News

ਮੋਗਾ 29 ਅਗਸਤ:(ਜਸ਼ਨ): -ਸ: ਦਵਿੰਦਰਪਾਲ ਸਿੰਘ ਖਰਬੰਦਾ ਆਈ.ਏ.ਐਸ. ਨੇ ਅੱਜ ਮੋਗਾ ਜ਼ਿਲੇ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਸਨਅਤ ਅਤੇ ਵਣਜ ਵਿਭਾਗ ‘ਚ ਬਤੌਰ ਡਾਇਰੈਕਟਰ ਤਾਇਨਾਤ ਸਨ। ਸ. ਦਵਿੰਦਰਪਾਲ ਸਿੰਘ ਖਰਬੰਦਾ 2007 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ ਅਤੇ ਉਹ ਜ਼ਿਲਾ ਫ਼ਿਰੋਜ਼ਪੁਰ ਤੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ, ਨਗਰ ਨਿਗਮ ਅੰਮਿ੍ਰਤਸਰ ਦੇ ਕਮਿਸ਼ਨਰ ਵੀ ਰਹੇ। ਸ. ਦਵਿੰਦਰਪਾਲ ਸਿੰਘ ਖਰਬੰਦਾ ਨੂੰ ਅੱਜ ਜ਼ਿਲਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ...
ਮੋਗਾ,28 ਅਗਸਤ(ਜਸ਼ਨ)- ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਮੋਗਾ ਬੱਸ ਅੱਡਾ 2 ਘੰਟੇ ਬੰਦ ਕਰ ਕੇ ਕੀਤੀ ਰੈਲੀ ਪੰਜਾਬ ਰੋਡਵੇਜ਼ ਪਨਬੱਸ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਮੋਗਾ ਬੱਸ ਅੱਡੇ 'ਤੇ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਬੱਸ ਅੱਡਾ ਮੁਕੰਮਲ ਬੰਦ ਕਰਕੇ ਵਿਸ਼ਾਲ ਰੋਸ ਰੈਲੀ ਕੀਤੀ ਅਤੇ ਟਰਾਂਸਪੋਰਟ ਮੰਤਰੀ ਦਾ ਪੁਤਲਾ ਫੂਕਿਆ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਜਗਦੀਸ਼ ਸਿੰਘ ਚਾਹਲ ਅਤੇ ਰਛਪਾਲ ਸਿੰਘ ਮੌਜਗੜ• ਨੇ ਕਿਹਾ ਕਿ ਟਰਾਂਸਪੋਰਟ ਮੰਤਰੀ ਦੇ...
ਚੰਡੀਗੜ੍ਹ, 28 ਅਗਸਤ:(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਰਗਾੜੀ ਤੇ ਬੇਅਦਬੀ ਦੇ ਹੋਰ ਮਾਮਲਿਆਂ ਦੇ ਨਾਲ-ਨਾਲ ਬਹਿਬਲ ਕਲਾਂ ਅਤੇ ਕੋਟਕਪੂਰਾ ’ਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਦੀ ਸਮਾਂਬੱਧ ਜਾਂਚ ਲਈ ਪੰਜਾਬ ਪੁਲਿਸ ਦੀ ਵਿਸ਼ੇਸ਼ ਪੜਤਾਲੀਆ ਟੀਮ ਦੇ ਗਠਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਇਸ ਪੜਤਾਲੀਆ ਟੀਮ ਦੀਆਂ ਸਿਫ਼ਾਰਸ਼ਾਂ ’ਤੇ ਬਿਨਾਂ ਕਿਸੇ ਦੇਰੀ ਤੋਂ ਤੁਰੰਤ ਕਾਰਵਾਈ ਕਰੇਗੀ ਤਾਂ ਕਿ ਬੇਕਸੂਰ...
