News

ਚੰਡੀਗੜ, 7 ਸਤੰਬਰ :(ਜਸ਼ਨ): ਪੰਜਾਬ ਰਾਜ ਦੀਆਂ 22 ਜ਼ਿਲਾ ਪ੍ਰੀਸ਼ਦਾਂ ਲਈ 1392 ਨਾਮਜਦਗੀ ਪੱਤਰ ਭਰੇ ਗਏ ਹਨ ਜਦਕਿ 150 ਪੰਚਾਇਤ ਸਮਿਤੀ ਲਈ 9691 ਨਾਮਜਦਗੀ ਪੱਤਰ ਦਾਖਲ ਕੀਤੇ ਗਏ ਹਨ।ਦਫਤਰ ਰਾਜ ਚੋਣ ਕਮਿਸ਼ਨਰ ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਾਮਜਦਗੀ ਪੱਤਰ ਦੀ ਪੜਤਾਲ 10 ਸਤੰਬਰ 2018 ਨੂੰ ਕੀਤੀ ਜਾਵੇਗੀ। ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।
ਫਤਿਹਗੜ੍ਹ ਪੰਜਤੂਰ ,7 ਸਤੰਬਰ (ਰਾਜਵਿੰਦਰ ਸਿੰਘ ): ਬਲਾਕ ਸੰਮਤੀ ਦੀਆਂ ਵੋਟਾਂ ਦੀ ਅੱਜ ਫਾਰਮ ਭਰਨ ਦੀ ਆਖਰੀ ਤਰੀਕ ਸੀ। ਭਾਰੀ ਪੁਲਿਸ ਦੀ ਤਾਇਨਾਤੀ ਦੌਰਾਨ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਆਪਣੇ ਕਾਗਜ ਭਰੇ। ਬਲਾਕ ਚੋਟੀਆ ਤੋ ਸ੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਅਮਨਦੀਪ ਕੌਰ ਨੇ ਪਿੰਡ ਕੜਾਹੇ ਵਾਲਾ ਤੋਂ ਨਾਮਜਦਗੀ ਪੱਤਰ ਦਾਖਲ ਕੀਤੇ।***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’...
ਧਰਮਕੋਟ,7 ਸਤੰਬਰ (ਜਸ਼ਨ)- ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਦੀਆਂ ਹੋ ਰਹੀਆਂ ਚੋਣਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਅਕਾਲੀ ਅਤੇ ਕਾਂਗਰਸੀ ਵਰਕਰ ਆਪਸ ਵਿੱਚ ਭਿੜ ਗਏ, ਜਿਸ ਦੌਰਾਨ ਅਕਾਲੀ ਵਰਕਰ ਵੱਲੋਂ ਗੋਲੀ ਚਲਾਉਣ ਤੇ ਇੱਕ ਕਾਂਗਰਸੀ ਵਰਕਰ ਜ਼ਖ਼ਮੀ ਹੋ ਗਿਆ। ਇਹਨਾਂ ਝੜਪਾਂ ਦੌਰਾਨ ਮਾਹੌਲ ਅਫਰਾ ਤਫਰੀ ਵਾਲਾ ਬਣਿਆ ਰਿਹਾ । ਇਸ ਦੌਰਾਨ ਗੋਲੀ ਚਲਾਉਣ ਵਾਲੇ ਅਕਾਲੀ ਕਾਰਕੁੰਨ ਦੀ ਗਿ੍ਰਫਤਾਰੀ ਦੀ ਮੰਗ ਨੂੰ ਲੈ ਕੇ ਧਰਨੇ ’ਤੇ ਬੈਠੇ ਕਾਂਗਰਸੀਆਂ ਨੂੰ ਖਦੇੜਨ ਲਈ...
ਮੋਗਾ 7 ਸਤੰਬਰ (ਜਸ਼ਨ)- ‘ਮਿਸ਼ਨ ਤੰਦਰੁਸਤ ਪੰਜਾਬ‘ ਅਧੀਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕਤਾ ਕੈਪਾਂ ਰਾਹੀ ਖੇਤਾਂ ਵਿੱਚ ਰਹਿੰਦ ਖੂੰਹਦ ਨੂੰ ਸਾੜਨ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਦਾਣਾ ਮੰਡੀ ਬਾਘਾਪੁਰਾਣਾ ਵਿਖੇ ਕਿਸਾਨ ਜਾਗਰੂਕਤਾ ਤੇ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਖੇਤੀਬਾੜੀ ਅਫਸਰ ਡਾ. ਜਰਨੈਲ...
