News

ਮੋਗਾ,10 ਸਤੰਬਰ(ਜਸ਼ਨ): ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਫੈਸਲੇ ਮੁਤਾਬਕ ਬੱਸ ਸਟੈਂਡ ਮੋਗਾ ਵਿਖੇ ਪੰਜਾਬ ਰੋਡਵੇਜ਼/ ਪਨਬੱਸ ਮੁਲਾਜ਼ਮਾਂ ਨੇ ਵਿਸ਼ਾਲ ਗੇਟ ਰੈਲੀ ਕੀਤੀ। ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਐਕਸ਼ਨ ਕਮੇਟੀ ਮੈਂਬਰ ਕਾਮਰੇਡ ਜਗਦੀਸ਼ ਸਿੰਘ ਚਾਹਲ ਅਤੇ ਰਛਪਾਲ ਸਿੰਘ ਮੌਜਗੜ੍ਹ ਨੇ ਕਿਹਾ ਕਿ ਟ੍ਰਾਂਸਪੋਰਟ ਮੰਤਰੀ ਦੇ ਅੜੀਅਲ ਵਤੀਰੇ ਦੇ ਖਿਲਾਫ਼ ਪਿਛਲੇ ਦਿਨੀਂ 28 ਅਗਸਤ 2018 ਨੂੰ ਪੂਰੇ ਪੰਜਾਬ ਅੰਦਰ ਦੋ ਘੰਟੇ 12 ਵਜੇ ਤੋਂ 14 ਵਜੇ ਤੱਕ ਬੱਸ ਸਟੈਂਡ...
ਮੋਗਾ 10 ਸਤੰਬਰ:(ਜਸ਼ਨ):ਡਿਪਟੀ ਕਮਿਸ਼ਨਰ ਸ. ਡੀ.ਪੀ.ਐਸ ਖਰਬੰਦਾ ਨੇ ਅੱਜ ਲੁਧਿਆਣਾ ਤੋਂ ਤਲਵੰਡੀ ਭਾਈ ਤੱਕ ਰਾਸ਼ਟਰੀ ਮਾਰਗ ਦੇ ਮੋਗਾ ਸ਼ਹਿਰ ਵਿੱਚ ਕੀਤੇ ਜਾ ਰਹੇ ਚਾਰ ਮਾਰਗੀਕਰਨ ਦੇ ਕੰਮਾਂ ਦਾ ਜ਼ਾਇਜਾ ਲਿਆ। ਇਸ ਮੌਕੇ ਉਨਾਂ ਨਾਲ ਸਹਾਇਕ ਕਮਿਸ਼ਨਰ (ਜਨਰਲ) ਲਾਲ ਵਿਸਵਾਸ਼ ਬੈਂਸ, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਪ੍ਰੋਜੈਕਟ ਡਾਇਰੈਕਟਰ ਬੀ.ਐਸ.ਚੌਹਾਨ, ਰਾਸ਼ਟਰੀ ਮਾਰਗ ਦਾ ਨਿਰਮਾਣ ਕਰ ਰਹੀ ਐਸਲ ਕੰਪਨੀ ਦੇ ਪ੍ਰੋਜੈਕਟ ਇੰਚਾਰਜ ਸੰਜੀਵ ਮਿਸ਼ਰਾ, ਕਾਰਜਕਾਰੀ ਇੰਜੀਨੀਅਰ ਲੋਕ...