ਚੰਡੀਗੜ, 28 ਅਗਸਤ : (ਜਸ਼ਨ): ਪੰਜਾਬ ਰਾਜ ਵਿੱਚ ਮਿਲਾਵਟਖੋਰੀ ਦਾ ਧੰਦਾ ਕਰਨ ਵਾਲੇ ਕਿਸੇ ਵੀ ਸਖ਼ਸ਼ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਹ ਦੇਰ-ਸਵੇਰ ਕਾਨੂੰਨ ਦੀ ਪਕੜ ਵਿੱਚ ਹੋਵੇਗਾ। ਉਕਤ ਪ੍ਰਗਟਾਵਾ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸ਼ਟੇ੍ਰਸ਼ਨ, ਪੰਜਾਬ ਸ੍ਰੀ ਕੇ.ਐਸ. ਪੰਨੰੂ ਨੇ ਅੱਜ ਇੱਥੇ ਕੀਤਾ। ਉਨਾਂ ਕਿਹਾ ਕਿ ਬੀਤੇ 10 ਦਿਨਾਂ ਤੋਂ ਫੂਡ ਸੇਫਟੀ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਸੀ ਤਾਂ ਜੋ ਨਿਰੰਤਰ ਨਕਲੀ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ ਦੀ ਵਿਕਰੀ ਕਰ ਰਹੇ ਲੋਕਾਂ...
ਬਾਘਾਪੁਰਾਣਾ,28 ਅਗਸਤ (ਰਾਜਿੰਦਰ ਸਿੰਘ ਕੋਟਲਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਗਰਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘੋਖ ਕਰਨ ਲਈ ਬਣਾਏ ਗਏ ਕਮਿਸ਼ਨ ਜਸਟਿਸ ਰਣਜੀਤ ਸਿੰਘ ਵੱਲੋਂ ਸੌਦਾ ਸਾਧ ਸਮੇਤ ਬਾਦਲਾਂ ਦਾ ਨਾਮ ਜਾਂਚ ਰਿਪੋਰਟ ਵਿੱਚ ਨਾਮ ਆਉਣ ਕਾਰਣ ਬਾਘਾਪੁਰਾਣਾ ਦਾਣਾ ਮੰਡੀ ਵਿਖੇ ਜੱਥੇਦਾਰ ਭਾਈ ਅਮਰੀਕ ਸਿੰਘ ਦਮਦਮੀ ਟਕਸਾਲ ਦੇ ਜੱਥੇ,ਗਿਆਨੀ ਮੇਜਰ ਸਿੰਘ,ਬਾਬਾ ਰੇਸ਼ਮ ਸਿੰਘ ਖੁਖਰਾਣਾ,ਬਾਬਾ ਬਲਕਾਰ ਸਿੰਘ ਘੋਲੀਆ,...
ਮੋਗਾ,28 ਅਗਸਤ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਮੋਗਾ ਹਲਕੇ ਨੂੰ ਬੇਹਤਰ ਬਣਾਉਣ ਲਈ ਸਾਰੇ ਹੀ ਉਨਾਂ ਦਾ ਸਹਿਯੋਗ ਦੇਣ ਤਾਂ ਕਿ ਮੋਗੇ ਨੂੰ ਪੰਜਾਬ ਦਾ ਸਭ ਤੋਂ ਵਧੀਆ ਹਲਕਾ ਬਣਾਇਆ ਜਾ ਸਕੇ। ਇਸ ਲਈ ਉਨਾਂ ਨੇ ਲੋਕਾਂ ਤੋਂ ਸੁਝਾਅ ਅਤੇ ਰਾਇ ਦੀ ਮੰਗ ਕਰਦੇ ਹੋਏ ਕਿਹਾ ਕਿ ਉਨਾਂ ਨੇ ਆਪਣੇ ਦਫ਼ਤਰ ਦੇ ਬਾਹਰ ਸੁਝਾਅ ਬਾਕਸ ਲਗਾਇਆ ਹੋਇਆ ਹੈ, ਜਿਸ ਵਿੱਚ ਲੋਕ ਉਨਾਂ ਨੂੰ ਆਪਣੇ ਵਲੋਂ ਕਿਸੇ ਵੀ ਤਰਾਂ ਦਾ ਸੁਝਾਅ ਦੇ ਸਕਦੇ ਹਨ।
ਮੋਗਾ, 28 ਅਗਸਤ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੋਗਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਖੋਖਿਆ ਵਿੱਚ ਆਪਣਾ ਰੋਜ਼ਗਾਰ ਚਲਾ ਰਹੇ ਖੋਖਾ ਸੰਚਾਲਕਾਂ ਨੂੰ ਹਾਈਕੋਰਟ ਦੇ ਆਦੇਸ਼ ਮੁਤਾਬਿਕ ਨਗਰ ਨਿਗਮ ਮੋਗਾ ਵਲੋਂ ਢਾਹ ਢੇਰੀ ਕਰ ਦਿੱਤਾ ਗਿਆ ਸੀ। ਜਿਸਨੂੰ ਜੇਕਰ ਇਹ ਲੋਕ ਚਾਹੁੰਦੇ ਤਾਂ ਹਾੳੂਸ ਦੀ ਮੀਟਿੰਗ ਬੁਲਾ ਕੇ ਜਾਂ ਹਾਈਕੋਰਟ ਵਲੋਂ ਖੋਖੇ ਵਾਲਿਆਂ ਲਈ ਹੋਰ ਸਮੇਂ ਦੀ ਵੀ ਮੰਗ ਕਰ ਸਕਦੇ ਹਨ। ਪਰ ਉਦੋਂ ਇਹ ਲੋਕ...