ਮੋਗਾ,7 ਸਤੰਬਰ (ਜਸ਼ਨ)-ਬੀਤੇ ਦਿਨੀ ਮੋਗਾ ਵਿਚ ਹੋਏ ਜ਼ਿਲਾ ਪੱਧਰ ਦੇ ਫੁਟਬਾਲ ਟੂਰਨਾਮੈਂਟ ਵਿਚ ਮਾਉਟ ਲਿਟਰਾ ਜੀ ਸਕੂਲ ਦੇ ਅੰਡਰ-19 ਖਿਡਾਰੀਆਂ ਨੇ ਮੱਲਾਂ ਮਾਰੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਜ਼ਿਲਾ ਪੱਧਰ ਤੇ ਹੋਏ ਫੁਟਬਾਲ ਟੂਰਨਾਮੈਂਟ ਵਿਚ ਸਕੂਲ ਦੀ ਅੰਡਰ-19 ਖਿਡਾਰੀ ਨਵਜੋਤ ਕੌਰ, ਗੁਰਲੀਨ ਕੌਰ, ਰਮਨਦੀਪ ਕੌਰ, ਸੁਖਪ੍ਰੀਤ ਕੌਰ, ਸੁਖਦੀਪ ਕੌਰ, ਜਸ਼ਨਵੀਰ ਕੌਰ, ਹਰਲੀਨ ਕੌਰ, ਅਮਰਦੀਪ ਕੌਰ...
ਸਮਾਲਸਰ,7 ਸਤੰਬਰ (ਜਸਵੰਤ ਗਿੱਲ)- ਯੂਨੀਕ ਸਕੂਲ ਆਫ਼ ਸੀ.ਸੈਕੰ ਸੱਟਡੀਜ ਦੇ ਵਿਦਿਆਰਥੀਆਂ ਨੇ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਸਕੂਲ ਦੇ ਅੰਡਰ-17 ਟੀਮ ਜਿਲ੍ਹਾ ਪੱਧਰ ਦੇ ਹੈਂਡਬਾਲ ‘ਚ ਪਹਿਲਾ ਸਥਾਨ ਹਾਸਿਲ ਕੀਤਾ। ਇਸ ਵਿੱਚ ਗੁਰਮੀਤ ਸਿੰਘ ਗਿਆਰਵੀਂ ਕਲਾਸ ਦੇ ਵਿਦਿਆਰਥੀ ਦੀ ਚੋਣ ਸਟੇਟ ਪੱਧਰ ਲਈ ਹੋਈ ਅਤੇ ਅੰਡਰ -19 ਵਰਗ ਨੇ ਬੱਧਨੀ ਕਲਾਂ ਵਿੱਚ ਹੋਏ ਹੈਂਡਬਾਲ ਮੁਕਾਬਲੇ ਵਿੱਚੋ ਪਹਿਲਾ ਸਥਾਨ ਹਾਸਿਲ ਕੀਤਾ ਜਿਸ ਵਿੱਚ...
ਧਰਮਕੋਟ,7 ਸਤੰਬਰ (ਜਸ਼ਨ)- ਜ਼ਿਲਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੇ ਆਖਰੀ ਦਿਨ ਅੱਜ ਹਲਕਾ ਧਰਮਕੋਟ ‘ਚ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਕਾਂਗਰਸੀ ਵਰਕਰਾਂ ਦਰਮਿਆਨ ਹੋਈ ਝੜਪ ਕਾਰਨ ਗੋਲੀਬਾਰੀ ਦੀ ਘਟਨਾ ਵਾਪਰਨ ਸਦਕਾ ਕਾਂਗਰਸ ਦਾ ਇਕ ਵਰਕਰ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪ੍ਰੀਸ਼ਦ ਚੋਣਾਂ ਕਾਰਨ ਪੈਦਾ ਹੋਏ ਇਸ ਤਨਾਅ ਕਾਰਨ ਹੀ ਅਕਾਲੀ ਵਰਕਰ ਵੱਲੋਂ ਕਾਂਗਰਸੀ ਵਰਕਰਾਂ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਕਾਰਨ ਕਾਂਗਰਸ ਦਾ ਕਾਰਕੁੰਨ ਸਿਮਰਨਜੀਤ ਸਿੰਘ...
