ਮੋਗਾ 3 ਅਗਸਤ(ਜਸ਼ਨ)-ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਪਾਲਣ ਦੇ ਧੰਦੇ ਦੀ ਪ੍ਰਫੁੱਲਤਾ ਤੇ ਵਿਸਥਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਮੱਛੀ ਪਾਲਣ ਦਾ ਧੰਦਾ ਅਪਨਾਉਣ ਲਈ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਮੱਛੀ ਪਾਲਣ ਦਾ ਸਹਾਇਕ ਧੰਦਾ ਅਪਨਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਜਾਣਕਾਰੀ ਦਿੰਦਿਆਂ ਸਹਾਇਕ ਪ੍ਰੋਜੈਕਟ ਅਫ਼ਸਰ (ਮੱਛੀ ਪਾਲਣ) ਮੋਗਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੱਛੀ ਪਾਲਕਾਂ ਨੂੰ...
News
ਜਗਰਾਉਂ 3 ਅਗਸਤ (ਤੇਜਿੰਦਰ ਸਿੰਘ ਜਸ਼ਨ) -ਪੰਜਾਬ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਅਤੇ ਕੈਨੇਡਾ ਦੀ ਧਰਤੀ ‘ਤੇ ਨਵੀਂ ਪੀੜ੍ਹੀ ਨੂੰ ਵਿਰਸੇ ਨਾਲ ਜੋੜਨ ਦਾ ਉਪਰਾਲਾ ਕਰਨ ਵਾਲੇ ਲਿਸ਼ਕਾਰਾ ਟੀਵੀ ਕੈਨੇਡਾ ਵਲੋਂ ਪੰਜਾਬੀ“ ਵਿਰਸਾ“ ਪ੍ਰੋਗਰਾਮ ਤਹਿਤ ਪੁਰਾਤਨ ਸੰਧਾਰੇ ਦੀ ਰਸਮ ਦਾ ਫਿਲਮਾਂਕਣ ਕੀਤਾ ਗਿਆ। ਨਿਰਮਾਤਾ ਸ਼ੰਮੀ ਝੱਜ ਅਤੇ ਨਿਰਦੇਸ਼ਕ ਕੁਲਦੀਪ ਸਿੰਘ ਲੋਹਟ ਦੀ ਸਮੁੱਚੀ ਟੀਮ ਵਲੋਂ ਜਗਰਾਉਂ ਦੇ ਆਸ ਪਾਸ ਪਿੰਡਾਂ ਵਿਚ ਦਸਤਾਵੇਜੀ ਪ੍ਰੋਗਰਾਮ “ਵਿਰਸਾ“ ਦਾ ਫਿਲਮਾਂਕਣ ਮੁਕੰਮਲ ਕਰਨ...
ਮੋਗਾ, 3 ਅਗਸਤ (ਜਸ਼ਨ )-ਮਾਉਟ ਲਿਟਰਾ ਜ਼ੀ ਸਕੂਲ ਮੋਗਾ ਨੂੰ ਪੰਜਾਬ ਦੇ ਹੋਰਨਾਂ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਮੰਤਵ ਨਾਲ ਚੁਣਿਆ ਗਿਆ ਹੈ ਅਤੇ ਇਸੇ ਤਹਿਤ ਸਕੂਲ ਵਿਚ ‘ਨਿਆਣੇ ਆਫ਼ ਪੰਜਾਬ ’ ਦੇ ਬੈਨਰ ਹੇੇਠ ਟੈਲੇਂਟ ਮੁਕਾਬਲਿਆਂ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਅੱਜ ਇਹਨਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਡਾਇਰੈਕਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਸਟਾਫ ਨਾਲ ਹੋਣ ਵਾਲੇ ਟੈਲੇਂਟ ਮੁਕਾਬਲਿਆਂ ਦਾ ਸੱਦਾ ਪੱਤਰ ਜਾਰੀ ਕਰਦਿਆਂ ਦਿੱਤੀ।...