ਮੋਗਾ,28 ਅਗਸਤ (ਜਸ਼ਨ): ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਮੁਤਾਬਕ 2007 ਬੈਚ ਦੇ ਆਈ ਏ ਐੱਸ ਅਧਿਕਾਰੀ ਇੰਜ: ਸ: ਦਵਿੰਦਰਪਾਲ ਸਿੰਘ ਖਰਬੰਦਾ ਹੁਣ ਮੋਗਾ ਦੇ ਡਿਪਟੀ ਕਮਿਸ਼ਨਰ ਹੋਣਗੇ। ਜ਼ਿਕਰਯੋਗ ਹੈ ਕਿ ਮੋਗਾ ਦੇ ਡਿਪਟੀ ਕਮਿਸ਼ਨਰ ਸ: ਦਿਲਰਾਜ ਸਿੰਘ ਦੇ ਤਬਾਦਲੇ ਉਪਰੰਤ 2005 ਬੈਚ ਦੇ ਆਈ ਏ ਐੱਸ ਅਧਿਕਾਰੀ ਸ: ਗੁਰਲਵਲੀਨ ਸਿੰਘ ਸਿੱਧੂ ਨੂੰ ਮੋਗਾ ਦੇ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ ਪਰ ਮੋਗਾ ਵਾਸੀਆਂ ਦੀ ਉਡੀਕ ਅਜੇ ਮੁੱਕੀ ਨਹੀਂ ਸੀ ਕਿ ਸ: ਸਿੱਧੂ ਦੇ ਅਹੁਦਾ ਸੰਭਾਲਣ ਤੋਂ...
ਮੋਗਾ,28 ਅਗਸਤ(ਜਸ਼ਨ)-ਲੋਕਾਂ ਨੂੰ ਸਰੀਰਕ ਤੌਰ ‘ਤੇ ਤੰਦਰੁਸਤ ਰੱਖਣ ਦੇ ਮਕਸਦ ਨਾਲ ਉਨਾਂ ਨੂੰ ਮਿਆਰੀ ਦੁੱਧ ਅਤੇ ਦੁੱਧ ਪਦਾਰਥਾਂ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਤੰਦਰੁਸਤ ਪੰਜਾਬ‘ ਤਹਿਤ ਸਿਹਤ ਵਿਭਾਗ ਦੇ ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਮੈਡਮ ਹਰਪ੍ਰੀਤ ਕੌਰ ਅਤੇ ਫੂਡ ਸੇਫ਼ਟੀ ਅਫ਼ਸਰ ਸ੍ਰੀ ਅਭਿਨਵ ਖੋਸਲਾ ਵੱਲੋਂ ਜ਼ਿਲੇ ਅੰਦਰ ਵੱਖ-ਵੱਖ ਡੇਅਰੀਆਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਉਨਾਂ ਵੱਲੋਂ ਦੁੱਧ ਅਤੇ ਦੁੱਧ ਤੋਂ...
ਚੰਡੀਗੜ੍ਹ, 28 ਅਗਸਤ: (ਜਸ਼ਨ): ਮੁੱਖ ਮੰਤਰੀ ਦੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਸਥਾਨ ’ਤੇ ਉਨ੍ਹਾਂ ਅਤੇ ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਵਿੱਚਕਾਰ ਮੀਟਿੰਗ ਹੋਣ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲਾਏ ਗਏ ਦੋਸ਼ਾਂ ਦੀ ਜਾਂਚ ਵਾਸਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਦਨ ਦੀ ਕਮੇਟੀ ਦਾ ਗਠਨ ਕਰ ਦਿੱਤਾ ਹੈ।ਸ਼੍ਰੋਮਣੀ ਅਕਾਲੀ ਦਲ ਦੇ...

Pages