ਕੋਟਕਪੂਰਾ, 7 ਸਤੰਬਰ (ਅਰਸ਼ਦੀਪ ਸਿੰਘ ਅਰਸ਼ੀ) :- ਬਾਰਵੀਂ ਜਮਾਤ ’ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੂੰ ਬਾਬਾ ਫਰੀਦ ਨਰਸਿੰਗ ਕਾਲਜ ਕੋਟਕਪੂਰਾ ਵਿਖੇ ਮੁਫਤ ਦਾਖਲਾ ਦਿੱਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫਰੀਦਕੋਟ ਵਿਖੇ ਉੱਘੇ ਸਮਾਜਸੇਵੀ ਡਾ: ਮਨਜੀਤ ਸਿੰਘ ਢਿੱਲੋਂ ਨੇ ਕਰਦਿਆਂ ਆਖਿਆ ਕਿ ਚੰਗੀਆਂ ਪੁਜੀਸ਼ਨਾਂ ਲੈਣ ਲਈ ਵਿਦਿਆਰਥਣਾਂ ਨੂੰ ਅੱਜ ਤੋਂ ਹੀ ਸਖਤ ਮਿਹਨਤ ਕਰਨੀ ਸ਼ੁਰੂ ਕਰ ਦੇਣੀ...
ਚੰਡੀਗੜ,7 ਸਤੰਬਰ:(ਪ੍ਰੈਸ ਨੋਟ) : ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੱਧੂ ਵੱਲੋਂ ਪਿਛਲੀ ਅਕਾਲੀ ਭਾਜਪਾ ਸਰਕਾਰ ਨੂੰ ਕੋਟਕਪੂਰਾ ਵਿਖੇ ਇਕੱਠ ਦੌਰਾਨ ਸਥਿਤੀ ਨੂੰ ਸੰਭਾਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਨੂੰ ਸ਼੍ਰੋਮਣੀ ਅਕਾਲੀ ਦਲ ਨੇ ‘ਮੌਕਾਪ੍ਰਸਤ ਅਤੇ ਦੋਖੀ ਸਿਆਸਤ‘ ਦੀ ਸਿਰਕੱਢਵੀਂ ਮਿਸਾਲ ਕਰਾਰ ਦਿੱਤਾ ਹੈ। ਪਾਰਟੀ ਨੇ ਸਿੱਧੂ ਨੂੰ ਉਸ ਦੁਆਰਾ ਲਾਏ ਝੂਠੇ ਅਤੇ ਮਨਘੜਤ ਦੋਸ਼ਾਂ ਦੇ ਸਬੂਤ ਪੇਸ਼ ਕਰਨ ਆਖਦਿਆਂ ਕਿਹਾ ਹੈ ਕਿ ਜੇਕਰ ਉਸ ਦੇ ਦੋਸ਼ਾਂ ਵਿਚ ਰੱਤੀ ਭਰ ਵਿਚ...
ਮੋਗਾ,6 ਸਤੰਬਰ (ਜਸ਼ਨ): ਸਥਾਨਕ ਬੱਸ ਸਟੈਂਡ ਦੇ ਕੋਲ ਸਥਿਤ ਨਾਮਵਰ ਸੰਸਥਾ ਆਰ.ਆਈ.ਈ.ਸੀ. ਸਟੂਡੈਂਟ ਵੀਜ਼ਾ, ਵਿਜ਼ਿਟਰ ਵੀਜ਼ਾ ਦੇ ਨਾਲ ਨਾਲ ਲੋਕਾਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ । ਸੰਸਥਾ ਵੱਲੋਂ ਕੈਨੇਡਾ, ਆਸਟ੍ਰੇਲੀਆ ਤੇ ਨਿਊਜੀਲੈਂਡ ਦੇ ਸਟੱਡੀ ਵੀਜ਼ੇ ਸਫ਼ਲਤਾ ਨਾਲ ਲਗਵਾਏ ਜਾ ਰਹੇ ਹਨ । ਇਸ ਵਾਰ ਸੰਸਥਾ ਨੇ ਬੂਟਾ ਰਾਮ ਵਰਮਾ ਅਤੇ ਸੁਦੇਸ਼ ਵਰਮਾ ਵਾਸੀ ਮੋਗਾ ਦਾ ਕੈਨੇਡਾ ਦਾ 10 ਸਾਲਾਂ ਵਿਜ਼ਿਟਰ ਵੀਜਾ ਲਗਵਾ ਕੇ ਦਿੱਤਾ ਗਿਆ ਹੈ । ਪਤੀ ਪਤਨੀ ਨੂੰ ਵੀਜ਼ਾ...

Pages