ਮੋਗਾ 3 ਅਗਸਤ(ਜਸ਼ਨ) -ਸਿਵਲ ਸਰਜਨ ਮੋਗਾ ਡਾ: ਸੁਸ਼ੀਲ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਮੋਗਾ ਵੱਲੋਂ ਬੱਚਿਆਂ ਦੇ ਪੇਟ ਦੇ ਕੀੜਿਆਂ ਨੂੰ ਖਤਮ ਕਰਨ ਲਈ 10 ਅਗਸਤ, 2018 ਨੂੰ ਡੀ ਵਰਮਿੰਗ ਦਿਵਸ ਮਨਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ: ਸੁਸ਼ੀਲ ਜੈਨ ਨੇ ਦੱਸਿਆ ਕਿ 10 ਅਗਸਤ ਨੂੰ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਆਂਗਨਬਾੜੀ ਕੇਂਦਰਾਂ ਵਿੱਚ ਸਿਹਤ ਵਿਭਾਗ ਵੱਲੋਂ ਇੱਕ ਸਾਲ ਤੋਂ ਲੈ ਕੇ 19 ਸਾਲ ਤੱਕ ਦੇ ਬੱਚਿਆਂ ਦੇ ਪੇਟ...
ਮੋਗਾ 3 ਅਗਸਤ: (ਜਸ਼ਨ):‘ਤੰਦਰੁਸਤ ਪੰਜਾਬ ਮਿਸ਼ਨ‘ ਤਹਿਤ ਸਿਵਲ ਸਰਜਨ ਮੋਗਾ ਡਾ: ਸੁਸ਼ੀਲ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲਾ ਐਪੀਡੀਮੋਲੋਜਿਸਟ ਡਾ: ਮਨੀਸ਼ ਅਰੋੜਾ ਦੀ ਅਗਵਾਈ ਵਿੱਚ ਸਿਹਤ ਵਿਭਾਗ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਸਾਂਝੇ ਤੌਰ ‘ਤੇ ਡਰਾਈ ਡੇ ਮੌਕੇ ਜ਼ਿਲਾ ਅਦਾਲਤੀ ਕੰਪਲੈਕਸ ਵਿਖੇ ਵਕੀਲਾਂ ਦੇ ਚੈਂਬਰਾਂ ‘ਚ ਕੂਲਰਾਂ ਤੇ ਸਥਾਨਕ ਢਾਬਿਆਂ ਦੀ ਚੈਕਿੰਗ ਕੀਤੀ ਗਈ ਅਤੇ ਮੌਕੇ ‘ਤੇ 9 ਚਲਾਨ ਕੱਟੇ ਗਏ। ਇਸ ਮੌਕੇ ਸਿਹਤ ਵਿਭਾਗ ਦੇ ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ...
ਮੋਗਾ,3 ਜੁਲਾਈ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਜਿਸਦਾ ਲਾਇਸੈਂਸ ਨੰਬਰ 44...
ਭਲੂਰ, 3 ਅਗਸਤ (ਜਸਵੰਤ ਗਿੱਲ )-ਬਲਾਕ ਟਾਸਕ ਫੋਰਸ ਬਾਘਾਪੁਰਾਣਾ ਵੱਲੋਂ ਬਲਾਕ ਕੋਆਰਡੀਨੇਟਰ ਰਾਜਵੀਰ ਸਿੰਘ ਭਲੂਰੀਏ ਦੀ ਅਗਵਾਈ ਵਿੱਚ ਪਿੰਡ ਭਲੂਰ ਦੇ ਗੁਰਦੁਆਰਾ ਸੁੱਖ ਸਾਗਰ ਸਾਹਿਬ ਵਿਖੇ ਲਗਾਇਆ ਗਿਆ ਨਸ਼ਿਆ ਸਬੰਧੀ ਜਾਗਰੂਕਤਾ ਕੈਂਪ ਸਫਲਤਾ ਪੂਰਵਿਕ ਸਮਾਪਤ ਹੋਇਆ। ਕੈਂਪ ਵਿੱਚ ਜਿੱਥੇ ਬਲਾਕ ਬਾਘਾਪੁਰਾਣਾ ਦੇ ਵੱਖ ਵੱਖ ਪਿੰਡਾਂ ਤੋਂ ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ,ਕਲੱਬਾਂ ਦੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਉੱਥੇ ਹੀ ਮੁੱਖ ਮਹਿਮਾਨ ਦੇ ਤੌਰ ਤੇ ਮੋਗਾ ਜਿਲੇ ਦੇ ਸੀਨੀਅਰ...
