ਲੁਧਿਆਣਾ 24 ਮਈ (ਜਸ਼ਨ):ਗੁਰੂਦਵਾਰਾ ਸਾਹਿਬ ਪਿੰਡ ਢੰਡਾਰੀ ਵਿਖੇ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਲੋਕ ਇਨਸਾਫ ਪਾਰਟੀ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਹਾਜ਼ਰੀ ਭਰ ਕੇ ਸਮੂਹ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ ਹੋਇਆ ਕਿਹਾ ਕਿ ਪੰਚਮ ਪਾਤਿਸ਼ਾਹ ਨੇ ਧਰਮ ਤੇ ਸੱਚ ਦੀ ਰਾਖੀ ਲਈ ਲਾਸਾਨੀ ਸ਼ਹਾਦਤ ਦਿੱਤੀ ਅਤੇ ਇਸ ਅਜ਼ੀਮ ਸ਼ਹਾਦਤ ਨੇ ਹੀ ਮੁਲਕ ਵਿੱਚੋਂ ਜ਼ਾਲਮ ਮੁਗ਼ਲ ਹਕੂਮਤ ਦੇ ਖ਼ਾਤਮੇ ਦਾ...
News
ਚੰਡੀਗੜ੍ਹ, 24 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਦਿਨੋ-ਦਿਨ ਵੱਡਾ ਹੁੰਦਾ ਜਾ ਰਿਹਾ ਹੈ ਕਿਉਂਕਿ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦੇ ਚਾਹਵਾਨ ਵੱਧ ਤੋਂ ਵੱਧ ਲੋਕ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਬੁੱਧਵਾਰ ਨੂੰ ਸੁਜਾਨਪੁਰ ਨਗਰ ਕੌਂਸਲ ਪਠਾਨਕੋਟ ਦੇ ਪ੍ਰਧਾਨ ਅਤੇ 6 ਕੌਂਸਲਰ ‘ਆਪ’ ਵਿੱਚ ਸ਼ਾਮਲ ਹੋ ਗਏ।ਇਹ ਸਾਰੇ ਕੌਂਸਲਰ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਅਤੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੀ ਹਾਜ਼ਰੀ...
ਮੋਗਾ, 24 ਮਈ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਜ਼ਿਲ੍ਹੇ ਦੀ ਨਾਮਵਰ ਵਿਦਿਅਕ ਸੰਸਥਾ ਵਿਖੇ ਜੋ ਕਿ ਸਕੂਲ ਦੇ ਚੇਅਰਮੈਨ ਸ. ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਸ. ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਦੀ ਅਗਵਾਈ ਵਿਚ ਵਿਦਿਅਕ ਖੇਤਰ ਦੇ ਨਾਲ ਹਰ ਖੇਤਰ ਵਿੱਚ ਨਵੇਂ ਮੀਲ-ਪੱਥਰ ਸਥਾਪਤ ਕਰ ਰਹੀ ਹੈ। ਇਸੇ ਲੜੀ ਅਧੀਨ ਸਕੂਲ ਵਿੱਚ ਮੋਗਾ ਸਹੋਦਿਆ ਗਰੁੱਪ ਦੀ ਮੀਟਿੰਗ ਰੱਖੀ ਗਈ ਜਿਸ ਵਿਚ ਮੋਗਾ ਜ਼ਿਲੇ ਦੇ ਸੀ...
