News

ਮੋਗਾ, 10 ਸਤੰਬਰ(ਜਸ਼ਨ): ਤੇਲ ਦੀਆਂ ਕੀਮਤਾਂ ‘ਚ ਕੀਤੇ ਜਾ ਰਹੇ ਵਾਧੇ ਖਿਲਾਫ ਅੱਜ ਮੋਗਾ ਦੇ ਮੁੱਖ ਚੌਕ ‘ਚ ਕਾਂਗਰਸ ਆਗੂਆਂ ਅਤੇ ਵਰਕਰਾਂ ਨੇ ਰੋਹ ਭਰਪੂਰ ਪ੍ਰਦਸ਼ਨ ਕੀਤਾ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਐਮ.ਐਲ.ਏ. ਡਾ.ਹਰਜੋਤ ਕਮਲ ਨੇ ਕੀਤੀ । ਇਸ ਮੌਕੇ ਕਾਂਗਰਸ ਦੇ ਜ਼ਿਲਾ ਪ੍ਧਾਨ ਕਰਨਲ ਬਾਬੂ ਸਿੰਘ,ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ, ਸੂਬਾ ਸਕੱਤਰ ਰਵਿੰਦਰ ਗਰੇਵਾਲ, ਮਹਿਲਾ ਕਾਂਗਰਸ ਦੀ ਸ਼ਹਿਰੀ ਪ੍ਰਧਾਨ ਵੀਰਪਾਲ ਕੌਰ ਜੌਹਲ,ਕੌਂਸਲਰ ਨਰਿੰਦਰਪਾਲ ਸਿੱਧੂ,ਰੀਮਾ ਰਾਣੀ ਬਲਾਕ ਪ੍ਧਾਨ,...
ਚੰਡੀਗੜ/ ਸੁਲਤਾਨਪੁਰ ਲੋਧੀ, 10 ਸਤੰਬਰ :(ਜਸ਼ਨ): ਅਗਲੇ ਸਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਵ ਪੱਧਰੀ ਸਮਾਗਮ ਦੀ ਸਫ਼ਲਤਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਤ ਸਮਾਜ ਤੋਂ ਇਸ ਸਮਾਗਮ ਵਡਮੁੱਲੇ ਵਿਚਾਰਾਂ, ਸੁਝਾਵਾਂ ਅਤੇ ਸਹਿਯੋਗ ਦੀ ਮੰਗ ਕੀਤੀ। ਅੱਜ ਇਥੇ ਸੰਤ ਸਮਾਜ ਦੇ ਪ੍ਰਤੀਨਿਧਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਹ ਸਮਾਗਮ ਉਨਾਂ ਦੀ ਸਰਕਾਰ ਦੌਰਾਨ...
ਨਿਹਾਲ ਸਿੰਘ ਵਾਲਾ,10 ਸਤੰਬਰ (ਜਸ਼ਨ)-ਬਲਾਕ ਸੰਮਤੀ ਜ਼ੋਨ ਦੀਨਾ ਸਾਹਿਬ ਤੋਂ ਰੁਪਿੰਦਰ ਸਿੰਘ ਦੀਨਾ ਬਿਨਾਂ ਮੁਕਾਬਲੇ ਜੇਤੂ ਰਹੇ ਨੇ। ਨਿਹਾਲ ਸਿੰਘ ਵਾਲਾ ਤੋਂ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੇ ਸਿਆਸੀ ਸਕੱਤਰ ਰੁਪਿੰਦਰ ਸਿੰਘ ਦੀਨਾ ਦੇ ਨਿਰਵਿਰੋਧ ਚੁਣੇ ਜਾਣ ’ਤੇ ਪਾਰਟੀ ਦੇ ਕਾਰਕੰੁਨਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਰੁਪਿੰਦਰ ਸਿੰਘ ਦੀਨਾ ਨੇ ‘ਸਾਡਾ ਮੋਗਾ ਡੌਟ ਕੌਮ’ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਹਨਾਂ ਦੀ ਜਿੱਤ ਪਿੱਛੇ...
