News

ਮੋਗਾ, 2 ਅਗਸਤ (ਜਸ਼ਨ )-ਸਥਾਨਕ ਓਜ਼ੋਨ ਕੌਂਟੀ ਕਾਲੋਨੀ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਨੀਲੇ ਰੰਗ ਬਾਰੇ ਜਾਣਕਾਰੀ ਦੇਣ ਲਈ ਬਲੂ ਡੇ ਮਨਾਇਆ ਗਿਆ। ਇਸ ਦੌਰਾਨ ਸਕੂਲ ਨੂੰ ਨੀਲੇ ਰੰਗ ਦੇ ਗੁਬਾਰਿਆਂ ਨਾਲ ਸਜਾਇਆ ਗਿਆ। ਇਸ ਮੌਕੇ ਸਾਰੇ ਬੱਚੇ ਅਤੇ ਅਧਿਆਪਕਾਂ ਨੇ ਨੀਲੇ ਰੰਗ ਦੀਆਂ ਪੌਸ਼ਾਕਾਂ ਪਹਿਨੀਆਂ ਹੋਈਆਂ ਸਨ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਕਿਹਾ ਕਿ ਸਕੂਲ ਵਿਚ ਬੱਚਿਆਂ ਨੂੰ ਵੱਖ ਵੱਖ ਰੰਗਾਂ ਦੀ ਪਹਿਚਾਣ ਕਰਵਾਉਣ ਅਤੇ ਜ਼ਿੰਦਗੀ ਵਿਚ...
ਮੋਗਾ 2 ਅਗਸਤ:(ਜਸ਼ਨ)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਤੰਦਰੁਸਤ ਪੰਜਾਬ‘ ਅਧੀਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਸ੍ਰੀ ਪ੍ਰਵੀਨ ਕੁਮਾਰ ਥਿੰਦ, ਵਧੀਕ ਡਾਇਰੈਕਟਰ ਸ. ਮੋਹਣਬੀਰ ਸਿੰਘ ਸਿੱਧੂ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਦਵਿੰਦਰ ਸਿੰਘ ਲੋਟੇ ਦੀ ਯੋਗ ਅਗਵਾਈ ਹੇਠ ਸਰਕਾਰੀ ਬਹੁ-ਤਕਨੀਕੀ ਕਾਲਜ, ਗੁਰੂ ਤੇਗ ਬਹਾਦਰਗੜ ਵਿਖੇ ਜਾਗਰੂਕਤਾ...
ਕੋਟਈਸੇਖਾਂ,2 ਅਗਸਤ (ਜਸ਼ਨ): ਸ੍ਰੀ ਹੇਮਕੁੰਟ ਸੀਨੀਅਰ ਸੰਕੈਡਰੀ ਸਕੂਲ ਕੋਟ-ਈਸੇ-ਖਾਂ ਵਿਖੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਵਾਤਾਵਰਣ ਦਿਵਸ ਮਨਾਇਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਨੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼ੁੱਧ ਹਵਾ ਅਤੇ ਪਾਣੀ ਸਾਡੇ ਜੀਵਨ ਦਾ ਆਧਾਰ ਹਨ ਪਰ ਅਫਸੋਸ ਦੀ ਗੱਲ ਹੈ ਕਿ ਅੱਜ ਇਹ ਦੋਵੇਂ ਹੀ ਤੱਤ ਗੰਧਲੇ ਹੋ ਚੁੱਕੇ ਹਨ। ਅੱਜ ਦੇ ਸਮੇਂ ਵਿੱਚ ਵਾਤਾਵਰਣ ਪ੍ਰਦੂਸ਼ਣ ਇਸ ਹੱਦ ਤੱਕ ਵੱਧ ਗਿਆ ਹੈ ਕਿ ਆਉਣ...
ਨਿਹਾਲ ਸਿੰਘ ਵਾਲਾ, 2 ਅਗਸਤ (ਪੱਤਰ ਪਰੇਰਕ)-ਨਿਹਾਲ ਸਿੰਘ ਵਾਲਾ ਤੋਂ ਪੱਤਰਕਾਰ ਮਨੀਸ਼ਾ ਗੋਇਲ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਸ ਦਾ ਨੌਜਵਾਨ ਭਰਾ ਸੋਨੂੰ ਪੁੱਤਰ ਅਜੀਤਪਾਲ ਗੋਇਲ ਪਲਾਈਵਾਲੇ ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ। ਸੋਨੂੰ ਨਮਿਤ ਪਾਠ ਦਾ ਭੋਗ 5 ਅਗਸਤ ਦਿਨ ਐਤਵਾਰ ਨੂੰ ਅਗਰਵਾਲ ਧਰਮਸ਼ਾਲਾ ਨਿਹਾਲ ਸਿੰਘ ਵਾਲਾ ਵਿਖੇ 11 ਤੋਂ 1 ਵਜੇ ਤੱਕ ਪਵੇਗਾ। ਸਮੂਹ ਪੱਤਰਕਾਰ ਭਾਈਚਾਰਾ ਤੇ ਰਾਜਨੀਤਕ ਸਮਾਜਸੇਵੀ ਸ਼ਖਸੀਅਤਾਂ ਨੇ ਮਨੀਸ਼ਾ ਗੋਇਲ ਪਰਿਵਾਰ ਨਾਲ ਦੁੱਖ...
