News

ਫਿਰੋਜ਼ਪੁਰ 25 ਅਕਤੂਬਰ ( ਸੰਦੀਪ ਕੰਬੋਜ ਜਈਆ) : ਪਸੂ ਪਾਲਣ , ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋ ਡੇਅਰੀ ਫਾਰਮਰਾਂ ਲਈ (30 ਦਿਨਾਂ) ਦਾ ਡੇਅਰੀ ਉਦੱਮ ਸਿਖਲਾਈ ਕੋਰਸ 12 ਨਵੰਬਰ ਤੋਂ ਪੰਜਾਬ ਵਿੱਚ ਅਲੱਗ-2 ਡੇਅਰੀ ਟ੍ਰੇਨਿੰਗ ਸੈਂਟਰਾਂ ਤੇ ਚਲਾਇਆ ਜਾ ਰਿਹਾ ਹੈ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਰਣਦੀਪ ਕੁਮਾਰ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਲਈ ਕੋਸਲਿੰਗ 1 ਨਵੰਬਰ ਨੂੰ ਰੱਖੀ ਗਈ ਹੈ ਜਿਸ ਵਿੱਚ ਦੁੱਧ ਤੋ ਪਦਾਰਥ ਬਣਾਉਣ, ਡੇਅਰੀ...
ਮੋਗਾ 25 ਅਕਤੂਬਰ(ਜਸ਼ਨ)- ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਜ਼ਿਲੇ ਦੇ ਸਮੂਹ ਕਿਸਾਨਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਣ ਰੱਖਣ ਲਈ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਤਕਨੀਕ ਵਾਲੇ ਖੇਤੀਬਾੜੀ ਸੰਦਾਂ ਰਾਹੀਂ ਇਸ ਨੂੰ ਵਰਤੋਂ ਵਿੱਚ ਲਿਆਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਪਰਾਲੀ ਦੇ ਧੂੰਏ ਕਾਰਣ ਮਨੁੱਖਾਂ ਅਤੇ ਜੀਵ-ਜੰਤੂਆਂ ਨੂੰ ਅਨੇਕ ਤਰਾਂ ਦੀਆਂ ਬੀਮਾਰੀਆਂ ਲੱਗ ਜਾਂਦੀਆਂ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਉਨਾਂ ਦੱਸਿਆ...
ਮੋਗਾ 25 ਅਕਤੂਬਰ(ਜਸ਼ਨ)- ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਐਡਮਨਿਸਟ੍ਰੇਸ਼ਨ (ਮਗਸੀਪਾ) ਪੰਜਾਬ ਦੇ ਖੇਤਰੀ ਕੇਦਰ ਬਠਿੰਡਾ ਵੱਲੋ ਭਾਰਤ ਸਰਕਾਰ ਦੇ ਪ੍ਰਸੋਨਲ ਅਤੇ ਟ੍ਰੇਨਿੰਗ ਵਿਭਾਗ (ਡੀ.ਓ.ਪੀ.ਟੀ.) ਦੇ ਸਹਿਯੋਗ ਨਾਲ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੂਚਨਾ ਅਧਿਕਾਰ ਐਕਟ 2005 ਬਾਰੇ ਜ਼ਿਲਾ ਮੋਗਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ 2 ਦਿਨਾਂ ਦਾ ਸਿਖਲਾਈ ਪ੍ਰੋਗਰਾਮ ਮੋਗਾ ਵਿਖੇ ਸ਼ੁਰੂ ਕੀਤਾ ਗਿਆ। ਇਸ ਮਹੱਤਵਪੂਰਨ ਲੋਕ ਪੱਖੀ ਪ੍ਰੋਗਰਾਮ ਦੀ ਰੂਪ ਰੇਖਾ ਪੰਜਾਬ...
ਮੋਗਾ, 25 ਅਕਤੂਬਰ (ਨਵਦੀਪ ਮਹੇਸਰੀ ):- ਮੋਗਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹੱਥ ਲੱਗੀ ਜਦੋਂ ਦੇਰ ਸ਼ਾਮ ਮੋਗਾ ਦੇ ਪਿੰਡ ਦੱਦਾਹੂਰ ਕੋਲ ਗਸ਼ਤ ਕਰ ਰਹੇ ਮੁਲਾਜ਼ਮਾਂ ਨੇ ਇੱਕ ਗੱਡੀ ਚੋਂ 1 ਕਿੱਲੋ ਅਫੀਮ ਨਾਲ 4 ਤਸਕਰਾਂ ਨੂੰ ਕਾਬੂ ਕਰ ਲਿਆ । ਥਾਣਾ ਸਦਰ ਮੁੱਖੀ ਜੇ.ਜੇ. ਅਟਵਾਲ ਨੇ ਦੱਸਿਆ ਕਿ ਗਸ਼ਤ ਦੌਰਾਨ ਇਕ ਕਾਰ ਨੂੰ ਦੂਰੋਂ ਹੱਥ ਦਿੱਤਾ ਗਿਆ ਤਾਂ ਗੱਡੀ ਚਾਲਕਾਂ ਨੇ ਪੁਲਸ ਨੂੰ ਦੇਖ ਕੇ ਗੱਡੀ ਵਾਪਿਸ ਭਜਾਉਣ ਦੀ ਕੋਸ਼ਿਸ ਕੀਤੀ ਪਰ ਪੁਲਸ ਨੇ ਉਹਨਾਂ ਦਾ ਪਿੱਛਾ ਕਰਦਿਆਂ ਜਾ...
