News

ਸਾਦਿਕ/ਕੋਟਕਪੂਰਾ, 24 ਸਤੰਬਰ (ਟਿੰਕੂ) :- ਸਮਾਜਿਕ ਬੁਰਾਈਆਂ ਦੀ ਦਲਦਲ ਵਿਚੋਂ ਨਿੱਕਲ ਕੇ ਨਾਮਵਰ ਫਿਲਮ ਦੇ ਲੇਖਕ ਬਣੇ ਮਿੰਟੂ ਗੁਰੂਸਰੀਆ ਦਾ ਵਿਸ਼ੇਸ਼ ਸਨਮਾਨ ਸਮਾਰੋਹ ਸਥਾਨਕ ਵਿਸ਼ਵਕਰਮਾ ਭਵਨ ਵਿਖੇ ਜੀ ਆਇਆਂ ਨੂੰ ਸੱਥ ਸਾਦਿਕ ਵੱਲੋਂ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮਿੰਟੂ ਗੁਰੂਸਰੀਆ ਤੇ ਵਿਸੇਸ਼ ਮਹਿਮਾਨ ਵਜੋਂ ਦਰਸ਼ਨ ਜਟਾਣਾ ਨੇ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਆਰਟ ਕੌਂਸਲ ਪੰਜਾਬ ਸਰਕਾਰ ਦੇ ਵਿਸ਼ੇਸ਼ ਅਧਿਕਾਰੀ ਨਿੰਦਰ ਘੁਗਿਆਣਵੀ ਨੇ ਕੀਤੀ। ਮੰਚ ਸੰਚਾਲਨ...
ਕੋਟਕਪੂਰਾ, 24 ਸਤੰਬਰ (ਟਿੰਕੂ) :- ਸਥਾਨਕ ਮੁਹੱਲਾ ਪ੍ਰੇਮ ਨਗਰ ਵਿਖੇ ਮੀਂਹ ਦੌਰਾਨ ਮਕਾਨ ਦੀ ਛੱਤ ਡਿੱਗ ਪੈਣ ਕਾਰਨ ਭਾਂਵੇ ਨਿੱਤ ਵਰਤੋਂ ਵਾਲਾ ਜਰੂਰੀ ਸਮਾਨ ਨੁਕਸਾਨਿਆ ਗਿਆ ਪਰ ਘਰ ਦੇ ਮਾਲਕ ਵਾਲ-ਵਾਲ ਬਚ ਗਏ। ਘਰ ਦੇ ਮਾਲਕ ਪੂਰਨ ਚੰਦ ਨੇ ਦੱਸਿਆ ਕਿ ਉਹ ਆਪਣੀ ਪਤਨੀ ਅਤੇ ਲੜਕੇ ਸਮੇਤ ਘਰ ਦੇ ਕਮਰੇ ਅੰਦਰ ਸੁੱਤਾ ਪਿਆ ਸੀ ਕਿ ਸਵੇਰੇ 5:30 ਵਜੇ ਦੇ ਕਰੀਬ ਉਨਾਂ ਦੇ ਲੜਕੇ ਦੀ ਨੀਂਦ ਖੁੱਲੀ ਤੇ ਉਸਨੇ ਕੁੱਝ ਸੀਮੈਂਟ ਦੇ ਟੁਕੜੇ ਛੱਤ ਤੋਂ ਡਿੱਗਦੇ ਹੋਏ ਵੇਖੇ ਲੜਕੇ ਨੇ ਤੁਰੰਤ...
ਕੋਟਕਪੂਰਾ, 24 ਸਤੰਬਰ (ਟਿੰਕੂ) :- ਅੱਜ ਕੱਲ ਦੇ ਦੌੜ ਭੱਜ ਵਾਲੇ ਜੁਗ ’ਚ ਜਦ ਹਰ ਇੱਕ ਇਨਸਾਨ ਆਪਣੇ ਆਪ ’ਚ ਐਨਾ ਵਿਆਸਤ ਹੈ ਕਿ ਸਮਾਜ ਲਈ ਕੁਝ ਕਰਨ ਦੀ ਵਿਹਲ ਹੀ ਨਹੀਂ ਹੁੰਦੀ, ਉਥੇ ਕੁਝ ਸ਼ਖਸ਼ੀਆਂ, ਕੁਝ ਸੰਸਥਾਵਾਂ ਅਜਿਹੀਆਂ ਵੀ ਹਨ, ਜੋ ਨਿਰਸਵਾਰਥ ਭਾਵਨਾ ਨਾਲ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਰਹਿੰਦੀਆਂ ਹਨ, ਬਾਬਾ ਫਰੀਦ ਸੁਸਾਇਟੀ ਫਰੀਦਕੋਟ ਵੱਲੋਂ ਹਰ ਸਾਲ ਅਜਿਹੀਆਂ ਸ਼ਖਸ਼ੀਅਤਾ ਦਾ ਸਨਮਾਨ ਕੀਤਾ ਜਾਂਦਾ ਹੈ, ਇਸੇ ਲੜੀ ਤਹਿਤ ਇਸ ਵਾਰ ਗੁਰਪ੍ਰੀਤ ਸਿੰਘ ਮਿੰਟੂ ਮੁੱਖ...