ਬਠਿੰਡਾ,2 ਅਗਸਤ (ਪੱਤਰ ਪਰੇਰਕ) -ਅੱਜ ਬਠਿੰਡਾ ਵਿਖੇ ਖਹਿਰਾ ਦੇ ਹੱਕ ਵਿਚ ਹੋਈ ਮਹਾਂ ਰੈਲੀ ਨੇ ਨਵੀਂ ਪਾਰਟੀ ਬਣਾਉਣ ਦੇ ਸੰਕੇਤ ਵੀ ਦੇ ਦਿੱਤੇ ਨੇ। ਪੰਜਾਬ ਵਿਧਾਨ ਸਭਾ ਦੇ ਆਮ ਆਦਮੀ ਪਾਰਟੀ ਤੋਂ ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਬਠਿੰਡਾ ਰੈਲੀ ‘ਚ ਹੋਈ ਅੱਜ ਦੀ ਮਹਾਂ ਰੈਲੀ ’ਚ ਖਹਿਰਾ ਸਣੇ ਆਪ ਦੇ 6 ਵਿਧਾਇਕਾਂ ਨੇ ਸ਼ਮੂਲੀਅਤ ਕੀਤੀ। ਇਹਨਾਂ ਵਿਧਾਇਕਾਂ ਵਿਚ ਸ: ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸੰਧੂ ਤੋਂ ਇਲਾਵਾ ਮਾਸਟਰ ਬਲਦੇਵ ਸਿੰਘ...
ਨਵੀਂ ਦਿੱਲੀ, 1 ਅਗਸਤ:(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੀਨ ਦੀ ਆਰਥਿਕ ਚੁਣੌਤੀ ਦੇ ਟਾਕਰੇ ਲਈ ਸਰਹੱਦੀ ਪੱਟੀ ਨੂੰ ਸਨਅਤੀ ਧੁਰੇ ਵਜੋਂ ਵਿਕਸਤ ਕਰਨ ਵਾਸਤੇ ਵਿਆਪਕ ਨੀਤੀ ਤਿਆਰ ਕਰਨ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਅਤੇ ਇਸੇ ਦੌਰਾਨ ਹੀ ਉਨਾਂ ਨੇ ਸਰਹੱਦੀ ਸੂਬਿਆਂ ਪੰਜਾਬ ਤੇ ਰਾਜਸਥਾਨ ਲਈ ਵਿਸ਼ੇਸ਼ ਪੈਕੇਜ ਦਿੱਤੇ ਜਾਣ ਦੀ ਮੰਗ ਵੀ ਦੁਹਰਾਈ ਹੈ। ਸੀ.ਆਈ.ਆਈ ਅਤੇ ਪੰਜਾਬ ਬਿੳੂਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਵੱਲੋਂ ਆਯੋਜਿਤ ਉੱਘੇ ਉਦਯੋਗਪਤੀਆਂ...
ਹੁਸ਼ਿਆਰਪੁਰ/ਚੰਡੀਗੜ੍ਹ, 1 ਅਗਸਤ (ਪੱਤਰ ਪਰੇਰਕ) : ਪੰਜਾਬ ਸਰਕਾਰ ਵਲੋਂ ਜਿੱਥੇ ਕੰਢੀ ਇਲਾਕੇ ਵਿਚ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣ ਲਈ ਕੰਢੀ ਕੈਨਾਲ ਦਾ ਨਿਰਮਾਣ ਕਰਵਾਇਆ ਗਿਆ ਹੈ, ਉਥੇ ਸਰਕਾਰ ਵਲੋਂ ਪਿੰਡ ਜੁਗਿਆਲ ਵਿਖੇ ਲਗਾਇਆ ਪੰਜਾਬ ਦਾ ਪਹਿਲਾ ਸੋਲਰ ਲਿਫਟ ਇਰੀਗੇਸ਼ਨ ਪ੍ਰੋਜੈਕਟ ਕੰਢੀ ਖੇਤਰ ਦੀਆਂ ਜ਼ਮੀਨਾਂ ਲਈ ਵਰਦਾਨ ਸਿੱਧ ਹੋ ਰਿਹਾ ਹੈ ਅਤੇ ਇਸ ਪ੍ਰੋਜੈਕਟ ਨਾਲ ਕੰਢੀ ਏਰੀਏ ਵਿਚ ਹਰਿਆਲੀ ਪਰਤ ਆਈ ਹੈ। ਪ੍ਰੋਜੈਕਟ ਰਾਹੀਂ ਕਿਸਾਨ ਫਸਲੀ ਚੱਕਰ ਵਿਚੋਂ...