ਮੋਗਾ, 24 ਮਈ (ਜਸ਼ਨ )- ਕੱਲ ਮੋਗਾ ਸ਼ਹਿਰ ਦੇ ਤਿੰਨ ਮੌਜੂਦਾ ਕੌਂਸਲਰ ਦੇ ਪਰਿਵਾਰ ਅਤੇ ਕਾਂਗਰਸ ਦੇ ਨੇਤਾ ਆਪਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਕੌਂਸਲਰ ਕੁਸਮ ਬਾਲੀ ਦੇ ਪਤੀ ਨਰਿੰਦਰ ਬਾਲੀ, ਕੌਂਸਲਰ ਦਵਿੰਦਰ ਕੌਰ ਬਰਾੜ ਦੇ ਪਤੀ ਛਿੰਦਾ ਬਰਾੜ ਅਤੇ ਕਾਂਗਰਸ ਪਾਰਟੀ ਤੋਂ ਆਤਮਾ ਸਿੰਘ ਨੇਤਾ ਅਤੇ ਮਿੰਟੂ, ਕੌਸਲਰ ਭਰਤ ਗੁਪਤਾ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਉਹਨਾਂ ਦੀ ਅਗਵਾਈ...
* ਪੰਜਾਬ ਸਰਕਾਰ ਨਸ਼ਾ ਪੀੜਤਾਂ ਦੇ ਸੁਧਾਰ ਲਈ ਖੋਲ੍ਹੇਗੀ 'ਪਰਿਵਰਤਨ ਕੇਂਦਰ' ਲੁਧਿਆਣਾ , 24 ਮਈ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਮੌਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਅਹਿਦ ਲਿਆ। ਸ਼ਹੀਦ ਕਰਤਾਰ ਸਿੰਘ ਦੇ ਪਿੰਡ ਸਰਾਭਾ, ਲੁਧਿਆਣਾ ਵਿਖੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ...
ਮੋਗਾ, 24 ਮਈ (ਜਸ਼ਨ): -ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਦਿ ਲਰਨਿੰਗ ਫੀਲਡ ਏ ਗਲੋਬਲ ਸਕੂਲ (ਟੀ.ਐਲ.ਐਫ) ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸਕੂਲ ਵਿਖੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ | ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਅਤੇ ਧਾਰਮਿਕ ਗੀਤ ਪੇਸ਼ ਕਰਕੇ ਇਸ ਦਿਨ ਦੀ ਮਹੱਤਾ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਤੇ ਸਕੂਲ ਪਿ੍ੰਸੀਪਲ ਬਿੰਨੀ ਕੌਰ ਆਹਲੂਵਾਲੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਸ਼੍ਰੀ...
* ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਪੰਜਾਬ ਦੇ ਐਨ ਆਰ ਆਈ ਵਿਭਾਗ ਵਲੋਂ ਸਾਂਝੇ ਤੌਰ ਉੱਤੇ ਕਰਵਾਇਆ ਗਿਆ 'ਵਿਦੇਸ਼ ਸੰਪਰਕ ਪ੍ਰੋਗਰਾਮ' ਚੰਡੀਗੜ੍ਹ, 24 ਮਈ: ਪੰਜਾਬ ਦੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਜਿਨ੍ਹਾਂ ਪਰਵਾਸੀ ਪੰਜਾਬੀਆਂ ਨੇ ਕਿਸਾਨੀ ਅੰਦੋਲਨ ਦੌਰਾਨ ਹਿੱਸਾ ਲਿਆ ਸੀ ਉਨ੍ਹਾਂ ਨੂੰ ਕੇਂਦਰ ਸਰਕਾਰ ਤੰਗ ਪ੍ਰੇਸ਼ਾਨ ਕਰਨਾ ਬੰਦ ਕਰੇ। ਇਥੇ ਜੇ ਡਬਲਯੂ ਮੈਰੀਅਟ ਹੋਟਲ ਵਿੱਚ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਪੰਜਾਬ...
