੱਲੋਂ ਆਗਾਮੀ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਜ਼ਿਲੇ ਦੇ ਸਮੂਹ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਸਬੰਧਤ ਥਾਣੇ ਜਾਂ ਲਾਈਸੈਂਸ ਸੁਅਸਲਾ ਡੀਲਰਾਂ ਪਾਸ ਜਮਾਂ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਸ. ਖਰਬੰਦਾ ਨੇ ਅੱਗੇ ਦੱਸਿਆ ਕਿ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਹਿਲਾਂ ਹੀ ਫ਼ੌਜ਼ਦਾਰੀ...
ਮੋਗਾ, 03 ਸਤੰਬਰ (ਜਸ਼ਨ): ਜਿਲਾ ਪਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਨਿਯੁਕਤ ਕੀਤੇ ਅਬਜ਼ਰਵਰ ਮੇਜਰ ਸਿੰਘ ਮੁੱਲਾਂਪੁਰ ਅਤੇ ਉਨਾਂ ਦੇ ਨਾਲ ਤੇਲੂ ਰਾਮ ਬਾਂਸਲ ਪ੍ਰਧਾਨ ਨਗਰ ਕੌਂਸਲ ਮੁੱਲਾਂਪੁਰ ਮੋਗਾ ਵਿਖੇ ਪਹੁੰਚੇ ਅਤੇ ਉਨਾਂ ਨੇ ਜਿਲਾ ਪਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸਬੰਧੀ ਜਿਲਾ ਪ੍ਰਧਾਨ ਕਾਂਗਰਸ ਕਰਨਲ ਬਾਬੂ ਸਿੰਘ, ਐਮ.ਐਲ.ਏ. ਮੋਗਾ ਡਾ. ਹਰਜੋਤ ਕਮਲ, ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ, ਰਵਿੰਦਰ ਸਿੰਘ ਰਵੀ...
ਨਿਹਾਲ ਸਿੰਘ ਵਾਲਾ,2 ਸਤੰਬਰ( ਸਰਗਮ ਰੌਂਤਾ)ਸਮੁੱਚੇ ਨਗਰ ਤੇ ਐਨ.ਆਰ.ਆਈਜ ਦੇ ਵਡਮੁੱਲੇ ਸਹਿਯੋਗ ਸਦਕਾ ਆਜ਼ਾਦ ਕਲੱਬ ਪੱਤੋ ਹੀਰਾ ਸਿੰਘ ਵਲੋਂ ਪ੍ਰਧਾਨ ਗੋਬਿੰਦਰ ਸਿੰਘ ਸੰਧੂ ਤੇ ਅਮਰਪ੍ਰੀਤ ਸਿੰਘ ਅਮਰਾ ਦੀ ਯੋਗ ਅਗਵਾਈ ਹੇਠ 4 ਸਤੰਬਰ ਦਿਨ ਮੰਗਲਵਾਰ ਨੂੰ ਪਿੰਡ ਪੱਤੋ ਹੀਰਾ ਸਿੰਘ ਵਿਖੇ ਮਿਆਰੀ ਪੰਜਾਬੀ ਗਾਇਕੀ ਦੇ ਪਹਿਰੇਦਾਰ ਤੇ ਮਾਲਵੇ ਦੇ ਸਿਰਨਾਵੇਂ ਵਜੋਂ ਜਾਣੇ ਜਾਂਦੇ ਲੋਕ ਗਾਇਕ ਗੁਰਵਿੰਦਰ ਬਰਾੜ ਨਾਲ ਰੂਬਰੂ ਪਰੋਗਰਾਮ ਦੇ ਫਿਲਮਾਂਕਣ ਦਾ ਆਯੋਜਨ ਕੀਤਾ ਜਾ ਰਿਹਾ ਹੈ!ਇਸ ਮੌਕੇ...

Pages