ਮੋਗਾ 1 ਅਗਸਤ (ਜਸ਼ਨ): ਮਾਣਯੋਗ ਅਦਾਲਤ ਵੱਲੋਂ ਸਾਬਕਾ ਕੈਬਨਿਟ ਮੰਤਰੀ ਜੱਥੇਦਾਰ ਤੋਤਾ ਸਿੰਘ ਨੂੰ ਬਰੀ ਕੀਤੇ ਜਾਣ ਤੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਇਹ ਖ਼ਬਰ ਸੁਣਦਿਆਂ ਹੀ ਵਰਕਰਾਂ ਵਿਚ ਪੂਰਾ ਜੋਸ਼ ਭਰਿਆ ਗਿਆ ਹੈ। ਇਹ ਖ਼ਬਰ ਸੁਣਦਿਆਂ ਹੀ ਅਕਾਲੀ ਆਗੂਆਂ ਨੇ ਖੁਸ਼ੀ ਵਿਚ ਥਾ ਥਾਂ ਜਸ਼ਨ ਮਨਾਏ। ਆਗੂਆਂ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੱਥੇਦਾਰ ਤੋਤਾ ਸਿੰਘ ਦੇ ਬਰੀ ਹੋਣ ਤੇ ਮਾਣਯੋਗ ਨਿਆਂ ਪਾਲਿਕਾ ਵਿਚ...
ਬਰਗਾੜੀ 1 ਅਗਸਤ (ਮਨਪ੍ਰੀਤ ਸਿੰਘ ਬਰਗਾੜੀ / ਸਤਨਾਮ ਬੁਰਜ ਹਰੀ ਕਾ) ਪਿਛਲੇ ਸਮੇਂ ਨੈਸ਼ਨਲ ਹਾਈਵੇ 54 ਦੇ ਚਹੁੰ ਮਾਰਗ ਬਣਨ ਨਾਲ ਵੱਡੀ ਗਿਣਤੀ ਚ ਰੁੱਖ ਪੁੱਟੇ ਜਾਣ ਕਰਕੇ ਬੱਸ ਅੱਡਿਆਂ ਤੇ ਖੜਨ ਵਾਲੇ ਰਾਹੀਆਂ ਲਈ ਤੇਜ਼ ਧੁੱਪਾਂ ਵਿੱਚ ਖੜਨਾ ਬੜਾ ਮੁਸ਼ਕਲ ਹੋ ਗਿਆ ਸੀ। ਇਨ੍ਹਾਂ ਸਮੱਸਿਆਵਾਂ ਤੇ ਗੌਰ ਕਰਦਿਆਂ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਅਤੇ ਬੀੜ ਸੁਸਾਇਟੀ ਦੇ ਉੱਦਮ ਸਦਕਾ ਗੁਰਪ੍ਰੀਤ ਸਿੰਘ ਚੰਦਬਾਜਾ ਅਤੇ ਗੁਰਪ੍ਰੀਤ ਸਿੰਘ ਸਰਾਂ ਦੀ ਅਗਵਾਈ ਹੇਠ ਰਾਹਗੀਰਾਂ...
ਚੰਡੀਗੜ, 1 ਅਗਸਤ (ਜਸ਼ਨ): ਨੌਜਵਾਨ ਪੀੜ•ੀ ਨੂੰ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਅਤੇ ਸਿਹਤਮੰਦ ਸਮਾਜ ਸਿਰਜਣ ਲਈ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ 'ਸੱਭਿਆਚਾਰ ਪਾਰਲੀਮੈਂਟ' ਸਿਰਜਣ ਦੇ ਸੁਫਨੇ ਨੂੰ ਸਾਕਾਰ ਕਰਦਿਆਂ ਪੰਜਾਬ ਕਲਾ ਪਰਿਸ਼ਦ ਵੱਲੋਂ 'ਪੰਜਾਬ ਸੱਭਿਆਚਾਰ ਮਿਸ਼ਨ' ਦੀ ਸਥਾਪਨਾ ਕੀਤੀ ਗਈ ਹੈ। ਇਹ ਫੈਸਲਾ ਅੱਜ ਇਥੇ ਸੈਕਟਰ 16 ਸਥਿਤ ਪੰਜਾਬ ਕਲਾ ਭਵਨ ਵਿਖੇ ਪਰਿਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਦੀ...

Pages