ਮੋਗਾ,24 ਸਤੰਬਰ(ਜਸ਼ਨ): ਦੇਸ਼ ਭਗਤ ਕਾਲਜ ਮੋਗਾ ਵਿਖੇ 25-26 ਅਕਤੂਬਰ ਨੂੰ ਮਾਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਟੀ ਬਠਿੰਡਾ ਯੂਥ ਫੈਸਟੀਵਲ ਹੋ ਰਿਹਾ ਹੈ। ਇਸ ਦਾ ਫੈਸਲਾ ਵਾਈਸ ਚਾਂਸਲਰ ਡਾ: ਮੋਹਨ ਪਾਲ ਸਿੰਘ ਈਸ਼ਰ ਵੱਲੋਂ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ।ਇਹ ਯੂਥ ਫੈਸਟੀਵਲ ਦੋ ਦਿਨ ਚੱਲੇਗਾ ਅਤੇ ਇਸ ਵਿੱਚ ਸਾਹਿਤਕ,ਟੈਕਨੀਕਲ,ਫਨ,ਕਲਚਰਲ ਦਾ ਮੁਕਾਬਲਾ ਹੋਵੇਗਾ।ਇਸ ਯੂਥ ਫੈਸਟੀਵਲ ਦੇ ਇੰਨਚਾਰਜ ਸ੍ਰੀ ਅਨੁਰੀਸ਼ ਮੰਗਲਾ ਅਤੇ ਮੈਡਮ ਦਮਨਪ੍ਰੀਤ ਕੌਰ ਹੋਣਗੇ। ਮਹਾਰਾਜਾ...
ਮੋਗਾ 24 ਸਤੰਬਰ:(ਜਸ਼ਨ)- ਡਿਪਟੀ ਕਮਿਸ਼ਨਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ‘ਮਿਸ਼ਨ ਤੰਦਰੁਸਤ ਪੰਜਾਬ‘ ਤਹਿਤ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ, ਸਗੋਂ ਇਸ ਨੂੰ ਆਪਣੇ ਖੇਤਾਂ ਵਿੱਚ ਹੀ ਮਿਲਾਉਣ ਲਈ ਹੰਭਲਾ ਮਾਰਨ। ਉਨਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਜਿੱਥੇ ਇਨਸਾਨਾਂ ਤੇ ਪਸ਼ੂਆਂ ‘ਚ ਬੀਮਾਰੀਆਂ ਦੇ ਫ਼ੈਲਾਅ ਤੋਂ ਬਚਿਆ ਜਾ ਸਕਦਾ ਹੈ, ਉੱਥੇ ਵਾਤਾਵਰਣ ਪ੍ਰਦੂਸ਼ਣ ਤੋਂ ਵੀ ਨਿਜਾਤ ਪਾਈ ਜਾ ਸਕਦੀ...
ਮੋਗਾ, 24 ਸਤੰਬਰ(ਜਸ਼ਨ)-ਸਿਹਤ ਤੇ ਪ੍ਰੀਵਾਰ ਭਲਾਈ ਵਿਭਾਗ ਪੰਜਾਬ, ਚੰਡੀਗੜ ਵੱਲੋਂ ਭੇਜੀ ਗਈ ਜਾਗਰੂਕਤਾ ਵੈਨ ਰਾਹੀਂ ਸਿਹਤ ਬਲਾਕ ਡਰੋਲੀ ਭਾਈ ਦੀਆਂ ਟੀਮਾਂ ਵੱਲੋਂ ਸਿਵਲ ਸਰਜਨ ਮੋਗਾ ਡਾ. ਸੁਸ਼ੀਲ ਜੈਨ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਇੰਦਰਵੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੱਖ-ਵੱਖ ਸਕੂਲਾਂ ਤੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੀ ਅਗਵਾਈ ਬੀ.ਈ.ਈ. ਰਛਪਾਲ ਸਿੰਘ ਸੋਸਣ ਤੇ ਐਸ.ਆਈ. ਬਲਰਾਜ ਸਿੰਘ ਸਿੱਧੂ ਵੱਲੋਂ ਕੀਤੀ ਗਈ। ਇਸ ਦੌਰਾਨ...