ਮੋਗਾ, 10 ਸਤੰਬਰ (ਜਸ਼ਨ)-ਮਾਲਵਾ ਦੀ ਪ੍ਰਸਿੱਧ ਵਿਦਅਕ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਖੇਤਰ ਦੀ ਸਭ ਤੋਂ ਪ੍ਰਮੁੱਖ ਸਿੱਖਿਆ ਸੰਸਥਾ ਹੈ। ਸਕੂਲ ਨੇ ਇਕ ਵਾਰ ਫਿਰ ਤੋਂ ਆਪਣੇ 20 ਵਿਦਿਆਰਥੀਆਂ ਦਾ ਯੂ.ਐਸ.ਏ ਦਾ 10 ਸਾਲ ਦਾ ਮਲਟੀਪਲ ਐਂਟਰੀ ਵੀਜ਼ਾ ਲਗਵਾ ਕੇ ਉਹਨਾਂ ਦਾ ਵਿਦੇਸ਼ ਵਿਚ ਪੜਾਈ ਕਰਨ ਦਾ ਸਪਨਾ ਸਾਕਾਰ ਕੀਤਾ। ਅੱਜ ਨਾਸਾ ਟੂਰ ਲਈ ਪਿ੍ਰੰਸੀਪਲ ਨਿਰਮਲ ਧਾਰੀ ਦੀ ਅਗਵਾਈ ਹੇਠ ਸਕੂਲ ਦੀ ਵਿਦਿਆਰਥਣ ਮਨਜੋਤ ਕੌਰ ਹੇਅਰ, ਆਕਾਸ਼ਦੀਪ...
ਚੰਡੀਗੜ•, 9 ਸਤੰਬਰ (ਜਸ਼ਨ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (ਸ੍ਰੀ ਹਰਿਮੰਦਰ ਸਾਹਿਬ ਵਿਖੇ 1604 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ) ਦੇ ਪਹਿਲੇ ਪ੍ਰਕਾਸ਼ ਪੁਰਬ 'ਤੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਉਨ•ਾਂ ਨੂੰ ਇਸ ਪਵਿੱਤਰ ਗ੍ਰੰਥ ਦੀ ਬਾਣੀ ਅਨੁਸਾਰ ਕਦਰਾਂ ਕੀਮਤਾਂ ਗ੍ਰਹਿਣ ਕਰਨ ਦਾ ਸੱਦਾ ਦਿੱਤਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਦੇਸ਼ ਅਤੇ ਫਲਸਫੇ ਨੂੰ ਦੁਨੀਆ ਭਰ ਦੇ ਕੋਨੇ ਕੋਨੇ ਤੱਕ ਪਹੁਚਾਉਣ...
ਵਲਟੋਹਾ,9 ਸਤੰਬਰ (ਸਟਾਫ਼ ਰਿਪੋਰਟਰ): ਥਾਣਾ ਵਲਟੋਹਾ ਅਧੀਨ ਪੈਂਦੇ ਕਸਬਾ ਅਮਰਕੋਟ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਦੋ ਪੁਲਿਸ ਕਰਮਚਾਰੀ ਮਾਰੇ ਗਏ। ਘਟਨਾਕਰਮ ਮੁਤਾਬਕ ਬੀਤੀ ਰਾਤ ਕਰੀਬ 12.30 ਵਜੇ ਥਾਣਾ ਵਲਟੋਹਾ ਦੇ ਪੁਲਸ ਮੁਲਾਜ਼ਮ ਹੈੱਡ ਕਾਂਸਟੇਬਲ ਇੰਦਰਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਜੱਟ ਵਾਸੀ ਥੇਹ ਸਰਹਾਲੀ ਅਤੇ ਇੱਕ ਹੋਮਗਾਰਡ ਦਾ ਜਵਾਨ ਕੁਲਦੀਪ ਸਿੰਘ ਪੁੱਤਰ ਸੂਬਾ ਸਿੰਘ ਜੱਟ ਵਾਸੀ ਖੇਮਕਰਨ ਅਮਰਕੋਟ ਚੌਂਕ ਵਿੱਚ ਡਿਊਟੀ ਕਰ ਰਹੇ ਸਨ ਕਿ ਅੰਮਿ੍ਰਤਸਰ ਵਾਲੀ ਸਾਈਡ...
ਚੰਡੀਗੜ,9 ਸਤੰਬਰ(ਸਟਾਫ਼ ਰਿਪੋਰਟਰ)- ਭਰੋਸੇਯੋਗ ਸੂਤਰਾਂ ਤੋਂ ਮਿਲੀ ਸੂਚਨਾ ਮੁਤਾਬਕ ਪੰਜਾਬ ਸਰਕਾਰ ਨੇ 12 ਸਤੰਬਰ ਬੁੱਧਵਾਰ ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਫਿਰੋਜ਼ਪੁਰ ਦੇ ਸਾਰਾਗੜੀ ਸ਼ਹੀਦਾਂ ਦੀ ਯਾਦ ਵਿਚ ਐਲਾਨੀ ਗਈ ਹੈ। ਇਸ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੀ ਕਾਪੀ ਦੀ ਉਡੀਕ ਕੀਤੀ ਜਾ ਰਹੀ ਹੈ।***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ...