ਮੋਗਾ, 25 ਅਕਤੂਬਰ (ਜਸ਼ਨ)-ਪਪੀਤਾ ਸਿਹਤ ਦੇ ਲਾਭਾਂ ਨਾਲ-ਨਾਲ ਸਭ ਤੋਂ ਚੰਗਾ ਫਲ ਮੰਨਿਆ ਜਾਂਦਾ ਹੈ। ਪਪੀਤਾ ਇਕ ਲੋਕਪਿ੍ਰਯਾ ਫਲ ਹੈ ਜੋ ਸਿਹਤ ਖਾਸਕਰ ਚਮੜੀ ਲਈ ਬੇਹੱਦ ਲਾਭਦਾਇਕ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਉਟ ਲਿਟਰਾ ਜੀ ਸਕੂਲ ਵਿਚ ਮਨਾਏ ਪਪੀਤਾ ਦਿਵਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਪਿ੍ਰੰਸੀਪਲ ਡਾ: ਨਿਰਮਲ ਧਾਰੀ ਨੇ ਕੀਤਾ। ਉਹਨਾਂ ਕਿਹਾ ਕਿ ਪਪੀਤੇ ਵਿਚ ਕਈ ਤਰਾਂ ਦੇ ਵਿਟਾਮਿਨ ਹੁੰਦੇ ਹਨ ਜੋ ਸਾਡੇ ਸ਼ਰੀਰ ਨੂੰ ਫਾਇਦਾ ਦਿੰਦੇ ਹਨ। ਸਕੂਲ ਡਾਇਰੈਕਟਰ ਅਨੁਜ...
ਮੋਗਾ,25 ਅਕਤੂਬਰ (ਜਸ਼ਨ): ਗੋਲਡ ਕੋਸਟ ਕਲੱਬ ਹਮੇਸ਼ਾ ਮੋਗਾ ਵਾਸੀਆਂ ਲਈ ਤਿਓਹਾਰਾਂ ਮੌਕੇ ਖਾਸ ਸੇਵਾਵਾਂ ਦੇਣ ਲਈ ਜਾਣਿਆਂ ਜਾਂਦਾ ਹੈ। ਇਸ ਵਾਰ ਵੀ ਗੋਲਡ ਕੋਸਟ ਕਲੱਬ ਵੱਲੋਂ ਸ਼ਹਿਰ ਦੀਆਂ ਮਹਿਲਾਵਾਂ ਲਈ ਕਰਵਾ ਚੌਥ ਦੇ ਸ਼ੁੱਭ ਦਿਹਾੜੇ ’ਤੇ ਮੁੱਫਤ ਮੈਂਹਦੀ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਕਲੱਬ ਦੇ ਮੈਨੇਜਿੰਗ ਡਾਇਰੈਕਟਰ ਅਨੁਜ ਗੁਪਤਾ ਨੇ ‘ਸਾਡਾ ਮੋਗਾ ਡੌਟ ਕੌਮ’ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਲਡ ਕੋਸਟ ਕਲੱਬ ਵੱਲੋਂ ਕਰਵਾ ਚੌਥ ਤੋਂ ਦੋ ਦਿਨ ਪਹਿਲਾਂ ਮਹਿਲਾਵਾਂ ਦੀ...
ਮੋਗਾ,25 ਅਕਤੂਬਰ (ਜਸ਼ਨ)- ਸ਼ੋ੍ਰਮਣੀ ਜਰਨੈਲ ਬਾਬਾ ਜੀਵਨ ਸਿੰਘ ਸੰਸਥਾ ਵੱਲੋਂ ਦਫਤਰ ਮਿੳੂਂਸੀਪਲ ਇੰਪਲਾਈਜ਼ ਫੈਡਰੇਸ਼ਨ,ਨਗਰ ਨਿਗਮ ਮੋਗਾ ਵਿਖੇ ਸਫ਼ਾਈ ਸੇਵਕ ਯੂਨੀਅਨ ਦੇ ਨਵ ਨਿਯੁਕਤ ਪ੍ਰਧਾਨ ਸ਼੍ਰੀ ਸੋਮ ਨਾਥ ਚੱਬੜ ਅਤੇ ਉਹਨਾਂ ਦੀ ਸਮੁੱਚੀ ਜਥੇਬੰਦੀ ਦਾ ਸਨਮਾਨ ਕੀਤਾ ਗਿਆ ਅਤੇ ਭਵਿੱਖ ਵਿਚ ਮੁਲਾਜ਼ਮਾਂ ਦੇ ਕੰਮਾਂ ਨੂੰ ਲੈ ਕੇ ਸ਼ੁੱਭ ਕਾਮਨਾਵਾਂ ਦਿੱਤੀਆਂ । ਇਹ ਸਨਮਾਨ ਸਮਾਰੋਹ ਸ਼ੋ੍ਰਮਣੀ ਜਰਨੈਲ ਬਾਬਾ ਜੀਵਨ ਸਿੰਘ ਸੰਸਥਾ ਦੇ ਪ੍ਰਧਾਨ ਅਵਤਾਰ ਸਿੰਘ ਮਨਾਵਾਂ ਅਤੇ ਬੰਤ ਸਿੰਘ ਸੇਖੋਂ...