ਕੋਟਕਪੂਰਾ, 10 ਸਤੰਬਰ (ਟਿੰਕੂ) :- ਪੀ.ਬੀ.ਜੀ ਵੈਲਫੇਅਰ ਕਲੱਬ ਵੱਲੋਂ ਅੱਜ ਪ੍ਰਧਾਨ ਰਾਜੀਵ ਮਲਿਕ ਦੀ ਅਗਵਾਈ ਹੇਠ ਸਥਾਨਕ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ ਕੁਲਦੀਪ ਧੀਰ ਦੇ ਜਨਮਦਿਨ ਦੀ ਖੁਸ਼ੀ ’ਚ ਖੂਨਦਾਨ ਕੈਂਪ ਲਾਇਆ ਗਿਆ,ਜਿਸ ਦੀ ਸ਼ੁਰੂਆਤ ਮਨਵਿੰਦਰਬੀਰ ਸਿੰਘ ਡੀ.ਐਸ.ਪੀ ਕੋਟਕਪੂਰਾ ਤੇ ਐਸ.ਐਮ.ਓ ਡਾ. ਕੁਲਦੀਪ ਧੀਰ ਨੇ ਖੁਦ ਖੂਨਦਾਨ ਕਰਕੇ ਕੀਤੀ। ਪੀਬੀਜੀ ਵੈਲਫੇਅਰ ਕਲੱਬ ਦੇ ਪੇ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਅਤੇ ਦਿਹਾਤੀ...
ਕੋਟਕਪੂਰਾ, 10 ਸਤੰਬਰ (ਜਸ਼ਨ ) :- ਸਥਾਨਕ ਪੈ੍ਰਸ ਕਲੱਬ ਦੇ ਪ੍ਰਧਾਨ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਆਪਣੇ ਮਾਤਾ-ਪਿਤਾ ਦੀ ਯਾਦ ’ਚ ਸਥਾਨਕ ਮਿਉਂਸਪਲ ਪਾਰਕ ਵਿਖੇ ਸੁਹੰਜਣਾ ਦੇ ਬੂਟੇ ਲਾ ਕੇ ਪ੍ਰਣ ਕੀਤਾ ਕਿ ਉਹ ਇਹਨਾ ਬੂਟਿਆਂ ਦੇ ਮੁਕੰਮਲ ਤਿਆਰ ਹੋ ਜਾਣ ਤੱਕ ਇਨਾਂ ਦੀ ਸਾਂਭ ਸੰਭਾਲ ਕਰੇਗਾ। ‘ਸੀਰ’ ਸੰਸਥਾ ਬਲਾਕ ਕੋਟਕਪੂਰਾ ਦੇ ਪ੍ਰਧਾਨ ਅਮਨਦੀਪ ਸਿੰਘ ਘੋਲੀਆ ਨੇ ਦੱਸਿਆ ਕਿ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਆਪਣੇ ਭਰਾਵਾਂ ਅਤੇ ਸਮੁੱਚੇ ਪਰਿਵਾਰ ਸਮੇਤ ਇਹ ਨਵੀਂ ਪਿਰਤ ਪਾਉਣ...
ਮੋਗਾ, 10 ਸਤੰਬਰ (ਜਸ਼ਨ)-ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਵਿਚ ਐਸ.ਐਸ.ਪੀ. ਮੋਗਾ ਗੁਰਪ੍ਰੀਤ ਸਿੰਘ ਤੂਰ ਦੇ ਦਿਸ਼ਾ-ਨਿਰਦੇਸ਼ਾਂ ਤੇ ਔਰਤਾਂ ਦੀ ਸੁਰੱਖਿਆ ਅਤੇ ਟ੍ਰੈਫਿਕ ਐਜੂਕੇਸ਼ਨ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਪ੍ਰਭਾਰੀ ਏ.ਐਸ.ਆਈ. ਤਰਸੇਮ ਸਿੰਘ, ਮਹਿਲਾ ਸਿਪਾਹੀ ਸਿਮਰਨਜੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ, ਜਿਨਾਂ ਦਾ ਸਕੂਲ ਚੇਅਰਮੈਨ ਅਨੁਜ ਗੁਪਤਾ, ਪਿ੍ਰੰਸੀਪਲ ਨਿਰਮਲ ਧਾਰੀ ਤੇ ਸਟਾਫ ਨੇ ਸਵਾਗਤ...