ਮੋਗਾ,2 ਅਗਸਤ (ਜਸ਼ਨ): ਪੰਜਾਬ ਸਕੂਲ ਸਿੱਖਿਆ ਬੋਰਡ ਭਰਤੀ ਮਾਮਲੇ ਵਿਚ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਨੂੰ ਮੋਹਾਲੀ ਅਦਾਲਤ ਵਲੋਂ ਬਾ-ਇੱਜ਼ਤ ਬਰੀ ਕੀਤੇ ਜਾਣ ਨਾਲ ਜ਼ਿਲੇ ‘ਚ ਖ਼ੁਸ਼ੀ ਦੀ ਲਹਿਰ ਹੈ । ਜੱਥੇਦਾਰ ਦੇ ਇਸ ਕੇਸ ‘ਚੋਂ ਬਰੀ ਹੋਣ ਦੀ ਖੁਸ਼ੀ ਨਾਲ ਅਕਾਲੀ ਖੇਮਿਆਂ ’ਚ ਖੁਸ਼ੀ ਦਾ ਮਾਹੌਲ ਹੈ ਅਤੇ ਸ਼ੋ੍ਰਮਣੀ ਅਕਾਲੀ ਦਲ ਤੇ ਆਗੂਆਂ ਵੱਲੋਂ ਆਪਣੇ ਆਪਣੇ ਇਲਾਕਿਆਂ ਵਿਚ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ । ਜਿੱਥੇ ਕੱਲ ਨਿਹਾਲ ਸਿੰਘ ਵਾਲਾ ਵਿਖੇ ਚੇਅਰਮੈਨ...
ਅੰਬਾਲਾ ,2 ਅਗਸਤ (ਪੱਤਰ ਪਰੇਰਕ): ਅੰਬਾਲਾ ਸ਼ਹਿਰ ਦੇ ਜੱਗੀ ਕਾਲੌਨੀ ਫੇਜ਼-2 ਵਿਖੇ ਇਕ ਕਲਯੁੱਗੀ ਪਿਤਾ ਨੇ ਚਾਕੂ ਨਾਲ ਹਮਲਾ ਕਰਕੇ ਆਪਣੇ 17 ਸਾਲਾ ਬੇਟੇ ਦੀ ਹੱਤਿਆ ਕਰ ਦਿੱਤੀ। ਹੱਤਿਆ ਦੇ ਬਾਅਦ ਦੋਸ਼ੀ ਪਿਤਾ ਜ਼ੋਰਾਵਰ ਸਿੰਘ ਫਰਾਰ ਹੋ ਗਿਆ। ਥਾਣਾ ਬਲਦੇਵ ਨਗਰ ਵਿਚ ਮਿ੍ਰਤਕ ਦੀ ਮਾਤਾ ਕੁਲਵਿੰਦਰ ਕੌਰ ਦੀ ਸ਼ਿਕਾਇਤ ਤੇ ਉਸ ਦੇ ਪਤੀ ਜ਼ੋਰਾਵਰ ਸਿੰਘ ਦੇ ਖਿਲਾਫ ਹੱਤਿਆ ਦਾ ਕੇਸ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਜ਼ੋਰਾਵਰ...
ਮੋਗਾ,2 ਅਗਸਤ (ਜਸ਼ਨ) : ਸਿਹਤ ਵਿਭਾਗ ਮੋਗਾ ਵੱਲੋਂ ਪੰਜਾਬ ਰੋਡਵੇਜ਼ ਮੋਗਾ ਵਿੱਚ ਸਫਾਈ ਦੇ ਬਦਤਰ ਹਾਲਾਤਾਂ ਨੂੰ ਦੇਖ ਕੇ ਸਫਾਈ ਕਰਵਾਉਣ ਦਾ ਨੋਟਿਸ ਜਾਰੀ ਕੀਤੇ ਨੂੰ ਦੋ ਹਫਤੇ ਤੋਂ ਜਿਆਦਾ ਦਾ ਸਮਾਂ ਹੋ ਚੁੱਕਾ ਹੈ ਪਰ ਸਫਾਈ ਦੇ ਹਾਲਾਤ ਸੁਧਰਨ ਦੀ ਬਜਾਏ ਪਹਿਲਾਂ ਨਾਲੋਂ ਵੀ ਬਦਤਰ ਹੋ ਚੁੱਕੇ ਹਨ । ਅੱਜ ਸਿਹਤ ਵਿਭਾਗ ਮੋਗਾ ਦੀ ਟੀਮ ਵੱਲੋਂ ਹੈਲਥ ਸੁਪਰਵਾਈਜਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿੱਚ ਫਿਰ ਪੰਜਾਬ ਰੋਡਵੇਜ਼ ਵਰਕਸ਼ਾਪ ਦੀ ਜਾਂਚ ਕੀਤੀ ਗਈ, ਜਿਸ ਦੌਰਾਨ ਕਰੀਬ 300...