ਮੋਗਾ, 24 ਮਈ (ਜਸ਼ਨ): ਸ਼੍ਰੋਮਣੀ ਸ਼ਹੀਦ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਤੇ ਮੋਗਾ ਦੇ ਐਮ.ਐਲ.ਏ. ਡਾਕਟਰ ਅਮਨਦੀਪ ਕੌਰ ਅਰੋੜਾ ਗੁਰਦੁਆਰਾ ਅਮਰ ਸਾਗਰ ਮੋਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਸਿਰ ਨਿਵਾਉਣ ਲਈ ਹਾਜ਼ਰ ਹੋਏ। ਇਸ ਮੌਕੇ ਤੇ ਗੁਰਦੁਆਰਾ ਅਮਰ ਸਾਗਰ ਦੇ ਮੁੱਖ ਸੇਵਾਦਾਰ ਬੀਬੀ ਸੁਖਜੀਤ ਕੌਰ ਜੀ ਨੇ ਉਨ੍ਹਾਂ ਨੂੰ ਸਰੋਪਾ ਭੇਂਟ ਕਰਕੇ ਅਸ਼ੀਰਵਾਦ ਦਿੱਤਾ। ਇਸ ਮੌਕੇ ਤੇ ਬਾਬਾ ਕੁੰਦਨ ਸਿੰਘ ਮੈਮੋਰੀਅਲ ਕਾਲਜ ਦੇ ਪ੍ਰੈਜ਼ੀਡੈਂਟ...
ਮੋਗਾ, 22 ਮਈ (ਜਸ਼ਨ): ਸਿੱਖਿਆ ਵਿਭਾਗ ਵਿਚ ਸਿੱਖਿਆ ਸ਼ਾਸਤਰੀ ਵਜੋਂ ਨਾਮਣਾ ਖੱਟਣ ਵਾਲੇ ਪ੍ਰਿੰਸੀਪਲ ਅਵਤਾਰ ਸਿੰਘ ਕਰੀਰ ਨੂੰ ਗੁਰਦੁਆਰਾ ਸ਼੍ਰੀ ਨਾਮਦੇਵ ਭਵਨ ਵਿਖੇ ਹੋਏ ਧਾਰਮਿਕ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਮੋਗਾ ਜ਼ਿਲ੍ਹੇ ਵਿਚ ਜ਼ਿਲ੍ਹਾ ਸਮਾਰਟ ਸਕੂਲ ਮੈਂਟਰ ਵਜੋਂ ਸੇਵਾਵਾਂ ਨਿਭਾਉਂਦਿਆਂ ਸਕੂਲਾਂ ਦੀ ਨਕਸ਼ ਨੁਹਾਰ ਬਦਲਣ ਵਿਚ ਨਿਗਰ ਯੋਗਦਾਰ ਪਾਉਣ ਵਾਲੇ ਪ੍ਰਿੰਸੀਪਲ ਅਵਤਾਰ ਸਿੰਘ ਕਰੀਰ ਦੀ ਸ਼ਖਸੀਅਤ ਬਾਰੇ ਸੰਬੋਧਨ ਕਰਦਿਆਂ ਚਮਕੌਰ ਸਿੰਘ ਡੀ ਈ ਓ, ਰੇਸ਼ਮ...
ਮੋਗਾ, 22 ਮਈ (ਜਸ਼ਨ)-ਲੋਕਾਂ ਦੀਆ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾ ਰਿਹਾ ਹੈ | ਜੇਕਰ ਕਿਸੇ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹਨੇ ਦੇ ਧਿਆਨ ਵਿਚ ਲਿਆਂਦਾ ਜਾਵੇ, ਜਿਸਦਾ ਸਮਾਧਾਨ ਕੀਤਾ ਜਾਵੇਗਾ | ਇਹ ਵਿਚਾਰ ਆਮ ਆਦਮੀ ਪਾਰਟੀ ਦੀ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਪਾਰਟੀ ਦਫਤਰ ਵਿਖੇ ਵਰਕਰਾਂ, ਵਲੰਟੀਅਰਾਂ ਤੇ ਸਹਿਰ ਨਿਵਾਸੀਆ ਦੀ ਮੀਟਿੰਗ ਨੂੰ ਸੰਬੋਧਨ ਕਰਦਿਆ ਹੋਏ ਪ੍ਰਗਟ ਕੀਤੇ | ਇਸ਼ ਮੌਕੇ ਤੇ ਕੌਸਲਰ...