ਮੋਗਾ 10 ਸਤੰਬਰ (ਪੱਤਰ ਪਰੇਰਕ) : ਡਾ. ਐਸ.ਪੀ. ਸਿੰਘ ਉਬਰਾਏ ਮਨੁੱਖਤਾ ਨੂੰ ਪ੍ਰਣਾਏ ਹੋਏ ਇਨਸਾਨ ਹਨ, ਜੋ ਆਪਣੀ ਕਮਾਈ ਦਾ 90 ਪ੍ਰਤੀਸ਼ਤ ਹਿੱਸਾ ਜਰੂਰਤਮੰਦ ਲੋਕਾਂ ਲਈ ਖਰਚ ਕਰ ਰਹੇ ਹਨ ਤੇ ਉਹ ਹਰ ਲੋੜਵੰਦ ਦੀ ਬਿਨਾਂ ਕਿਸੇ ਭੇਦਭਾਵ ਤੋਂ ਮੱਦਦ ਕਰ ਰਹੇ ਹਨ ਤੇ ਆਪਣੇ ਕੰਮਾਂ ਰਾਹੀਂ ਸਿੱਖੀ ਸਿਧਾਤਾਂ ਦਾ ਪ੍ਚਾਰ ਪੂਰੀ ਦੁਨੀਆਂ ਵਿੱਚ ਕਰ ਰਹੇ ਹਨ । ਇਹਨਾ ਵਿਚਾਰਾਂ ਦਾ ਪ੍ਗਟਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਦੇ ਚੇਅਰਮੈਨ ਗੁਰਬਚਨ ਸਿੰਘ ਗਗੜਾ ਨੇ ਅੱਜ ਸੰਸਥਾ ਦੇ...
ਮੋਗਾ ,10 ਸਤੰਬਰ (ਜਸ਼ਨ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਿਤ ਮਾਮਲਿਆਂ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ਤੇ ਅਮਲ ਕਰਦਿਆਂ ਪੰਜਾਬ ਸਰਕਾਰ ਵੱਲੋਂ ਪੰਜ ਮੈਂਬਰੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ ਕੀਤਾ ਗਿਆ ਹੈ । ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਸ੍ਰੀ ਪ੍ਰਬੋਧ ਕੁਮਾਰ ਇਸ ਕਮੇਟੀ ਦੇ ਮੁਖੀ ਹੋਣਗੇ। ਇਹ ਪੰਜ ਮੈਂਬਰੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲਿਆਂ ਨਾਲ ਸਬੰਧਤ ਕੇਸਾਂ ਅਤੇ ਐੱਫ ਆਈ...
ਨੱਥੂਵਾਲਾ ਗਰਬੀ, 10 ਸਤੰਬਰ (ਜਸ਼ਨ): -ਗੁਰਦੁਆਰਾ ਇਕੋਤਰੀਸਰ ਸਾਹਿਬ (ਪਿੰਡ ਕਰਾੜਵਾਲਾ) ਵਿਖੇ ਸੰਗਤਾਂ ਦੇ ਸਹਿਯੋਗ ਨਾਲ ਨਵੇ ਬਣ ਰਹੇ ਸ਼੍ਰੀ ਦਰਬਾਰ ਹਾਲ ਅਤੇ ਸੰਤ ਬਾਬਾ ਦਿਓਜ਼ ਦਾਸ ਲੰਗਰ ਹਾਲ ਦਾ ਨੀਂਹ ਪੱਥਰ ਸ਼੍ਰੀ ਸੁਖਮਨੀ ਸਾਹਿਬ ਜੀ ਦੀ ਬਾਣੀ ਦੇ ਭੋਗ ਉਪਰੰਤ ਰੱਖਿਆ ਜਾਵੇਗਾ।ਇਸ ਮੌਕੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਸੰਤ ਬਾਬਾ ਲਾਲ ਦਾਸ ਜੀ ਲੰਗੇਆਣੇ ਨੇ ਦੱਸਿਆ ਕਿ ਨੀਂਹ ਪੱਥਰ ਰੱਖਣ ਦੀ ਰਸਮ ਪੰਜ ਮਹਾਪੁਰਸ਼ਾਂ ਵੱਲੋਂ ਕੀਤੀ ਜਾਵੇਗੀ ਜਿੰਨਾ...