ਬਾਘਾਪੁਰਾਣਾ ,9 ਸਤੰਬਰ (ਲਛਮਣਜੀਤ ਸਿੰਘ ਪੁਰਬਾ): ਹਲਕਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਫੂਲੇਵਾਲਾ ਦੇ ਰਹਿਣ ਵਾਲੇ 45 ਸਾਲਾ ਜਗਦੇਵ ਸਿੰਘ ਨੇ ਕਰਜ਼ ਦੇ ਬੋਝ ਅਤੇ ਪੰਜ ਧੀਆਂ ਹੋਣ ਦੀ ਪਰੇਸ਼ਾਨੀ ਦੇ ਚੱਲਦਿਆਂ ਪਿੰਡ ਦੇ ਨਾਲ ਲੱਗਦੀ ਨਹਿਰ ਕੋਲ ਦਰਖਤ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਥਾਣਾ ਬਾਘਾਪੁਰਾਣਾ ਦੀ ਪੁਲਿਸ ਵਲੋਂ ਮਿ੍ਰਤਕ ਦੀ ਪਤਨੀ ਜਸਪਾਲ ਕੌਰ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਪਰਿਵਾਰ ਵਾਲਿਆ ਦੇ ਹਵਾਲੇ ਕਰ...
ਕੋਟਕਪੂਰਾ, 9 ਸਤੰਬਰ (ਜਸ਼ਨ) :- ਸਥਾਨਕ ਅਰੋੜਬੰਸ ਸਭਾ ਵੱਲੋਂ ਨਿਵੇਕਲੇ ਢੰਗ ਨਾਲ ਕਰਵਾਏ ਗਏ ‘ਅਸੀਸ ਸਮਾਗਮ’ ਦੇ ਰੀਵਿਊ ਲਈ ਪ੍ਰਧਾਨ ਜਗਦੀਸ਼ ਸਿੰਘ ਮੱਕੜ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਅਗਲੇਰੇ ਕਾਰਜਾਂ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਸਕੱਤਰ ਸੁਰਜੀਤ ਸਿੰਘ ਘੁਲਿਆਣੀ ਨੇ ਮਾਣ ਨਾਲ ਦੱਸਿਆ ਕਿ ਪ੍ਰਧਾਨ ਜੀ ਦੀ ਕੈਨੇਡਾ ਦੀ ਵਸਨੀਕ ਬੇਟੀ ਜਸਮੀਤ ਕੌਰ ਨੇ ਪਿਛਲੇ ਸਮਾਗਮ ਲਈ 500 ਡਾਲਰ ਅਤੇ ਇਸ ਸਮਾਗਮ ਵਾਸਤੇ ਵੀ 500 ਡਾਲਰ ਭੇਜ ਕੇ ਜਿੱਥੇ ਸੰਸਥਾ ਦੀ...
ਮੋਗਾ ,9 ਸਤੰਬਰ (ਜਸ਼ਨ):ਮੋਗਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਕਾਂਗਰਸ ਪਾਰਟੀ ਦੇ ਸਾਰੇ ਵਰਕਰਾਂ ਨੂੰ ਬੇਨਤੀ ਕਰਦਿਆਂ ਆਖਿਆ ਕਿ ਮੋਦੀ ਸਰਕਾਰ ਦੁਆਰਾ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਆਲ ਇੰਡੀਆ ਕਾਂਗਰਸ ਅਤੇ ਪੰਜਾਬ ਕਾਂਗਰਸ ਦੇ ਸੱਦੇ ਤੇ ਭਾਰਤ ਬੰਦ ਅਤੇ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਸਮੂਹ ਵਰਕਰ ਆਮ ਲੋਕਾਂ ਦੇ ਸਹਿਯੋਗ ਨਾਲ ਇਸ ਬੰਦ ਨੂੰ ਸਫਲ ਬਣਾਉਣ । ਉਨ੍ਹਾਂ ਵਪਾਰੀ ਵਰਗ ਦੇ ਨਾਲ ਨਾਲ ਆਮ ਲੋਕਾਂ ਨੂੰ ਵੀ...

Pages