News

ਕੋਟਕਪੂਰਾ, 2 ਅਕਤੂਬਰ (ਟਿੰਕੂ):- ਬਾਬਾ ਦੀਪ ਸਿੰਘ ਚੈਰੀਟੇਬਲ ਸੁਸਾਇਟੀ ਵੱਲੋਂ ਬਾਬਾ ਬੱੁਢਾ ਸਾਹਿਬ ਜੀ ਦੀ ਯਾਦ ’ਚ ਵਿਸ਼ੇਸ਼ ਗੁਰਮਤਿ ਸਮਾਗਮ ਸਥਾਨਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਵਿਖੇ ਬੀਤੇ ਦਿਨੀ ਕਰਵਾਇਆ ਗਿਆ। ਜਿਸ ’ਚ ਵਿਸ਼ੇਸ਼ ਤੌਰ ’ਤੇ ਪਹੰੁਚੇ ਕੇ. ਸੀ. ਪਰਾਸ਼ਰ ਐਸ.ਐਚ.ਓ ਕੋਟਕਪੂਰਾ, ਐਡਵੋਕੇਟ ਕੁਲਇੰਦਰ ਸਿੰਘ ਸੇਖੋਂ, ਪੋ੍ਰ: ਅਰੁਣਾ ਰੰਦੇਵ, ਬਲਜੀਤ ਸਿੰਘ ਅਤੇ ਗੁਰਿੰਦਰ ਸਿੰਘ ਕੋਟਕਪੂਰਾ ਵੀ ਮੌਜੂਦ ਸਨ। ਇਸ ਸਮਾਗਮ ਵਿਚ ਬੱਚਿਆਂ ਦੇ ਪੇਂਟਿੰਗ,...
ਮੋਗਾ, 2 ਅਕਤੂਬਰ (ਜਸ਼ਨ)-ਸ਼ਹਿਰ ਦੀ ਪ੍ਰਮੁੱਖ ਵਿਦਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸ਼ਤਰੀ ਦਾ ਜਨਮ ਦਿਹਾੜਾ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ, ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸ਼ਤਰੀ ਜੀ ਦੀ ਤਸਵੀਰ ਤੇ ਫੁੱਲ ਮਾਲਾਵਾਂ ਭੇਂਟ ਕਰਕੇ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ...
ਮੋਗਾ 2 ਅਕਤੂਬਰ:(ਜਸ਼ਨ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੇ ਸਮੁੱਚੇ ਦੇਸ਼ ਨੂੰ ਅਹਿੰਸਾ ਦਾ ਪਾਠ ਪੜਾਇਆ ਅਤੇ ਅਹਿੰਸਾ ਦੇ ਰਾਹ ‘ਤੇ ਚੱਲਦਿਆਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਜ਼ਾਦੀ ਸੰਘਰਸ ਵਿੱਚ ਅਹਿਮ ਯੋਗਦਾਨ ਪਾਇਆ, ਜਿਸ ਸਦਕਾ ਅੱਜ ਅਸੀਂ ਆਜ਼ਾਦ ਫ਼ਿਜ਼ਾ ਦਾ ਆਨੰਦ ਮਾਣ ਰਹੇ ਹਾਂ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਸ੍ਰੀਮਤੀ ਅਰੁਨਾ ਚੌਧਰੀ ਨੇ ਮਹਾਤਮਾ ਗਾਂਧੀ ਜੀ ਦੇ 149ਵੇਂ ਜਨਮ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ...