(ਫਿਰੋਜ਼ਪੁਰ ਤੋ ਸੰਦੀਪ ਕੰਬੋਜ ਜਈਆ ਦੀ ਵਿਸ਼ੇਸ਼ ਰਿਪੋਰਟ) :ਸਾਰਾਗੜੀ ਦਾ ਸਾਕਾ ਬਲੀਦਾਨ ਦੀ ਇੱਕ ਅਜਿਹੀ ਅਦੁੱਤੀ ਕਹਾਣੀ ਹੈ ਜਿਸ ਦੀ ਮਿਸਾਲ ਦੁਨੀਆਂ ਭਰ ਵਿੱਚ ਨਹੀਂ ਮਿਲਦੀ। ਇਹ ਸਾਕਾ ਸਿੱਖ ਰੈਜਮੈਂਟ ਦੇ ਉਹਨਾਂ 21 ਸੂਰਬੀਰ ਬਹਾਦਰ ਸੈਨਿਕਾਂ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਨੇ 12 ਸਤੰਬਰ 1897 ਨੂੰ ਸਾਰਾਗੜ੍ਹੀ ਕਿਲ੍ਹੇ ਦੀ ਰੱਖਿਆ ਕਰਦੇ, 10,000 ਪਠਾਣਾਂ ਵੱਲੋਂ ਕੀਤੇ ਗਏ ਹਮਲੇ ਦਾ ਮੁਕਾਬਲਾ ਕਰਦੇ ਹੋਏ ਸ਼ਹੀਦੀ ਜਾਂਮ ਪੀਤਾ। ਇਸ ਤਰ੍ਹਾਂ ਉਨ੍ਹਾਂ ਭਾਰਤ ਦੇ ਇਤਿਹਾਸ...
ਬਰਗਾੜੀ.10 ਸਤੰਬਰ ( ਸਤਨਾਮ ਬੁਰਜ ਹਰੀਕਾ/ ਮਨਪ੍ਰੀਤ ਸਿੰਘ ਬਰਗਾੜੀ) ਸਰਬੱਤ ਖ਼ਾਲਸਾ ਜਥੇਦਾਰਾਂ ਵੱਲੋਂ ਪਿਛਲੀ ਇੱਕ ਜੂਨ ਤੋਂ ਬਰਗਾੜੀ ਦੀ ਦਾਣਾ ਮੰਡੀ ਵਿੱਚ ਲਗਾਇਆ ਇਨਸਾਫ਼ ਮੋਰਚਾ 102ਵੇਂ ਦਿਨ ਵੀ ਜਾਰੀ ਰਿਹਾ ਇਸ ਸਮੇਂ ਦਾਣਾ ਮੰਡੀ ਦੇ ਵਿੱਚ ਹਜ਼ਾਰਾਂ ਸਿੱਖ ਸੰਗਤਾਂ ਦੇ ਕਾਫਲੇ ਪੁੱਜੇ ਹੋਏ ਸਨ ਗੁਰੂ ਕਾ ਲੰਗਰ ਅਤੁੱਟ ਵਰਤ ਰਿਹਾ ਸੀ ਅਤੇ ਰਾਗੀ ਢਾਡੀ ਕਵੀਸ਼ਰ ਪਰਚਾਰਕ ਕਥਾ ਕੀਰਤਨ ਦੁਆਰਾ ਸਿੱਖ ਸੰਗਤਾਂ ਨੂੰ ਗੁਰਬਾਣੀ ਇਤਿਹਾਸ ਨਾਲ ਜੋੜ ਰਹੇ ਸਨ ਇਸ ਸਮੇਂ ਜਥੇਦਾਰ ਭਾਈ...

Pages