ਮੋਗਾ,24 ਅਕਤੂਬਰ (ਜਸ਼ਨ): ਮੈਕਰੋ ਗਲੋਬਲ ਮੋਗਾ ਆਈਲਜ਼ ਅਤੇ ਵੀਜ਼ਾ ਸਬੰਧੀ ਸੇਵਾਵਾਂ ਦੇਣ ਵਿਚ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ। ਸਸੰਥਾ ਦੇ ਵਿਦਿਆਰਥੀ ਵਧੀਆ ਬੈਂਡ ਸਕੋਰ ਪ੍ਰਾਪਤ ਕਰਕੇ ਆਪਣਾ ,ਮਾਪਿਆਂ ਅਤੇ ਮੈਕਰੋ ਗਲੋਬਲ ਮੋਗਾ ਦਾ ਨਾਮ ਰੌਸ਼ਨ ਕਰ ਰਹੇ ਹਨ। ਮੈਕਰੋ ਗਲੋਬਲ ਮੋਗਾ ਦੇ ਮੈਨੇਜਿੰਗ ਡਾਇਰੈਕਟਰ ਸ: ਗੁਰਮਿਲਾਪ ਸਿੰਘ ਡੱਲਾ ਨੇ ਖੁਸ਼ੀ ਜ਼ਾਹਰ ਕਰਦਿਆਂ 'ਸਾਡਾ ਮੋਗਾ ਡੌਟ ਕੌਮ' ਨਿਊਜ਼ ਪੋਰਟਲ ਦੇ ਪ੍ਰਤੀਨਿੱਧ ਨੂੰ ਦੱਸਿਆ ਕਿ ਪਿਛਲੇ ਦਿਨੀਂ ਵਿਦਿਆਰਥੀ ਦੀਪਕ ਯਾਦਵ...
ਮੋਗਾ 24 ਅਕਤੂਬਰ:(ਜਸ਼ਨ)-ਦਿਹਾਤੀ ਸਵੈ-ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਦੁੱਨੇਕੇ, ਮੋਗਾ ਵਿਖੇ ਪ੍ਰਧਾਨ ਮੰਤਰੀ ਰੋਜ਼ਗਾਰ ਉੱਨਤੀ ਪ੍ਰੋਗਰਾਮ ਇੰਟਰਪ੍ਰੀਨਿਊਰ ਡੀਵੈਲਪਮੈਂਟ ਪ੍ਰੋਗਰਾਮ (ਉੱਦਮੀ ਜਾਗਰੂਕਤਾ) ਦੇ 168ਵੇਂ ਬੈਂਚ ਦੇ 13 ਸਿਖਿਆਰਥੀਆਂ ਨੁੂੰ ਸਰਟੀਫ਼ੀਕੇਟ ਵੰਡਣ ਦੀ ਰਸਮ ਸੰਸਥਾ ਦੇ ਡਾਇਰੈਕਟਰ ਐਚ.ਪੀ ਸਿੰਘ ਨੇ ਨਿਭਾਈ। ਇਸ ਮੌਕੇ ਉਨਾਂ ਨਾਲ ਬੈਂਕ ਅਧਿਕਾਰੀ ਕੋਰਸ ਕੋ-ਆਰਡੀਨੇਟਰ ਸੀ.ਪੀ.ਸਿੰਘ ਵੀ ਮੌਜੂਦ ਸਨ। ਇਸ ਮੌਕੇ ਡਾਇਰੈਕਟਰ ਐਚ.ਪੀ ਸਿੰਘ ਨੇ ਸਿਖਿਆਰਥੀਆਂ ਨੂੰ...
ਮੋਗਾ 24 ਅਕਤੂਬਰ:(ਜਸ਼ਨ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲੇ ਦੇ 13 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿੱਚ ਚਾਲੂ ਵਿੱਤੀ ਸਾਲ ਦੌਰਾਨ 1 ਅਪ੍ਰੈਲ ਤੋਂ 30 ਸਤੰਬਰ, 2018 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਕੁੱਲ 1,44,515 ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲੇ ਦੇ ਪੇਂਡੂ ਅਤੇ ਸ਼ਹਿਰੀ ਖੇਤਰ ਵਿੱਚ ਆਉਂਦੇ 13 ਸੇਵਾ ਕੇਂਦਰਾਂ...

Pages