ਪਟਿਆਲਾ : ਸ੍ਰੀ ਮੁਕਤਸਰ ਸਾਹਿਬ ‘ਚ ਅਫੀਮ ਦੇ ਖੇਤੀ ਦੀ ਸ਼ੁਰੂਆਤ ਕਰਨ ਤੋਂ ਬਾਅਦ ਹੋਈ ਡੀ. ਡੀ. ਆਰ. ‘ਤੇ ਡਾ. ਧਰਮਵੀਰ ਗਾਂਧੀ ਨੇ ਕਾਂਗਰਸ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ। ਡਾ. ਗਾਂਧੀ ਨੇ ਕਿਹਾ ਹੈ ਕਿ ਜਦੋਂ ਤੋਂ ਪੰਜਾਬ ਵਿਚ ਅਫੀਮ ਬੰਦ ਹੋਈ ਹੈ, ਉਦੋਂ ਤੋਂ ਚਿੱਟੇ ਵਰਗੇ ਭਿਆਨਕ ਨਸ਼ਿਆਂ ਨੇ ਪੰਜਾਬ ਦੀਆ ਮਾਂਵਾਂ ਦੇ ਪੁੱਤ ਖੋਹ ਲਏ ਹਨ। ਡਾ. ਗਾਂਧੀ ਨੇ ਕਿਹਾ ਕਿ ਬਾਕੀ ਸੂਬਿਆਂ ਵਾਂਗ ਪੰਜਾਬ ਵਿਚ ਵੀ ਅਫੀਮ ਦੀ ਖੇਤੀ ਦੀ ਮਨਜ਼ੂਰੀ ਮਿਲਣੀ ਚਾਹੀਦੀ ਹੈ। ਪੰਜਾਬ ਸਰਕਾਰ ‘ਤੇ...
ਮੋਗਾ 1 ਅਕਤੂੁਬਰ:(ਜਸ਼ਨ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲਾ ਮੋਗਾ ਵੱਲੋਂ ਹਾੜੀ ਦੀਆਂ ਫ਼ਸਲਾਂ ਅਤੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ 4 ਅਕਤੂਬਰ, 2018 ਨੂੰ ਜ਼ਿਲਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਗੁਰਦੁਆਰਾ ਬਾਬਾ ਸਾਹਿਬ ਸਿੰਘ ਸ਼ਹੀਦ ਖੋਸਾ ਪਾਂਡੋ, ਜ਼ਿਲਾ ਮੋਗਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ: ਪਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਸ: ਕਾਹਨ ਸਿੰਘ ਪੰਨੂ...
ਮਾਨਸਾ, 1 ਅਕਤੂਬਰ (ਜਸ਼ਨ): ਸ਼੍ਰੋਮਣੀ ਅਕਾਲੀ ਦਲ ਅੰਦਰ ਪਹਿਲਾਂ ਹੀ ਭੂਚਾਲ ਵਰਗੀ ਸਥਿਤੀ ਬਣੀ ਹੋਈ ਹੈ ਤੇ ਅੱਜ ਮਾਨਸਾ ਤੋਂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਮਾਖਾ ਦੇ ਪਾਰਟੀ ਤੋਂ ਅਸਤੀਫ਼ੇ ਨਾਲ ਸੰਕਟ ਹੋਰ ਡੂੰਘਾ ਹੋ ਗਿਆ ਹੈ। ਪਾਰਟੀ ਦੇ ਰੂਹੇ ਰਵਾਂ ਸ: ਪ੍ਰਕਾਸ਼ ਸਿੰਘ ਬਾਦਲ ਜੋ ਹਮੇਸ਼ਾ ਪਾਰਟੀ ਨੂੰ ਗੰਭੀਰ ਸੰਕਟ ਵਿਚੋਂ ਕੱਢਣ ਦੇ ਮਾਹਿਰ ਸਿਆਸਤਦਾਨ ਵਜੋਂ ਜਾਣੇ ਜਾਂਦੇ ਹਨ ਉਹਨਾਂ ਦੇ ਸੁਚੇਤ ਯਤਨਾਂ ਦੇ ਬਾਵਜੂਦ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ...
ਡਰੋਲੀ ਭਾਈ ,1 ਅਕਤੂਬਰ (ਜਸ਼ਨ): ਡਾ: ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਕਾਰ ਸੇਵਾ ਵਾਲਿਆਂ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ‘ਗੁਰੂ ਕੇ ਮਹਿਲ’ ਡਰੋਲੀ ਭਾਈ ਵਿਖੇ 2 ਅਕਤੂਬਰ ਦਿਨ ਮੰਗਲਵਾਰ ਨੂੰ ਪਹਿਲੇ ਪਾਤਿਸ਼ਾਹ,ਜਗਤ ਗੁਰੂ, ਧੰਨ ਗੁਰੂ ਨਾਨਕ ਦੇਵ ਸਾਹਿਬ ਜੀ ਮਹਾਰਾਜ ਦੇ ਜੋਤੀ ਜੋਤ ਦਿਵਸ ਅਤੇੇ ਭਾਈ ਸਾਹਿਬ ਭਾਈ ਘਨਈਆ ਜੀ ਦੀ 300 ਸਾਲਾ ਅਕਾਲ ਚਲਾਣਾ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਹੋਵੇਗਾ । ਡਾ...