ਧਰਮਕੋਟ,23 ਸਤੰਬਰ(ਜਸ਼ਨ)-:ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ‘ਚ ਹਲਕਾ ਧਰਮਕੋਟ ਤੋਂ ਕਾਂਗਰਸ ਪਾਰਟੀ ਨੇ ਕੀਤੀ ਹੂੰਝਾ ਫੇਰ ਜਿੱਤ ’ਤੇ ਖੁਸ਼ੀ ਪ੍ਰਗਟ ਕਰਦਿਆਂ ਅੱਜ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਨੇ ਵਿਸ਼ੇਸ਼ ਪਰੈਸ ਕਾਨਫਰੰਸ ਦੌਰਾਨ ਆਖਿਆ ਕਿ ਜਿਸ ਤਰਾਂ ਇਸ ਵਾਰ ਵੋਟਰਾਂ ਨੇ ਕਾਂਗਰਸ ਦਾ ਸਾਥ ਦਿੱਤਾ ਉਸੇ ਤਰਾਂ ਉਹ ਉਹਨਾਂ ਦਾ ਸਰਪੰਚੀ ਦੀਆਂ ਵੋਟਾਂ ਅਤੇ ਫਿਰ 2019 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਮੌਕੇ ਨਿੱਠ ਕੇ ਸਾਥ ਦੇਣਗੇ। ਉਹਨਾਂ ਆਖਿਆ ਕਿ ਧਰਮਕੋਟ ਹਲਕੇ...
ਮੋਗਾ ,23 ਸਤੰਬਰ (ਜਸ਼ਨ): ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ਜੀ ਵੱਲੋਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਅਤੇ ਮੁੱਖ ਪ੍ਰਬੰਧਕ ਭਾਈ ਹਰਪ੍ਰੀਤ ਸਿੰਘ ਡੋਨੀ ਚੜਿੱਕ ਦੀ ਦੇਖ-ਰੇਖ ਹੇਠ ਧੰਨ-ਧੰਨ ਬਾਬਾ ਨੰਦ ਸਿੰਘ ਜੀ ਕਲੇਰਾਂ ਵਾਲੇ ਮਹਾਂਪੁਰਖਾਂ ਦੀ ਮਿੱਠੀ ਯਾਦ ਨੂੰ ਸਮਰਪਿਤ ਕਰਕੇ ਸਲਾਨਾ ਬਰਸੀ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਸਮਾਗਮ ਦੇ ਦੂਸਰੇ ਦਿਨ ਸੰਗਤਾਂ ਦੁਆਰਾ ਪ੍ਰਕਾਸ਼ ਕਰਵਾਏ ਹੋਏ 61...
ਜੈਤੋ, 23 ਸਤੰਬਰ (ਮਨਜੀਤ ਸਿੰਘ ਢੱਲਾ)- ਸਮਾਜ ਸੇਵੀ ਸੰਸਥਾ ਰੋਟਰੀ ਭਵਨ ਬਠਿੰਡਾ ਰੋਡ ਜੈਤੋ ਵਿਖੇ ਅੱਜ ਨਿਉਰੋਥਰੈਪੀ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ। ਜਿਸ ਦਾ ਰਸਮੀ ਉਦਘਾਟਨ ਰੋਟਰੀ ਕਲੱਬ ਦੇ ਪ੍ਰਧਾਨ ਸ੍ਰੀ ਵਿਸ਼ਾਲ ਡੋਡ ਤੇ ਸਮੂਹ ਮੈਂਬਰ ਸਾਹਿਬਾਨ ਦੀ ਹਾਜ਼ਰੀ ਵਿੱਚ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਵਿਸ਼ਾਲ ਡੋਡ ਨੇ ਕਿਹਾ ਕਿ ਨਿਉਰੋਥਰੈਪੀ ਪ੍ਰਣਾਲੀ ਰਾਹੀਂ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕੈਂਪ ਵਿੱਚ ਇਲਾਜ ਕਰਨ ਲਈ ਪਹੁੰਚੀ ਮਾਹਿਰ...
ਚੰਡੀਗੜ ,23 ਸਤੰਬਰ (ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੰਬੀ ਦੇ ਪਿੰਡ ਕਿਲਿਆਂ ਵਾਲੀ ਵਿਖੇ 7 ਅਕਤੂਬਰ ਨੂੰ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ ਸਿੰਘ ਬਾਦਲ ਦੇ ਜੱਦੀ ਹਲਕੇ ਵਿਚ ਹੋਣ ਵਾਲੀ ਇਹ ਰੈਲੀ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਸੰਦਰਭ ਵਿਚ ਕੀਤੀ ਜਾ ਰਹੀ ਹੈ। ਚੰਡੀਗੜ ਵਿਖੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਇਕ ਵਫ਼ਦ ਨੇ ਅੱਜ 7 ਅਕਤੂਬਰ ਨੂੰ ਹੋਣ ਵਾਲੀ...

Pages