ਮੁੰਬਈ,1 ਅਕਤੂਬਰ (ਪੱਤਰ ਪਰੇਰਕ)- ਸਵਰਗੀ ਰਾਜ ਕਪੂਰ ਦੀ ਧਰਮਪਤਨੀ ਕਿ੍ਰਸ਼ਨਾ ਰਾਜ ਕਪੂਰ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ 87 ਵਰਿਆਂ ਦੇ ਸਨ। ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਇਸ ਖਬਰ ਦੀ ਪੁਸ਼ਟੀ ਕੀਤੀ ਹੈ। ਉਹਨਾਂ ਦੇ ਸਪੁੱਤਰ ਰਣਧੀਰ ਕਪੂਰ ਨੇ ਨਿੳੂਜ਼ ਏਜੰਸੀ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਦੀ ਮਾਤਾ ਦਾ ਅੱਜ ਸਵੇਰੇ ਦਿਲ ਦੀ ਦੜਕਨ ਰੁੱਕ ਜਾਣ ਕਾਰਨ ਦੇਹਾਂਤ ਹੋ ਗਿਆ । ਸ਼੍ਰੀਮਤੀ ਕਿ੍ਰਸ਼ਨਾ ਰਾਜ ਕਪੂਰ ਦੀ ਪੋਤੀ ਰਿਧਿਮਾ ਕਪੂਰ ਸਾਹਨੀ ਨੇ ਇੰਸਟਾਗਰਾਮ...
ਮੋਗਾ 30 ਸਤੰਬਰ:(ਜਸ਼ਨ): ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਖੇਤੀਬਾੜੀ ਵਿਭਾਗ ਮੋਗਾ ਵੱਲੋਂ ਕਿਸਾਨ ਜਾਗਰੂਕਤਾ ਤੇ ਸਿਖਲਾਈ ਕੈਂਪਾਂ ਰਾਹੀਂ ਜ਼ਮੀਨੀ ਪੱਧਰ ‘ਤੇ ਕਿਸਾਨਾਂ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਅਸਰਦਾਰ ਢੰਗ ਨਾਲ ਠੱਲ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ: ਪਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ‘ ਤਹਿਤ ਪਿੰਡ ਪੰਡੋਰੀ ਅਰਾਈਆਂ...
ਚੰਡੀਗੜ, 30 ਸਤੰਬਰ(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਉਨਾਂ ਤੇ ਉਨਾਂ ਦੀ ਸਰਕਾਰ ਦੇ ਕੰਮਕਾਜ ’ਤੇ ਕੀਤੀਆਂ ਟਿਪਣੀਆਂ ਨੂੰ ਬੇਤੁਕੀਆਂ ਅਤੇ ਹਾਸੋਹੀਣਾ ਕਰਾਰ ਦਿੰਦੇ ਹੋਏ ਕੇਂਦਰ ਵਿੱਚ ਭਾਜਪਾ ਸਰਕਾਰ ਦੇ ਫੇਲ ਹੋ ਜਾਣ ਤੋਂ ਲੋਕਾਂ ਦਾ ਧਿਆਨ ਦੂਜੇ ਪਾਸੇ ਲਾਉਣ ਲਈ ਘਟਿਆ ਹੱਥਕੰਡੇ ਵਰਤਣ ਦਾ ਸ਼ਵੇਤ ਮਲਿਕ ’ਤੇ ਦੋਸ਼ ਲਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੂਬੇ ਨੂੰ ਚਲਾਉਣ ਲਈ ਉਨਾਂ ਨੂੰ ਫਤਵਾ...

Pages